ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਦਾ ਉਮੀਦਵਾਰ ਬਣਨ ਨਾਲ ਆਪ ਦਾ ਕੌੜਾ ਸੱਚ ਸਾਹਮਣੇ ਆਇਆ: ਕੈਪਟਨ ਅਮਰਿੰਦਰ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿੰਸੋਦੀਆਂ ਨੇ ਮੁਹਾਲੀ ’ਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੇਜਰੀਵਾਲ ਦੇ ਨਾਂ ’ਤੇ ਮੰਗੀਆਂ ਵੋਟਾਂ

ਮੁੱਖ ਮੰਤਰੀ ਅਹੁਦੇ ਦੀ ਲਾਲਚ ਵਿੱਚ ਬੇਸ਼ਰਮੀ ਪੂਰਵਕ ਝੂਠ ਬੋਲ ਰਹੇ ਨੇ ਆਪ ਦੇ ਆਗੂ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 10 ਜਨਵਰੀ:
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਲਈ ਅਰਵਿੰਦ ਕੇਜਰੀਵਾਲ ਦੀ ਸ਼ੱਕੀ ਅਤੇ ਘਟੀਆ ਲਾਲਚ ਦਾ ਭਾਂਡਾਫੋੜ ਹੋ ਗਿਆ ਹੈ। ਉਨ੍ਹਾਂ ਨੇ ਇਸ ਖੁਲਾਸੇ ਦੇ ਉਲਟ ਸੂਬੇ ਦੇ ਲੋਕਾਂ ਨੂੰ ਝੂਠ ਬੋਲ ਕੇ ਗੁੰਮਰਾਹ ਕਰਨ ਨੂੰ ਲੈ ਕੇ ਆਪ ਆਗੂ ਦੀ ਨਿੰਦਾ ਕੀਤੀ ਹੈ। ਇਸ ਲੜੀ ਹੇਠ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੁਹਾਲੀ ਲੇੜੇ ਬਲੌਂਗੀ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਵਜੋਂ ਅਰਵਿੰਦ ਕੇਜਰੀਵਾਲ ਲਈ ਆਪ ਨੂੰ ਵੋਟ ਦੇਣ ਲਈ ਕਹਿਣ ’ਤੇ ਪ੍ਰਤੀਕ੍ਰਿਆ ਜਾਹਿਰ ਕਰਦੇ ਹੋੲ ਕੈਪਟਨ ਅਮਰਿੰਦਰ ਨੇ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਨੇ ਉਸ ਸੱਚਾਈ ਦੇ ਮੋਹਰ ਲਗਾ ਦਿੱਤੀ ਹੈ, ਜਿਸ ਨੂੰ ਕਾਂਗਰਸ ਸ਼ੁਰੂ ਤੋਂ ਕਹਿੰਦੀ ਆ ਰਹੀ ਹੈ ਕਿ ਬਦਕਿਸਮਤੀ ਨਾਲ ਆਪ ਦੇ ਪੰਜਾਬ ਦੀ ਸੱਤਾ ਵਿੱਚ ਆਉਣ ’ਤੇ ਕੇਜਰੀਵਾਲ ਦੀਆਂ ਅੱਖਾਂ ਸੱਭ ਤੋਂ ਉੱਚੇ ਅਹੁਦੇ ’ਤੇ ਲੱਗੀਆਂ ਹੋਈਆਂ ਹਨ। ਜੇਕਰ ਅਜਿਹਾ ਹੋ ਗਿਆ ਤਾਂ ਪੰਜਾਬ ਨੂੰ ਕੰਗਾਲ ਹੋਣ ਤੋਂ ਕੋਈ ਨਹੀਂ ਬਚਾ ਸਕੇਗਾ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਖੁਲਾਸੇ ਨਾਲ ਕੇਜਰੀਵਾਲ ਦੇ ਖਤਰਨਾਕ ਇਰਾਦੇ ਖੁੱਲ੍ਹ ਕੇ ਬਾਹਰ ਆ ਗਏ ਹਨ ਅਤੇ ਸਾਫ ਹੋ ਚੁੱਕਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕਿੰਨੇ ਵੱਡੇ ਝੂਠੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮਿੱਟੀ ’ਤੇ ਕਦਮ ਰੱਖਣ ਤੋਂ ਬਾਅਦ ਤੋਂ ਹੀ ਆਪ ਆਗੂ ਸਰ੍ਹੇਆਮ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ। ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਕੇਜਰੀਵਾਲ ਦੀ ਅਗਵਾਈ ਹੇਠ ਆਪ ਦਾ ਪੂਰਾ ਪ੍ਰਚਾਰ ਝੂਠਾ ’ਤੇ ਖੜ੍ਹਾ ਹੈ। ਜਿਹੜੇ ਸਭ ਤਰ੍ਹਾਂ ਦੇ ਚੋਣਾਂ ਦੇ ਹਥਕੰਡੇ ਤੇ ਵਾਅਦਿਆਂ ਰਾਹੀਂ ਨਿਰਾਸ਼ਾ ਪੂਰਵਕ ਲੋਕਾਂ ’ਤੇ ਉਨ੍ਹਾਂ ਉਪਰ ਵਿਸ਼ਵਾਸ ਕਰਨ ਦਾ ਦਬਾਅ ਬਣਾ ਰਹੇ ਹਨ, ਜਿਨ੍ਹਾਂ ਦੀ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਨੂੰ ਲੈ ਕੇ ਕੋਈ ਸੋਚ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਧੋਖਾ ਦੇਣ ਲਈ ਜਾਣੇ ਜਾਂਦੇ ਕੇਜਰੀਵਾਲ, ਜਿਨ੍ਹਾਂ ਦੀ ਉਥੇ ਸਰਕਾਰ ਹੈ, ਹੁਣ ਪੰਜਾਬ ਦੇ ਲੋਕਾਂ ਨਾਲ ਓਹੀ ਤਰੀਕੇ ਅਪਣਾ ਰਹੇ ਹਨ ਅਤੇ ਉਹ ਕਿਸੇ ਵੀ ਤਰੀਕੇ ਨਾਲ ਸੂਬੇ ਦੀ ਸੱਤਾ ਹਾਸਲ ਕਰਨਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਲਈ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰੀ ਤੋਂ ਲੈ ਕੇ ਐਸਵਾਈਐਲ ਅਤੇ ਹੋਰ ਮੁੱਦਿਆਂ ’ਤੇ ਬਿਆਨਾਂ ਤੱਕ ਕੇਜਰੀਵਾਲ ਲਗਾਤਾਰ ਸੂਬੇ ਦੀ ਸੱਤਾ ਹਾਸਲ ਕਰਨ ਨੂੰ ਲੈ ਕੇ ਨਿਰਾਸ਼ਾਪੂਰਨ ਕੋਸ਼ਿਸ਼ ਵਿੱਚ ਲੋਕਾਂ ਨੂੰ ਲਗਾਤਾਰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਉਹ ਦਿੱਲੀ ਵਿੱਚ ਆਪਣੀਆਂ ਘਟੀਆ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਅਸਫਲ ਰਹਿਣ ਤੋਂ ਬਾਅਦ ਹੁਣ ਪੰਜਾਬ ਵਿੱਚ ਆਪਣੇ ਵਿਅਕਤੀਗਤ ਹਿੱਤਾਂ ਦੀ ਪੂਰਤੀ ਕਰ ਸਕਣ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਵਿੱਚ ਆਪ ਕੋਲ ਆਪਣਾ ਕਾਡਰ ਵੀ ਨਹੀਂ ਹੈ ਅਤੇ ਉਹ ਚੋਣਾਂ ਦੌਰਾਨ ਕੰਮ ਕਰਨ ਲਈ ਦੂਜੇ ਸੂਬਿਆਂ ਦੇ ਲੋਕਾਂ ’ਤੇ ਨਿਰਭਰ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…