Share on Facebook Share on Twitter Share on Google+ Share on Pinterest Share on Linkedin ਸ਼ਹਿਰ ਵਿੱਚ ਰੁੱਖਾਂ ਨੂੰ ਬਚਾਉਣ ਲਈ ਐਸੀ\ਬੀਸੀ ਮੋਰਚਾ ਨੇ ਈਓ ਗਮਾਡਾ ਨਾਲ ਕੀਤੀ ਮੁਲਾਕਾਤ ਹਰੇ ਭਰੇ ਰੁੱਖਾਂ ਦੀ ਹੋਂਦ ਬਚਾਉਣ ਲਈ ਸੰਘਰਸ਼ ਵਿੱਢਣ ਦੀ ਚਿਤਾਵਨੀ ਨਬਜ਼-ਏ-ਪੰਜਾਬ, ਮੁਹਾਲੀ, 20 ਫਰਵਰੀ: ਮੁਹਾਲੀ ਫੇਜ਼-7 ਦੀਆਂ ਟਰੈਫ਼ਿਕ ਲਾਈਟਾਂ ’ਤੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਨੇੜੇ ਲੱਗੇ ਹਰੇ ਭਰੇ ਦਰੱਖ਼ਤਾਂ ਦੀ ਹੋਂਦ ਬਚਾਉਣ ਲਈ ਐਸੀ\ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਅੱਜ ਪੱਕੇ ਮੋਰਚੇ ਵਾਲੀ ਥਾਂ ’ਤੇ ਵਾਤਾਵਰਨ ਪ੍ਰੇਮੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਐਸੀ\ਬੀਸੀ ਮੋਰਚੇ ਵੱਲੋਂ ਵਾਤਾਵਰਨ ਸੁਰੱਖਿਆ ਲਈ ਇਕੱਠ ਕੀਤਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਪ੍ਰਤੀ ਦਿਖਾਈ ਜਾ ਰਹੀ ਅਣਗਹਿਲੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸੇ ਦੌਰਾਨ ਵਾਤਾਵਰਨ ਪ੍ਰੇਮੀਆਂ ਦੇ ਵਫ਼ਦ ਨੇ ਪੁੱਡਾ\ਗਮਾਡਾ ਦੇ ਈਓ ਸ਼ਿਵਰਾਜ ਸਿੰਘ ਬੱਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆਂ ਅਤੇ ਹਰੇ ਭਰੇ ਰੁੱਖ ਕੱਟਣ ’ਤੇ ਰੋਕ ਲਗਾਉਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਚੇਅਰਮੈਨ, ਮੁੱਖ ਮੰਤਰੀ, ਵਣ ਮੰਤਰੀ, ਮੁੱਖ ਸਕੱਤਰ, ਡਾਇਰੈਕਟਰ ਵਣ ਵਿਭਾਗ, ਡੀਸੀ ਮੁਹਾਲੀ ਅਤੇ ਐੱਸਐੱਸਪੀ ਨੂੰ ਵੀ ਦਰਖ਼ਾਸਤਾਂ ਭੇਜੀਆਂ ਗਈਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਰਚਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਅੱਜ ਵੱਖ-ਵੱਖ ਜਥੇਬੰਦੀਆਂ ਅਤੇ ਨਿਹੰਗ ਸਿੰਘਾਂ ਨੇ ਵਾਤਾਵਰਨ ਨੂੰ ਬਚਾਉਣ ਲਈ ਈਓ ਗਮਾਡਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ। ਗਮਾਡਾ ਅਧਿਕਾਰੀ ਨੇ ਬਿਨਾਂ ਕਿਸੇ ਨਿਯਮਾਂ ਤੋਂ ਕੋਈ ਦਰੱਖਤ ਨਾ ਕੱਟੇ ਜਾਣ ਦਾ ਭਰੋਸਾ ਦਿੱਤਾ। ਸ੍ਰੀ ਕੁੰਭੜਾ ਨੇ ਕਿਹਾ ਕਿ ਜੇਕਰ ਈਓ ਗਮਾਡਾ ਵੱਲੋਂ ਇਸ ਸਬੰਧੀ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਵਾਤਾਵਰਨ ਦੀ ਸੁਰੱਖਿਆ ਲਈ ਵੱਡਾ ਸੰਘਰਸ਼ ਵਿੱਡਿਆ ਜਾਵੇਗਾ ਅਤੇ ਜਥੇਬੰਦੀਆਂ ਦੇ ਮੈਂਬਰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਗੇ। ਨਿਹੰਗ ਸਿੰਘ ਜਥੇਬੰਦੀ ਬਾਬਾ ਧੱਕੜ ਸਿੰਘ ਦੇ ਮੁਖੀ ਜਥੇਦਾਰ ਬਾਬਾ ਪ੍ਰਗਟ ਸਿੰਘ ਆਪਣੇ ਸਿੰਘਾਂ ਸਮੇਤ ਅਤੇ ਅਵਤਾਰ ਸਿੰਘ ਨਗਲਾ ਚੇਅਰਮੈਨ ਸੀਐਲਯੂ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਮੋਰਚੇ ਵੱਲੋਂ ਰੁੱਖਾਂ ਦੀ ਹੋਂਦ ਬਚਾਉਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਐਸਡੀਓ ਮੁਕੇਸ਼ ਕੁਮਾਰ, ਸ਼ਵਿੰਦਰ ਸਿੰਘ ਲੱਖੋਵਾਲ, ਸੁਖਦੇਵ ਸਿੰਘ ਚੱਪੜਚਿੜੀ, ਹਰਨੇਕ ਸਿੰਘ ਮਲੋਆ, ਪ੍ਰਿੰਸੀਪਲ ਬਨਵਾਰੀ ਲਾਲ, ਮਨਜੀਤ ਸਿੰਘ ਮੇਵਾ, ਕਰਮਜੀਤ ਸਿੰਘ, ਰਣਜੀਤ ਸਿੰਘ ਖੰਨਾ, ਪ੍ਰੋ. ਗੁਲਾਬ ਸਿੰਘ, ਮਨਜੀਤ ਸਿੰਘ, ਬਾਬੂ ਵੇਦ ਪ੍ਰਕਾਸ਼, ਗੁਰਨਾਮ ਕੌਰ ਸਾਬਕਾ ਬਲਾਕ ਸਮਿਤੀ ਮੈਂਬਰ, ਮਮਤਾ ਰਾਣੀ, ਸੁਰਿੰਦਰ ਸਿੰਘ ਛਿੰਦਾ, ਮਨਦੀਪ ਸਿੰਘ, ਬਲਵਿੰਦਰ ਸਿੰਘ, ਪੁਸ਼ਪਿੰਦਰ ਕੁਮਾਰ, ਸੁਰਿੰਦਰ ਸਿੰਘ ਕੰਡਾਲਾ ਸਾਬਕਾ ਸਰਪੰਚ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ