ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਬਡਹੇੜੀ ਨੇ ਕਣਕ ਦੀ ਖਰੀਦ ਬਾਰੇ ਜਾਣਕਾਰੀ ਕੀਤੀ ਹਾਸਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਬੋਰਡ ਦੇ ਮੁੱਖ ਦਫ਼ਤਰ ਜਾ ਕੇ ਕੰਟਰੋਲ ਰੂਮ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਦੀ ਰਿਪੋਰਟ ਹਾਸਲ ਕੀਤੀ। ਉਹਨਾਂ ਨੇ ਦੱਸਿਆ ਕਿ ਕੰਟਰੋਲ ਰੂਮ ਬਹੁਤ ਵਧੀਆ ਤਰੀਕੇ ਨਾਲ਼ ਆਪਣੀ ਜ਼ਿੰਮੇਵਾਰ ਨਿਭਾਅ ਰਿਹਾ ਹੈ ਕਰਮਚਾਰੀ ਚੰਗੇ ਢੰਗ ਨਾਲ ਕੰਮ ਕਰ ਰਹੇ ਹਨ। ਉਹਨਾਂ ਦੱਸਿਆ ਕਿ ਉਹਨਾਂ ਨੇ ਬੋਰਡ ਦੇ ਸਕੱਤਰ ਰਵੀ ਭਗਤ ਅਤੇ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਹਰਸੁਹਿੰਦਰ ਸਿੰਘ ਬਰਾੜ ਨਾਲ ਗੱਲਬਾਤ ਕੀਤੀ।
ਸ੍ਰੀ ਬਡਹੇੜੀ ਨੇ ਦੱਸਿਆ ਕਿ ਅੱਜ ਸਵੇਰ ਖਰੀਦ ਲਈ ਤੱਕ ਤਿੰਨ ਲੱਖ ਪਾਸ/ਟੋਕਨ ਜਾਰੀ ਕੀਤੇ ਜਾ ਚੁੱਕੇ ਹਨ ਖਰੀਦ ਦਾ ਕੰਮ ਬਹੁਤ ਵਧੀਆ ਚੱਲ ਰਿਹਾ ਹੈ ਅਤੇ ਆੜ੍ਹਤੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀ ਵਿੱਚ ਆਈ ਕਣਕ ਦਾ ਖਰੀਦ ਕੰਮ 48 ਘੰਟੇ ਵਿੱਚ ਮੁਕੰਮਲ ਕੀਤਾ ਜਾਵੇ ਜੇਕਰ ਦੇਰੀ ਹੁੰਦੀ ਹੈ ਤਾਂ ਆੜਤੀ ਨੂੰ ਜਵਾਬਦੇਹ ਕੀਤਾ ਜਾਵੇਗਾ ਅਤੇ ਦੇਰੀ ਲਈ ਆੜ੍ਹਤੀ ਨੂੰ ਜ਼ੁਰਮਾਨਾ ਵੀ ਹੋ ਸਕਦਾ ਹੈ। ਮੰਡੀ ਬੋਰਡ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਸਾਰਾ ਪ੍ਰਬੰਧ ਦਰੁੱਸਤ ਕੀਤਾ ਗਿਆ ਹੈ ਜੇਕਰ ਕੋਈ ਕਮੀ ਹੈ ਉਹ ਲੇਬਰ ਦੀ ਘਾਟ ਕਾਰਨ ਹੈ ਕਿਉਂਕਿ ਕਰੋਨਾਵਾਇਰਸ ਕਰਕੇ ਪਰਵਾਸੀ ਲੇਬਰ ਘੱਟ ਹੈ। ਫਿਰ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਦਾਅਵਾ ਕਿ ਕਿਸਾਨ ਦਾ ਅਨਾਜ ਰੁਕਣ ਨਹੀਂ ਦਿੱਤਾ ਜਾਵੇਗਾ ਪੂਰਾ ਕੀਤਾ ਜਾਵੇਗਾ ਕਿਸਾਨਾਂ ਨੂੰ ਇਸ ਸਬੰਧੀ ਬਿਲਕੁਲ ਚਿੰਤਾ ਨਹੀਂ ਕਰਨੀ ਚਾਹੀਦੀ। ਉਹਨਾਂ ਕਿਹਾ ਕਿ ਅਨਾਜ ਮੰਡੀਆਂ ਪੁੱਜੀ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖ਼ਰੀਦਿਆਂ ਜਾਵੇਗਾ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…