ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ: ਧਰਮਸੋਤ ਦੀ ਗ੍ਰਿਫ਼ਤਾਰੀ ਲਈ ਆਪ ਵਲੰਟੀਅਰਾਂ ਵੱਲੋਂ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੂਨ:
ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰਾਂ ਨੇ ਅੱਜ ਇੱਥੋਂ ਦੇ ਫੇਜ਼-3\5 ਲਾਲ ਬੱਤੀ ਪੁਆਇੰਟ ’ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਮੰਤਰੀ ਦਾ ਪੁਤਲਾ ਸਾੜ ਕੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ ਨੇ ਕੀਤੀ। ਉਨ੍ਹਾਂ ਮੰਗ ਕੀਤੀ ਕਿ ਵਜ਼ੀਫ਼ਾ ਘੁਟਾਲੇ ਵਿੱਚ ਸ਼ਾਮਲ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਆਪ ਪਾਰਟੀ ਨੇ ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਜਿਸ ’ਤੇ ਵਿਦਿਆਰਥੀ ਆਪਣੀ ਸਮੱਸਿਆ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਸਬੰਧੀ ਵਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਚਾਈ ਲੋਕਾਂ ਸਾਹਮਣੇ ਆ ਸਕੇ।
ਇਸ ਮੌਕੇ ‘ਆਪ’ ਦੇ ਕਾਨੂੰਨੀ ਸੈੱਲ ਦੇ ਆਗੂ ਜਸਟਿਸ ਜੋਰਾ ਸਿੰਘ, ਨਰਿੰਦਰ ਸਿੰਘ ਸ਼ੇਰਗਿੱਲ, ਵਿਨੀਤ ਵਰਮਾ, ਗੁਰਿੰਦਰ ਸਿੰਘ ਕੈਰੋਂ, ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਪੈਸੇ ਕਥਿਤ ਤੌਰ ’ਤੇ ਹੜੱਪਣ ਕਾਰਨ ਕਰਕੇ ਕਰੀਬ 2 ਲੱਖ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਧਰਮਸੋਤ ਨੂੰ ਪੰਜਾਬ ਕੈਬਨਿਟ ’ਚੋਂ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੁਆਇੰਟ ਐਸੋਸੀਏਸ਼ਨ ਆਫ਼ ਕਾਲਜਿਜ਼ (ਜੈੱਕ) ਪਹਿਲਾਂ ਹੀ ਆਪਣਾ ਪੱਖ ਸਪੱਸ਼ਟ ਕਰ ਚੁੱਕੀ ਹੈ ਕਿ ਬਕਾਇਆ ਰਾਸ਼ੀ ਨਾ ਮਿਲਣ ਕਾਰਨ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕੀਤੇ ਜਾਣਗੇ।
ਆਪ ਆਗੂਆਂ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਘੁਟਾਲੇ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਪ੍ਰਾਈਵੇਟ ਕਾਲਜਾਂ ਨੇ ਵਿਦਿਆਰਥੀਆਂ ਦੇ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜ਼ੇ ਵਿੱਚ ਰੱਖੀਆਂ ਹੋਈਆਂ ਹਨ। ਜਿਸ ਕਰਨ ਵਿਦਿਆਰਥੀ ਨੌਕਰੀਆਂ ਲੈਣ ਲਈ ਅਪਲਾਈ ਕਰਨ ਤੋਂ ਵੀ ਵਾਂਝੇ ਰਹਿ ਗਏ ਹਨ। ਜਿਸ ਕਾਰਨ ਗਰੀਬ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਭਰੋਸਾ ਉੱਠਣਾ ਸ਼ੁਰੂ ਹੋ ਗਿਆ ਹੈ।

ਇਸ ਮੌਕੇ ਕੁਲਜੀਤ ਸਿੰਘ ਰੰਧਾਵਾ, ਡਾ. ਸੰਨੀ ਆਹਲੂਵਾਲੀਆ, ਜਗਦੇਵ ਸਿੰਘ ਮਲੋਆ, ਇਕਬਾਲ ਸਿੰਘ, ਅਮਰਦੀਪ ਕੌਰ, ਨਵਜੋਤ ਸੈਣੀ, ਸਵਰਨਜੀਤ ਬਲਟਾਣਾ, ਬਲਵਿੰਦਰ ਕੌਰ ਧਨੋੜਾ, ਪਰਮਿੰਦਰ ਸਿੰਘ ਗੋਲਡੀ, ਗੁਰਤੇਜ ਸਿੰਘ ਪੰਨੂ, ਸਵਰਨ ਲਤਾ, ਸਵਿਤਾ ਪੁਰੀ, ਗੁਰਮੇਲ ਸਿੱਧੂ, ਬਹਾਦਰ ਸਿੰਘ ਚਹਿਲ, ਗੁਰਮੇਜ ਸਿੰਘ ਕਾਹਲੋਂ, ਜਸਪਾਲ ਕਾਉਣੀ, ਅਜੀਤ ਕਾਂਸਲ, ਜਸਪਾਲ ਕੁੰਭੜਾ ਅਤੇ ਗੱਜਣ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …