ਨਰਿੰਦਰ ਸ਼ੇਰਗਿੱਲ ਦੀ ਅਗਵਾਈ ਹੇਠ ਮਜੀਠਾ ਰੈਲੀ ਲਈ ਰਵਾਨਾ ਹੋਏ ‘ਆਪ’ ਵਾਲੰਟੀਅਰ

ਕੁਰਾਲੀ 14 ਦਸੰਬਰ (ਰਜਨੀਕਾਂਤ ਗਰੋਵਰ)
ਕੁਰਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ’ਚੋਂ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਅਤੇ ਆਮ ਲੋਕਾਂ ਦਾ ਇੱਕ ਵੱਡਾ ਕਾਫਲਾ ਅੱਜ ‘ਆਪ’ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਮਜੀਠਾ ਰੈਲੀ ਲਈ ਰਵਾਨਾ ਹੋਇਆ। ਇਸ ਮੌਕੇ ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨਾ ਤੈਅ ਹੈ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਾਲੰਟੀਅਰਾਂ ਅਤੇ ਰਾਜ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਅਤੇ ਜ਼ੋਸ ਭਰਿਆ ਹੋਇਆ ਹੈ। ਇਸ ਲਈ ‘ਆਪ’ ਦੇ ਵਰਕਰ ਤੇ ਵਲੰਟੀਅਰ ਜਿਥੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ ਉਥੇ ਵਿਦੇਸ਼ਾਂ ਤੋਂ ਵੀ ਐਨ.ਆਰ.ਆਈ ਲੋਕ ਪਾਰਟੀ ਦੇ ਪ੍ਰਚਾਰ ਲਈ ਸੂਬੇ ਵਿਚ ਪਹੁੰਚ ਰਹੇ ਹਨ ਤੇ ਨਾਲ ਹੀ ਮਹਿਲਾ ਵਰਗ ਵੱਲੋਂ ਪਾਰਟੀ ਦੇ ਪ੍ਰਚਾਰ ਲਈ ਘਰਾਂ ਵਿਚੋਂ ਨਿਕਲਕੇ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਨਾਲ ਪਾਰਟੀ ਮਜਬੂਤੀ ਨਾਲ ਜਿੱਤ ਵੱਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਸਿਰਜਿਆ ਜਾਵੇਗਾ ਤਾਂ ਜੋ ਆਮ ਲੋਕਾਂ ਦੀ ਲੁੱਟ ਬੰਦ ਹੋ ਸਕੇ। ਇਸ ਮੌਕੇ ਹਰੀਸ਼ ਕੌਸ਼ਲ, ਸ੍ਰੀ ਅਨੰਦਪੁਰ ਸਾਹਿਬ ਜ਼ੋਨ ਮਹਿਲਾ ਵਿੰਗ ਦੀ ਇੰਚਾਰਜ ਬਲਵਿੰਦਰ ਕੌਰ ਧਨੌੜਾ, ਗੁਰਪ੍ਰੀਤ ਸਿੰਘ ਜਿੰਮੀ, ਅਨਿਲ ਸ਼ਰਮਾ, ਰਘਵੀਰ ਸਿੰਘ, ਰਣਧੀਰ ਸਿੰਘ, ਨਰਿੰਦਰ ਸ਼ਰਮਾ, ਮੇਜਰ ਸਿੰਘ ਝਿੰਗੜਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਪੰਚ ਸਰਪੰਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…