ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਕਰੋਨਾ ਨਾਲ ਮੌਤ

ਅਭੈ ਸੰਧੂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਆ ਆਖ਼ਰੀ ਸਾਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ 14 ਮਈ:
ਕਰੋਨਾ ਮਹਾਮਾਰੀ ਤੋਂ ਪੀੜਤ ਦੇਸ਼ ਤੇ ਕੌਮ ਦੇ ਮਹਾਨ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ। ਉਹ ਇੱਥੋਂ ਦੇ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਸਨ ਅਤੇ ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਸ੍ਰੀ ਅਭੈ ਸੰਧੂ ਵਿਸ਼ਵ ਪੱਧਰ ’ਤੇ ਸਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਫੈਲਾਉਣ ਲਈ ਲਗਾਤਾਰ ਸਖ਼ਤ ਮਿਹਨਤ ਕਰ ਰਹੇ ਸਨ।
ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਭੈ ਸਿੰਘ ਸੰਧੂ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਅਭੈ ਸੰਧੂ ਦੀ ਇਕ ਸਮਾਜ ਸੇਵੀ ਵਜੋਂ ਬੇਮਿਸਾਲ ਭੂਮਿਕਾ ਨੂੰ ਯਾਦ ਕੀਤਾ। ਸ੍ਰੀ ਸਿੱਧੂ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਅਕਾਲ ਪੁਰਖ ਅੱਗੇ ਦੁਖ ਦੀ ਘੜੀ ਵਿੱਚ ਇਹ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਬਲ ਅਤੇ ਵਿੱਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖ਼ਸ਼ਣ ਦੀ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਅਭੈ ਸਿੰਘ ਸੰਧੂ ਸ੍ਰੀ ਕੁਲਬੀਰ ਸਿੰਘ ਦੇ ਸਪੁੱਤਰ ਸਨ ਜੋ ਸਹੀਦ ਭਗਤ ਸਿੰਘ ਦੇ ਛੋਟੇ ਭਰਾ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…