nabaz-e-punjab.com

ਆਪ ਵਾਲੰਟੀਅਰ ਮੁਹਾਲੀ ਵਿੱਚ 1 ਵਜੇ ਸਾੜਨਗੇ ਅਕਾਲੀ ਤੇ ਕਾਂਗਰਸ ਦੇ ਪੁਤਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ:
ਆਮ ਆਦਮੀ ਪਾਰਟੀ (ਆਪ) ਵੱਲੋਂ ਅੱਜ ਦੁਪਹਿਰ 1 ਵਜੇ ਮੁਹਾਲੀ ਵਿੱਚ ਬੇਅਦਬੀ ਘਟਨਾਵਾਂ ਦੇ ਮੁੱਦੇ ’ਤੇ ਅਕਾਲੀ ਦਲ ਅਤੇ ਕਾਂਗਰਸ ਦਾ ਪੁਤਲਾ ਸਾੜਿਆ ਜਾਵੇਗਾ। ਇਸ ਸਬੰਧੀ ਸਮੂਹ ਵਾਲੰਟੀਅਰਾਂ ਨੂੰ ਸਥਾਨਕ ਫੇਜ਼-6 ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਲਈ ਕਿਹਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਆਪ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਬਰਗਾੜੀ ਸਮੇਤ ਹੋਰ ਵੱਖ ਵੱਖ ਥਾਵਾਂ ਵਾਪਰੀਆਂ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਘਟਨਾਵਾਂ ਸਬੰਧੀ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਜਾਂਚ ਰਿਪਰੋਟ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਸ ਸਮੇਂ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਕਥਿਤ ਤੌਰ ’ਤੇ ਦੋਸ਼ੀ ਪਾਏ ਗਏ ਹਨ। ਉੱਥੇ ਕਾਂਗਰਸ ਸਰਕਾਰ ਦੋਸ਼ੀਆਂ ਨੂੰ ਬਚਾਉਣ ਲਈ ਕੇਸ ਨੂੰ ਲਟਕਾਉਣ ਲਈ ਡਰਾਮੇ ਕਰ ਰਹੀ ਹੈ। ਜਿਸ ਦਾ ਸਿੱਖ ਸੰਗਤਾ ਅਤੇ ਲੋਕਾਂ ਵਿਚ ਬਹੁਤ ਜ਼ਿਆਦਾ ਗੁੱਸਾ ਅਤੇ ਰੋਸ਼ ਹੈ। ਆਪ ਵਾਲੰਟੀਅਰਾਂ ਨੇ ਮੰਗ ਕੀਤੀ ਜਾਂਚ ਰਿਪੋਰਟ ਨੂੰ ਆਧਾਰ ਬਣਾ ਕੇ ਸਾਰੇ ਜ਼ਿੰਮੇਵਾਰ ਆਗੂਆਂ ਅਤੇ ਅਧਿਕਾਰੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਫੌਜਦਾਰੀ ਮੁਕੱਦਮਾ ਚਲਾਇਆ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਅਤੇ ਸਿੱਖ ਸੰਗਤ ਵਿੱਚ ਪਾਇਆ ਜਾ ਰਿਹਾ ਰੋਸ ਸ਼ਾਂਤ ਹੋ ਸਕੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…