Share on Facebook Share on Twitter Share on Google+ Share on Pinterest Share on Linkedin ਦਿੱਲੀ ’ਚ ‘ਆਪ’ ਦੀ ਜਿੱਤ: ਮੁਹਾਲੀ ਵਿੱਚ ਵਲੰਟੀਅਰਾਂ ਨੇ ਮਨਾਇਆ ਜਸ਼ਨ, ਲੱਡੂ ਵੰਡੇ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਬਣਾਏਗੀ ਆਪਣੀ ਸਰਕਾਰ: ਕੌਸ਼ਲ, ਮਲੋਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ: ਆਮ ਆਦਮੀ ਪਾਰਟੀ (ਆਪ) ਦੀ ਨਵੀਂ ਦਿੱਲੀ ਵੱਡੀ ਜਿੱਤ ਅਤੇ ਲਗਾਤਾਰ ਤੀਜੀ ਵਾਰ ਬਣਨ ਜਾ ਰਹੀ ਕੇਜਰੀਵਲ ਸਰਕਾਰ ਦੀ ਖੁਸ਼ੀ ਵਿੱਚ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ ਦੀ ਅਗਵਾਈ ਹੇਠ ਆਪ ਵਲੰਟੀਅਰਾਂ ਨੇ ਇੱਥੋਂ ਦੇ ਫੇਜ਼-3\5 ਦੀਆਂ ਟਰੈਫ਼ਿਕ ਲਾਈਟ ਪੁਆਇੰਟ ’ਤੇ ਢੋਲ ਵਜਾ ਕੇ ਜਸ਼ਨ ਮਨਾਇਆ ਅਤੇ ਸ਼ਹਿਰ ਵਿੱਚ ਲੱਡੂ ਵੰਡੇ। ਦਿੱਲੀ ਜਿੱਤ ਦੀ ਖ਼ੁਸ਼ੀ ਵਿੱਚ ਬਾਗੋਬਾਗ ਹੋਏ ਆਪ ਵਲੰਟੀਅਰਾਂ ਨੇ ਮੋਦੀ ਸਰਕਾਰ ਅਤੇ ਕੈਪਟਨ ਸਰਕਾਰ ਨੂੰ ਚਲਦਾ ਕਰਨ ਦੀ ਮੰਗ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜ਼ਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ ਅਤੇ ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਪ ਸਰਕਾਰ ਵੱਲੋਂ ਕੀਤੇ ਵਿਕਾਸ ਕੰਮਾਂ ਦੇ ਚੱਲਦਿਆਂ ਦਿੱਲੀ ਵਾਸੀਆਂ ਨੇ ਆਪ ਦੀਆਂ ਵਿਕਾਸਪੱਖੀ ਨੀਤੀਆਂ ’ਤੇ ਮੋਹਰ ਲਗਾਈ ਗਈ ਹੈ ਜਦੋਂਕਿ ਆਜ਼ਾਦੀ ਤੋਂ ਬਾਅਦ ਲੰਮਾ ਸਮਾਂ ਦੇਸ਼ ’ਤੇ ਹਕੂਮਤ ਚਲਾਉਣ ਵਾਲੀ ਕਾਂਗਰਸ ਪਾਰਟੀ ਦੀ ਨਿਰਾਸ਼ਾਜਨਕ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਚੋਣ ਨਜੀਤਿਆਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਦੇਸ਼ ਦੇ ਲੋਕ ਜਾਤੀ ਅਤੇ ਧਰਮ ਦੇ ਮੁੱਦਿਆਂ ਤੋਂ ਉੱਪਰ ਉੱਠ ਕੇ ਵਿਕਾਸ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਪ ਪਾਰਟੀ ਜਿੱਤ ਦਾ ਝੰਡਾ ਲਹਿਰਾਏਗੀ। ਇਸ ਮੌਕੇ ਮਹਿਲਾ ਵਿੰਗ ਦੀ ਪ੍ਰਧਾਨ ਰਾਜ ਗਿੱਲ, ਪ੍ਰੋ. ਮੇਹਰ ਸਿੰਘ ਮੱਲੀ, ਅਨੂ ਬੱਬਰ, ਸਵਰਨ ਲਤਾ, ਦਿਲਬਾਗ ਸਿੰਘ, ਰਾਮ ਲਾਲ, ਪ੍ਰਭਜੋਤ ਸਿੰਘ, ਲਖਵੀਰ ਸਿੰਘ ਖਰੜ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਮੌਜੂਦ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਲੰਟੀਅਰ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਦੇ ਘਰ ਪਹੁੰਚੇ ਲੱਡੂ ਵੰਡੇ ਗਏ। ਸ੍ਰੀ ਸ਼ੇਰਗਿੱਲ ਦੇ ਦਿੱਲੀ ਵਿੱਚ ਹੋਣ ਕਾਰਨ ਵਲੰਟੀਅਰਾਂ ਨੇ ਉਨ੍ਹਾਂ ਦੀ ਪਤਨੀ ਰੂਬੀ ਸ਼ੇਰਗਿੱਲ ਦੀ ਅਗਵਾਈ ਵਿੱਚ ਲੱਡੂ ਵੰਡੇ। ਇਸ ਮੌਕੇ ਦਿਲਾਵਰ ਸਿੰਘ, ਜੀਐਸ ਕਾਹਲੋਂ, ਸਨਾਦੀ ਪਰਿਵਾਰ, ਮਨਦੀਪ ਸਿੰਘ ਮਟੌਰ, ਜਗਤਾਰ ਸਿੰਘ ਰਾਮ ਲਾਲ, ਬੀਐਸ ਚਹਿਲ ਅਤੇ ਵੱਡੀ ਗਿਣਤੀ ਵਿੱਚ ਵਲੰਟੀਅਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ