‘ਆਪ’ ਗੁਜਰਾਤ ‘ਚ ਭਾਰੀ ਬਹੁਮਤ ਨਾਲ ਜਿੱਤੇਗੀ: ਮੁੱਖ ਮੰਤਰੀ ਭਗਵੰਤ ਮਾਨ

‘ਆਪ’ ਦੀ ਸਰਕਾਰ ਗੁਜਰਾਤ ‘ਚੋਂ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਗਰੀਬੀ ਦਾ ਖਾਤਮਾ ਕਰੇਗੀ: ਮਾਨ

ਕਿਹਾ, ਗੁਜਰਾਤ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟ ਨੇਤਾ ਆਪਣੇ ਗੁਨਾਹਾਂ ਦੀ ਕੀਮਤ ਚੁਕਾਉਣਗੇ

ਅਸੀਂ ਭਾਜਪਾ ਵਾਂਗ ਝੂਠੇ ਵਾਅਦੇ ਨਹੀਂ ਕਰਦੇ; ਅਸੀਂ ਜੋ ਕਹਿੰਦੇ ਹਾਂ, ਪੂਰਾ ਕਰਦੇ ਹਾਂ: ਭਗਵੰਤ ਮਾਨ

ਨਬਜ਼-ਏ-ਪੰਜਾਬ ਬਿਊਰੋ, ਨਿਜ਼ਾਰ (ਗੁਜਰਾਤ)/ਚੰਡੀਗੜ੍ਹ, 23 ਨਵੰਬਰ:
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ ਅਤੇ ਸੂਬੇ ਵਿੱਚ ਸਰਕਾਰ ਬਣਾ ਕੇ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਗਰੀਬੀ ਨੂੰ ਖ਼ਤਮ ਕਰੇਗੀ।

ਬੁੱਧਵਾਰ ਨੂੰ ਨਿਜ਼ਾਰ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਦਲਾਅ ਦੀ ਲਹਿਰ ਹੈ ਕਿਉਂਕਿ ਗੁਜਰਾਤ ਦੇ ਲੋਕ ਭਾਜਪਾ ਦੀ ਅਸਫਲ ਸਰਕਾਰ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ ਉਹ ਖੁਦ ਕਹਿ ਰਹੇ ਹਨ ਕਿ ਉਹ ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਗੁਜਰਾਤ ‘ਚ ਕ੍ਰਾਂਤੀ ਲਿਆਉਣ ਲਈ ਇੱਕ ਮੌਕਾ ‘ਆਪ’ ਨੂੰ ਦੇਣਾ ਚਾਹੁੰਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਸ ਵਾਰ ਲੋਕ ਗੁਜਰਾਤ ਵਿੱਚੋਂ ਭ੍ਰਿਸ਼ਟ ਭਾਜਪਾ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਦੀ ਆਰਥਿਕਤਾ ਨੂੰ ਪਛਾੜਿਆ ਅਤੇ ਆਮ ਲੋਕਾਂ ਨੂੰ ਲੁੱਟਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਅੰਗਰੇਜ਼ਾਂ ਨਾਲੋਂ ਵੀ ਕਿਤੇ ਵੱਧ ਬੇਰਹਿਮੀ ਨਾਲ ਦੇਸ਼ ਦਾ ਪੈਸਾ ਲੁੱਟਿਆ ਹੈ ਅਤੇ ਇਸ ਲਈ ਲੋਕ ਇਸ ਵਾਰ ਚੰਗੇ ਭਵਿੱਖ ਲਈ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਇਮਾਨਦਾਰ ‘ਆਪ’ ਪਾਰਟੀ ਨੂੰ ਮੌਕਾ ਦੇ ਕੇ ਭਾਜਪਾ ਦੇ 27 ਸਾਲ ਪੁਰਾਣੇ ਘਟੀਆ ਸ਼ਾਸਨ ਨੂੰ ਖਤਮ ਕਰ ਦੇਣ।

ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ ਕਿ ‘ਆਪ’ ਝੂਠੇ ਵਾਅਦੇ ਨਹੀਂ ਕਰਦੀ ਅਤੇ ਜੋ ਵੀ ਗਾਰੰਟੀਆਂ ਦਿੰਦੀ ਹੈ ਉਨ੍ਹਾਂ ਨੂੰ ਪੂਰਾ ਕਰਦੀ ਹੈ ਜਦਕਿ ਗੁਜਰਾਤ ਸਮੇਤ ਪੂਰਾ ਦੇਸ਼ ਭਾਜਪਾ ਦੇ ਚੋਣ ਜੁਮਲਿਆਂ ਤੋਂ ਜਾਣੂ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੱਤਾ ‘ਚ ਆਉਣ ਤੋਂ ਬਾਅਦ 7 ਮਹੀਨਿਆਂ ‘ਚ ਪੰਜਾਬ ‘ਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰ ਦਿੱਤੇ, ਜੋ ਪਿਛਲੀਆਂ ਸਰਕਾਰਾਂ 70 ਸਾਲਾਂ ‘ਚ ਪੂਰਾ ਕਰਨ ‘ਚ ਅਸਫਲ ਰਹੀਆਂ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ ਤੋਂ ਆਮ ਘਰਾਂ ਦੇ ਧੀਆਂ ਪੁੱਤ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਜਾਂਦੇ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …