ਬਿਜਲੀ ਸਮਝੌਤੇ ਰੱਦ ਨਾ ਕਰਨ ਵਿਰੁੱਧ ਸੜਕਾਂ ’ਤੇ ਉਤਰੇ ‘ਆਪ’ ਵਲੰਟੀਅਰ

ਆਪ ਵਲੰਟੀਅਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਮੁਜ਼ਾਹਰਾ, ਕੈਪਟਨ ਦਾ ਪੁਤਲਾ ਸਾੜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ:
ਆਮ ਆਦਮੀ ਪਾਰਟੀ (ਆਪ) ਦੀ ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਬਿਜਲੀ ਸਮਝੌਤੇ ਰੱਦ ਨਾ ਕਰਨ ਦੇ ਮੁੱਦੇ ’ਤੇ ਹੁਕਮਰਾਨਾਂ ਨੂੰ ਘੇਰਦਿਆਂ ਅੱਜ ਇੱਥੋਂ ਦੇ ਫੇਜ਼-3\5 ਦੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਪੰਜਾਬ ਸਰਕਾਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ, ਸਕੱਤਰ ਪ੍ਰਭਜੋਤ ਕੌਰ, ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਪੰਨੂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ਵਿੱਚ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਗਏ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ ਅਤੇ ਰਾਜ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ ਪ੍ਰੰਤੂ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਬਿਜਲੀ ਸਮਝੌਤੇ ਰੱਦ ਨਹੀਂ ਕੀਤੇ ਗਏ। ਇਹੀ ਨਹੀਂ ਖਪਤਕਾਰਾਂ ਨੂੰ ਮਹਿੰਗੀ ਬਿਜਲੀ ਵੇਚਣੀ ਸ਼ੁਰੂ ਕਰ ਦਿੱਤੀ। ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ।
ਆਗੂਆਂ ਨੇ ਕਿਹਾ ਕਿ ਹਰੇਕ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਸੂਬਾ ਸਰਕਾਰ ਨੇ ਵਾਰ ਵਾਰ ਝੂਠ ਬੋਲ ਕੇ ਲੋਕਾਂ ਨਾਲ ਧੋਖਾ ਕੀਤਾ ਹੈ। ਮੁਲਾਜ਼ਮ ਵਰਗ ਇਨਸਾਫ਼ ਪ੍ਰਾਪਤੀ ਲਈ ਧਰਨਿਆਂ ’ਤੇ ਬੈਠੇ ਹਨ ਪ੍ਰੰਤੂ ਸਰਕਾਰ ਉਨ੍ਹਾਂ ਦੀ ਬਾਂਹ ਫੜਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਪੰਜਾਬ ਦੇ ਲੋਕਾਂ ਦਾ ਡੇਢ ਸੋ ਕਰੋੜ ਰੁਪਏ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਜਾ ਰਿਹਾ ਹੈ। ਪਹਿਲਾਂ ਅਕਾਲੀ ਸਰਕਾਰ ਨੇ ਇਨ੍ਹਾਂ ਕੰਪਨੀਆਂ ਨਾਲ ਸਮਝੌਤੇ ਕਰਕੇ ਪੰਜਾਬ ਨੂੰ ਲੁੱਟਿਆ ਅਤੇ ਹੁਣ ਇਹ ਸਮਝੌਤੇ ਰੱਦ ਨਾ ਕਰਕੇ ਕੈਪਟਨ ਸਰਕਾਰ ਖਜਾਨਾ ਲੁਟਾ ਰਹੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਲੋਕ ਅਕਾਲੀ, ਭਾਜਪਾ ਅਤੇ ਕਾਂਗਰਸ ਨੂੰ ਸਬਕ ਸਿਖਾਉਣਗੇ।
ਇਸ ਮੌਕੇ ਸੀਨੀਅਰ ਆਗੂ ਕੁਲਜੀਤ ਸਿੰਘ ਰੰਧਾਵਾ, ਜਸਪਾਲ ਸਿੰਘ ਕਾਊਣੀ, ਸਵਰਨਜੀਤ ਕੌਰ ਬਲਟਾਣਾ, ਸੋਨਾਲੀ ਪੰਡਿਤ, ਕਸ਼ਮੀਰ ਕੌਰ, ਸਵਿਤਾ ਪੁਰੀ, ਗੁਰਮੇਜ ਸਿੰਘ ਕਾਹਲੋਂ, ਰਮੇਸ਼ ਸ਼ਰਮਾ, ਨਵਜੋਤ ਸਿੰਘ ਸੈਣੀ, ਜਸਵੀਰ ਸਿੰਘ, ਮਨਦੀਪ ਮਟੌਰ, ਬੱਬਲਪ੍ਰੀਤ, ਕਮਲ ਚੌਧਰੀ, ਰਾਜੇਸ਼ ਰਾਣਾ, ਕਰਮਜੀਤ ਸਿੰਘ, ਬਲਜੀਤ ਚੰਦ, ਕਮਲਪ੍ਰੀਤ ਸੈਣੀ, ਕਰਮਜੀਤ ਚੌਹਾਨ ਅਤੇ ਵੱਡੀ ਗਿਣਤੀ ਵਲੰਟੀਅਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…