ਪੰਜਾਬ ਦੇ ਹਰ ਪਿੰਡ, ਸ਼ਹਿਰ, ਮੁਹੱਲੇ ਵਿੱਚ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣਗੇ ਆਪ ਵਲੰਟੀਅਰ

ਲੋਹੜੀ ਦੀ ਸ਼ਾਮ ‘ਸ਼ਹੀਦ ਕਿਸਾਨਾਂ’ ਦੇ ਨਾਮ ਸਮਰਪਿਤ ਕਰੇਗੀ ਆਮ ਆਦਮੀ ਪਾਰਟੀ

ਦੇਸ਼ ਦਾ ਹਾਕਮ ਬੋਲਾ ਅਤੇ ਗੂੰਗਾ ਹੋ ਚੁੱਕਿਆ, ਨਹੀਂ ਸੁਣ ਰਿਹਾ ਕਿਸਾਨਾਂ ਦੀ ਗੱਲ: ਹਰਪਾਲ ਚੀਮਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਯੂਥ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਮਾਨ ਨੇ ਪੱਤਰਕਾਰ ਸੰਮੇਲਨ ਵਿੱਚ ਐਲਾਨ ਕੀਤਾ ਕਿ 13 ਜਨਵਰੀ ਨੂੰ ਲੋਹੜੀ ਦੀ ਸ਼ਾਮ ‘ਕਿਸਾਨ ਅੰਦੋਲਨ’ ਵਿੱਚ ਸ਼ਹੀਦ ਹੋਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਜਾਵੇਗੀ। ਉਨਾਂ ਕਿਹਾ ਕਿ ਅੱਜ ਸਾਡਾ ਅੰਨਦਾਤਾ ਆਪਣੀ ਹੋਂਦ ਬਚਾਉਣ ਨੂੰ ਲੈ ਕੇ ਕੇਂਦਰ ਦੇ ਖੇਤੀ ਬਾਰੇ ਕਾਲੇ ਕਾਨੂੰਨਾਂ ਖਿਲਾਫ ਕੜਾਕੇ ਦੀ ਠੰਢ ਵਿੱਚ ਦਿੱਲੀ ਦੇ ਬਰਾਡਰ ਉੱਤੇ ਦਿਨ ਰਾਤ ਅੰਦੋਲਨ ਕਰ ਰਿਹਾ ਹੈ। ਇਸ ਅੰਦੋਲਨ ਵਿਚ ਡੱਟੇ ਹੋਏ 50 ਤੋਂ ਵੱਧ ਸਾਡੇ ਕਿਸਾਨ ਭਰਾ ਸ਼ਹੀਦੀਆਂ ਪਾ ਗਏ ਹਨ।
ਬਹੁਤ ਹੀ ਦੁੱਖ ਦੀ ਗੱਲ ਹੈ ਕਿ ਰੋਜ਼ਾਨਾ ਸਾਡੇ ਪੰਜਾਬ ਵਿੱਚ ਦਿੱਲੀ ਦੀ ਸਰਹੱਦ ਉੱਤੋਂ ਰੋਜ਼ਾਨਾ ਸ਼ਹੀਦਾਂ ਦੀਆਂ ਲਾਸ਼ਾਂ ਆ ਰਹੀਆਂ ਹਨ। ਇਕ ਪਾਸੇ ਪੰਜਾਬ ਦੇ ਕਿਸਾਨ ਦਾ ਪੁੱਤ ਦੇਸ਼ ਦੀ ਸਰਹੱਦ ਉੱਤੇ ਦੁਸ਼ਮਣ ਦੇਸ਼ਾਂ ਨਾਲ ਲੜਦਾ ਹੋਇਆ ਸ਼ਹੀਦ ਹੋ ਰਿਹਾ ਹੈ, ਦੂਜੇ ਪਾਸੇ ਸਾਡੇ ਹੀ ਦੇਸ਼ ਦੇ ਹਾਕਮ ਖਿਲਾਫ ਲੋਕਤੰਤਰਿਕ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਸ਼ਹੀਦ ਹੋ ਰਿਹਾ ਹੈ। ਉਨਾਂ ਕਿਹਾ ਕਿ ਅੱਜ ਸਾਡੇ ਦੇਸ਼ ਦਾ ਹਾਕਮ ਅੰਨਾ, ਬੋਲਾ ਅਤੇ ਗੂੰਗਾ ਹੋ ਚੁੱਕਿਆ ਹੈ ਜੋ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨਣ ਦੀ ਬਜਾਏ ਮੁੱਠੀਭਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਪ ਵਲੰਟੀਅਰਾਂ ਵੱਲੋਂ ਪੰਜਾਬ ਦੇ ਹਰ ਪਿੰਡ, ਸ਼ਹਿਰ, ਮੁਹੱਲੇ, ਗਲੀ ਵਿੱਚ ਲੋਹੜੀ ਦੀ ਸ਼ਾਮ ਨੂੰ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣਗੇ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਦਿਲਦਰ ਰੂਪੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਸ ਵਾਰ ਲੋਹੜੀ ਵਾਲੇ ਦਿਨ ਵੀ ਆਪਣਾ ਤਿਉਹਾਰ ਮਨਾਉਂਦੇ ਹੋਏ ਕਿਸਾਨ ਅੰਦੋਲਨ ਦਾ ਹਿੱਸਾ ਬਣਨ। ਇਸ ਵਾਰ ਲੋਹੜੀ ਦੀ ਅੱਗ ਵਿੱਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣ।
ਉਨ੍ਹਾਂ ਕਿਹਾ ਕਿ ਕੜਾਕੇ ਦੀ ਠੰਢ ਵਿੱਚ ਸਾਡੇ ਕਿਸਾਨ ਭੈਣ-ਭਰਾ, ਬਜ਼ੁਰਗ ਖੁੱਲ੍ਹੇ ਅਸਮਾਨ ਹੇਠ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਖਿਲਾਫ ਸੰਘਰਸ਼ ਵਿੱਚ ਡੱਟੇ ਹੋਇਆ ਨੂੰ ਡੇਢ ਮਹੀਨਾ ਹੋ ਚੁੱਕਿਆ ਹੈ। ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਅਤੇ ਭਾਜਪਾ ਦੇ ਆਗੂ ਕਿਸਾਨਾਂ ਖਿਲਾਫ ਝੂਠੀ ਬਿਆਨਬਾਜ਼ੀ, ਦੂਸ਼ਣਬਾਜੀ ਕਰਕੇ ਮਾਨਸਿਕ ਪੀੜਾਂ ਦੇ ਰਹੇ ਹਨ। ਉਨਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਮੋਦੀ ਸਰਕਾਰ ਸਾਰੇ ਦੇਸ਼ ਦਾ ਪੇਟ ਭਰਨ ਵਾਲੇ ਅੰਨਦਾਤਾ ਦੀ ਗੱਲ ਸੁਣਦੀ ਹੋਈ ਤੁਰੰਤ ਕਾਲੇ ਕਾਨੂੰਨਾਂ ਨੂੰ ਵਾਪਸ ਲੈਂਦੀ, ਪ੍ਰੰਤੂ ਅੰਬਾਨੀ-ਅੰਡਾਨੀ ਦੇ ਵਿਚੋਲੇ ਵਜੋਂ ਭੂਮਿਕਾ ਨਿਭਾਉਂਦੇ ਹੋਏ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹੱਕੜਬਾਜ਼ ਪ੍ਰਧਾਨ ਮੰਤਰੀ ਤੁਰੰਤ ਇਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਤੋਂ ਤੁਰੰਤ ਮੁਆਫ਼ੀ ਮੰਗਣ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਡੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ, ਇਹ ਬਹੁਤ ਹੀ ਨਾਜ਼ੁਕ ਸਮਾਂ ਹੈ ਕਿ ਲੋਕਤੰਤਰਿਕ ਢੰਗ ਨਾਲ ਚੁਣੀ ਹੋਈ ਮੋਦੀ ਸਰਕਾਰ ਵੀ ਲੋਕਾਂ ਦੀ ਆਵਾਜ਼ ਨਹੀਂ ਸੁਣ ਰਹੀ। ਉਨ੍ਹਾਂ ਕਿਹਾ ਕਿ ਸੰਵਿਧਾਨ ਰਾਹੀਂ ਮਿਲੇ ਹੋਏ ਰੋਸ ਪ੍ਰਦਰਸ਼ਨ ਕਰਨ ਦੇ ਹੱਕਾਂ ਨੂੰ ਵੀ ਖੋਹਿਆ ਜਾ ਰਿਹਾ ਹੈ।

Load More Related Articles

Check Also

Good News for Pre-2016 Retirees: AAP Govt Notifies Pension Revision for Teaching Faculty

Good News for Pre-2016 Retirees: AAP Govt Notifies Pension Revision for Teaching Faculty C…