Share on Facebook Share on Twitter Share on Google+ Share on Pinterest Share on Linkedin ਆਪ ਤੇ ਟਕਸਾਲੀ ਦਲ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੀ ਸਖ਼ਤ ਨਿਖੇਧੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਆਮ ਆਦਮੀ ਪਾਰਟੀ (ਆਪ) ਅਤੇ ਹੋਰਨਾਂ ਸੰਸਥਾਵਾਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤਿੰਨ ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਅੱਜ ਇੱਥੇ ਟਕਸਾਲੀ ਦਲ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ ਅਤੇ ਦਫ਼ਤਰ ਸਕੱਤਰ ਜਗਤਾਰ ਸਿੰਘ ਘੜੂੰਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਉੱਤੇ ਤਿੰਨ ਰੁਪਏ ਪ੍ਰਤੀ ਲੀਟਰ ਦੀ ਦਰ ਦੇ ਹਿਸਾਬ ਨਾਲ ਐਕਸਾਈਜ਼ ਡਿਊਟੀ ’ਚ ਵਾਧਾ ਕਰਕੇ ਪਹਿਲਾਂ ਤੋਂ ਹੀ ਮਹਿੰਗਾਈ ਅਤੇ ਬੇਰੁਜ਼ਗਾਰ ਦੀ ਭਾਰ ਝੱਲ ਰਹੇ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਮਹਿੰਗਾਈ ਨੂੰ ਹੱਲਾਸ਼ੇਰੀ ਦੇਵੇਗਾ। ਜਿਸ ਦਾ ਆਮ ਲੋਕਾਂ ਖਾਸ ਕਰਕੇ ਕਿਸਾਨਾਂ ਅਤੇ ਵਪਾਰੀਆਂ ਨੂੰ ਵੱਡਾ ਨੁਕਸਾਨ ਹੋਵੇਗਾ। ਆਮ ਆਦਮੀ ਪਾਰਟੀ (ਆਪ) ਦੇ ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ, ਸੀਨੀਅਰ ਆਗੂ ਵਿਨੀਤ ਵਰਮਾ, ਪ੍ਰੋ. ਮੇਹਰ ਸਿੰਘ ਮੱਲ੍ਹੀ ਨੇ ਵੀ ਤੇਲ ਦੀਆਂ ਕੀਮਤਾਂ ਵਧਣ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਵਿੱਚ ਵਧਾਉਣ ਦਾ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਨੇ ਆਪਣਾ ਖਜ਼ਾਨਾ ਭਰਨ ਲਈ ਲੋਕਾਂ ’ਤੇ ਵਾਧੂ ਬੋਝ ਪਾਇਆ ਗਿਆ ਹੈ। ਸਰਕਾਰ ਦਾ ਇਹ ਲੋਕ ਵਿਰੋਧੀ ਫੈਸਲਾ ਕਿਸੇ ਵੀ ਪੱਖੋਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਕੌਮਾਂਤਰੀ ਪੱਧਰ ’ਤੇ ਪਹਿਲਾਂ ਹੀ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ ਤਾਂ ਹੁਣ ਸਰਕਾਰ ਨੂੰ ਐਕਸਾਈਜ਼ ਡਿਊਟੀ ਲਗਾਉਣ ਦੀ ਕੋਈ ਤੁਕ ਨਹੀਂ ਬਣਦੀ ਹੈ। ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਅਤੇ ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫੰਰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ, ਸਮਾਜ ਸੇਵੀ ਸੰਸਥਾ ਪੰਜਾਬ ਅਗੇਂਸਟ ਕਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਅਤੇ ਚੇਅਰਮੈਨ ਡਾ. ਦਲੇਰ ਸਿੰਘ ਮੁਲਤਾਨੀ ਨੇ ਵੀ ਵੱਖੋ ਵੱਖਰੇ ਬਿਆਨਾਂ ਵਿੱਚ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਲਗਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਅਨੇਕਾਂ ਵਾਰ ਤੇਲ ਦੀਆਂ ਕੀਮਤਾਂ ਵਧੀਆਂ ਹਨ। ਜਿਸ ਦਾ ਆਮ ਲੋਕਾਂ ’ਤੇ ਮਾੜਾ ਅਸਰ ਪਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ