nabaz-e-punjab.com

ਅਗਵਾ ਕੇਸ: ਸੋਹਾਣਾ ਪੁਲੀਸ ਵੱਲੋਂ ਮੁਲਜ਼ਮ ਦਿੱਲੀ ’ਚੋਂ ਗ੍ਰਿਫ਼ਤਾਰ, ਪੀੜਤ ਬੱਚਾ ਵੀ ਸਹੀ ਸਲਾਮਤ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ:
ਸੋਹਾਣਾ ਪੁਲੀਸ ਨੇ ਸੱਤ ਮਹੀਨੇ ਦੇ ਮਾਸੂਮ ਬੱਚੇ ਨੂੰ ਅਗਵਾ ਕਰਨ ਵਾਲੇ ਮੁਲਜ਼ਮ ਰਾਜੀਵ ਮਹਿਤੋਂ ਨੂੰ ਦਿੱਲੀ ’ਚੋਂ ਗ੍ਰਿਫ਼ਤਾਰ ਕਰਕੇ ਪੀੜਤ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਰਾਜੀਵ ਮਹਿਤੋ ਵਾਸੀ ਪਿੰਡ ਬਾਗੜੀ (ਬਿਹਾਰ) ਦੇ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਧਾਰਾ 364 ਅਧੀਨ ਬੱਚਾ ਅਗਵਾ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ।
ਅੱਜ ਦੇਰ ਸ਼ਾਮੀ ਡੀਐਸਪੀ (ਸਿਟੀ-2) ਰਮਨਦੀਪ ਸਿੰਘ ਅਤੇ ਸੋਹਾਣਾ ਥਾਣਾ ਦੇ ਐਸਐਚਓ ਤਰਲੋਚਨ ਸਿੰਘ ਨੇ ਦੱਸਿਆ ਕਿ ਪਿੰਡ ਕੰਡਾਲਾ ਦੀ ਵਸਨੀਕ ਜੈਕਲ ਦੇਵੀ ਪਤਨੀ ਹਜਾਰੀ ਸ਼ਾਹ ਨੇ ਬੀਤੇ ਦਿਨੀਂ ਸੋਹਾਣਾ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦਾ ਸੱਤ ਮਹੀਨੇ ਦਾ ਬੱਚਾ ਘਰ ਵਿੱਚ ਮੰਜੇ ’ਤੇ ਸੁੱਤਾ ਪਿਆ ਸੀ। ਜਿਸ ਨੂੰ ਰਾਜੀਵ ਮਹਿਤੋ ਘਰੋਂ ਚੁੱਕ ਕੇ ਆਪਣੇ ਨਾਲ ਲੈ ਗਿਆ। ਪੁਲੀਸ ਨੇ ਰਾਜੀਵ ਮਹਿਤੋ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੇ ਮੋਬਾਈਲ ਲੋਕੇਸ਼ਨ ਨੂੰ ਆਧਾਰ ਬਣਾ ਕੇ ਮੁਲਜ਼ਮ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲੀਸ ਨੇ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਮਾਸੂਮ ਬੱਚਾ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਬੱਚੇ ਦੀ ਮਾਂ ਨੂੰ ਜ਼ਬਰਦਸਤੀ ਘਰੋਂ ਬਾਹਰ ਮਿਲਣ ਲਈ ਲਗਾਤਾਰ ਦਬਾਅ ਪਾ ਰਿਹਾ ਸੀ। ਜਦੋਂ ਬੱਚੇ ਦੀ ਮਾਂ ਨੇ ਮੁਲਜ਼ਮ ਨੂੰ ਮਿਲਣ ਤੋਂ ਕੋਰਾ ਜਵਾਬ ਦੇ ਦਿੱਤਾ ਤਾਂ ਮੁਲਜ਼ਮ ਰਾਜੀਵ ਮਹਿਤੋਂ ਨੇ ਬੱਚੇ ਦੀ ਮਾਂ ਨੂੰ ਸਬਕ ਸਿਖਾਉਣ ਦੀ ਯੋਜਨਾ ਘੜੀ ਅਤੇ ਪਿੰਡ ਕੰਡਾਲਾ ’ਚੋਂ ਉਸ ਦੇ ਮਾਸੂਮ ਬੱਚੇ ਨੂੰ ਅਗਵਾ ਕਰਕੇ ਦਿੱਲੀ ਰਵਾਨਾ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਰਾਜੀਵ ਮਹਿਤੋਂ ਪੀੜਤ ਬੱਚੇ ਦੇ ਪਿਤਾ ਦਾ ਜਾਣਕਾਰ ਸੀ। ਜਿਸ ਕਾਰਨ ਉਸ ਦਾ ਉਨ੍ਹਾਂ ਦੇ ਘਰ ਆਉਣਾ ਜਾਣਾ ਰਹਿੰਦਾ ਸੀ।
ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਕੇਂਦਰੀ ਜੇਲ੍ਹ ਪਟਿਆਲਾ ਭੇਜ ਦਿੱਤਾ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …