ਅਬਦੁਲ ਬਾਰੀ ਸਾਲਮਨੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ, ਮੁਹਾਲੀ, 16 ਜਨਵਰੀ:
ਪੰਜਾਬ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਰੀ ਸਾਲਮਨੀ ਨੇ ਅੱਜ ਇੱਥੋਂ ਦੇ ਸੈਕਟਰ-68 ਸਥਿਤ ਵਣ ਭਵਨ ਵਿਖੇ ਅਹੁਦਾ ਸੰਭਾਲਿਆ। ਇਸ ਮੌਕੇ ਸੂਬੇ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬਲਕਾਰ ਸਿੰਘ, ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਕੰਟੇਨਰ ਤੇ ਵੇਅਰ ਹਾਊਸ ਪੰਜਾਬ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਵੀ ਹਾਜ਼ਰ ਸਨ।
ਇਸ ਮੌਕੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਲੋਕਾਂ ਦੀ ਸੇਵਾ ਲਈ ਅੱਗੇ ਲਿਆ ਰਹੀ ਹੈ। ਇਸੇ ਸੋਚ ਤਹਿਤ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ ਅਬਦੁਲ ਬਾਰੀ ਸਾਲਮਨੀ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਅਬਦੁਲ ਬਾਰੀ ਸਾਲਮਨੀ ਨੂੰ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਉਹ ਘੱਟ ਗਿਣਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਉਨ੍ਹਾਂ ਤੱਕ ਪੁੱਜਦੀਆਂ ਕਰਨਗੇ। ਅਬਦੁਲ ਬਾਰੀ ਸਾਲਮਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਲੰਧਰ ਵਾਸੀ ਅਬਦੁਲ ਬਾਰੀ ਸਾਲਮਨੀ ਨੇ ਸਮਾਜ ਸੇਵਾ ਵਿਚ ਚੰਗਾ ਨਾਮਣਾ ਖੱਟਿਆ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …