Share on Facebook Share on Twitter Share on Google+ Share on Pinterest Share on Linkedin ਖਰੜ ਵਿੱਚ ਆਪ ਦੀ ਚੋਣ ਰੈਲੀ ਅੱਜ, ਅਰਵਿੰਦ ਕੇਜਰੀਵਾਲ ਕਰਨਗੇ ਰੈਲੀ ਨੂੰ ਸੰਬੋਧਨ ਆਪ ਦੇ ਜ਼ੋਨਲ ਇੰਚਾਰਜ ਦਰਸ਼ਨ ਧਾਲੀਵਾਲ ਤੇ ਯੂਥ ਵਿੰਗ ਦੇ ਕਨਵੀਨਰ ਜਗਦੇਵ ਸਿੰਘ ਮਲੋਆ ਵੱਲੋਂ ਵਾਲੰਟੀਅਰਾਂ ਦੀ ਲਾਮਬੰਦੀ ਭੁਪਿੰਦਰ ਸਿੰਗਾਰੀਵਾਲ ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 16 ਜਨਵਰੀ: ਖਰੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੰਵਰ ਸਿੰਘ ਸੰਧੂ ਦੇ ਹੱਕ ਵਿੱਚ ਭਲਕੇ 17 ਜਨਵਰੀ ਨੂੰ ਸਵੇਰੇ 11 ਵਜੇ ਖਰੜ ਦੀ ਅਨਾਜ ਮੰਡੀ ਵਿੱਚ ਵਿਸ਼ਾਲ ਚੋਣ ਰੈਲੀ ਕੀਤੀ ਜਾ ਰਹੀ ਹੈ। ਰੈਲੀ ਨੂੰ ਆਪ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਸੰਬੋਧਨ ਕਰਨਗੇ। ਇਸ ਸਬੰਧੀ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਜ਼ੋਨਲ ਇੰਚਾਰਜ ਵਕੀਲ ਦਰਸ਼ਨ ਸਿੰਘ ਧਾਲੀਵਾਲ ਅਤੇ ਯੂਥ ਵਿੰਗ ਦੇ ਕਨਵੀਨਰ ਜਗਦੇਵ ਸਿੰਘ ਮਲੋਆ ਵੱਲੋਂ ਖਰੜ ਹਲਕੇ ਵਿੱਚ ਆਪ ਦੇ ਵਾਲੰਟੀਅਰਾਂ ਅਤੇ ਆਮ ਲੋਕਾਂ ਦੀ ਲਾਮਬੰਦੀ ਲਈ ਐਤਵਾਰ ਅਤੇ ਸੋਮਵਾਰ ਨੂੰ ਦਰਜ਼ਨ ਤੋਂ ਵੱਧ ਪਿੰਡਾਂ ਅਤੇ ਸ਼ਹਿਰੀ ਖੇਤਰ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਸ੍ਰੀ ਜਗਦੇਵ ਸਿੰਘ ਮਲੋਆ ਨੇ ਦੱਸਿਆ ਕਿ ਚੋਣ ਰੈਲੀ ਸਬੰਧੀ ਆਪ ਦੇ ਵਾਲੰਟੀਅਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਕਸਬਾ ਨਵਾਂ ਗਰਾਓਂ, ਪਿੰਡ ਸ਼ਿਊਂਕ, ਮਸਤਗੜ੍ਹ ਅਤੇ ਤੋਗਾ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਜਿਥੇ ਲੋਕਾਂ ਨੂੰ ਅਕਾਲੀ ਦਲ ਅਤੇ ਕਾਂਗਰਸ ਦੀਆਂ ਨਾਕਾਮੀਆਂ ਬਾਰੇ ਦੱਸਿਆ ਗਿਆ, ਉਥੇ ਆਪ ਦੀਆਂ ਭਵਿੱਖ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਖਰੜ ਤੋਂ ਆਪ ਦੇ ਉਮੀਦਵਾਰ ਕੰਵਰ ਸੰਧੂ ਦੇ ਹੱਕ ਵਿੱਚ ਫਤਵਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਖਰੜ ਮੰਡੀ ਵਿੱਚ ਹੋਣ ਵਾਲੀ ਚੋਣ ਰੈਲੀ ਨੂੰ ਪਾਰਟੀ ਦੇ ਪ੍ਰਮੁੱਖ ਅਰਵਿੰਦ ਕੇਜਰੀਵਾਲ, ਸੰਜੇ ਸਿੰਘ, ਜ਼ੋਨਲ ਇੰਚਾਰਜ ਦਰਸ਼ਨ ਸਿੰਘ ਧਾਲੀਵਾਲ ਸਮੇਤ ਹੋਰ ਸੀਨੀਅਰ ਆਗੂ ਸੰਬੋਧਨ ਕਰਨਗੇ। ਇਸ ਮੌਕੇ ਤਰਲੋਚਨ ਸਿੰਘ ਨਵਾਂ ਗਰਾਓਂ, ਕਾਲਾ ਬੈਨੀਪਾਲ ਕਰਤਾਰਪੁਰ, ਗੁਰਪ੍ਰੀਤ ਸਿੰਘ ਕਾਦੀਮਾਜਰਾ, ਮੇਵਾ ਸਿੰਘ ਖਿਜਰਾਬਾਦ, ਦਿਲਬਾਗ ਸਿੰਘ ਪਲਹੇੜੀ, ਜੱਸਾ ਰਸੂਲਪੁਰ, ਜੱਗੀ ਕਾਦੀਮਾਜਰਾ, ਦਿਲਬਾਗ ਸਿੰਘ ਪਲਹੇੜੀ ਅਤੇ ਗੋਪੀ ਮੁੱਲਾਂਪੁਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ