Nabaz-e-punjab.com

ਪਿੰਡ ਮੱਛਲੀ ਕਲਾਂ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਗਰਾਂਟ ਦੀ ਰਾਸ਼ੀ ਮਨਜ਼ੂਰ: ਹਰਕੇਸ਼ ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ:
ਪਿੰਡ ਮੱਛਲੀ ਕਲਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਰਾਸ਼ੀ ਮਨਜੂਰ ਹੋਈ ਹੈ ਜੋ ਕਿ ਜਲਦੀ ਹੀ ਪੰਚਾਇਤ ਨੂੰ ਸੌਪ ਦਿੱਤੀ ਜਾਵੇਗੀ। ਇਸ ਰਾਸ਼ੀ ਨਾਲ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਵੇਗੀ, ਪਿੰਡ ਨੂੰ ਮਾਡਰਨ ਪਿੰਡ ਵਜੋਂ ਵਿਕਸਤ ਕਰਕੇ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਸ੍ਰੀ ਸਿੱਧੂ ਵੱਲੋਂ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਮਨਜ਼ੂਰ ਕੀਤੀ ਰਾਸ਼ੀ ਨਾਲ ਪਿੰਡ ਵਿੱਚ ਅਧੂਰੇ ਪਏ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ ਅਤੇ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਵੱਲੋਂ ਹਲਕੇ ਨੂੰ ਹਾਲ ਹੀ ਵਿੱਚ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀ ਗਰਾਂਟ ਮਨਜ਼ੂਰ ਕੀਤੀ ਗਈ ਹੈ, ਜਿਸ ਨਾਲ ਹਲਕੇ ਵਿਕਾਸ ਵਿਕਾਸ ਕਾਰਜਾਂ ਦਾ ਇੱਕ ਨਵਾਂ ਦੌਰ ਸ਼ੁਰੂ ਹੋਵੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੇ ਇਸ ਹਲਕੇ ਦੇ ਵਿਕਾਸ ਕਾਰਜਾਂ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ ਜਿਸ ਕਾਰਨ ਹਲਕਾ ਵਿਕਾਸ ਪੱਖੋਂ ਪਛੜਦਾ ਗਿਆ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੱਛੀ ਪਾਲਣ ਦੇ ਨਾਲ ਨਾਲ ਡੇਅਰੀ ਧੰਦੇ ਵੱਲ ਵੀ ਵਿਸ਼ੇਸ਼ ਤੌਰ ’ਤੇ ਆਕਰਸ਼ਿਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ ਅਤੇ ਉਹ ਆਰਥਿਕ ਤੌਰ ’ਤੇ ਮਜ਼ਬੂਤ ਹੋ ਸਕਣ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਪੈਂਦੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਛੇਤੀ ਸ਼ੁਰੂ ਕਰਵਾਇਆ ਜਾਵੇਗਾ ਅਤੇ ਖਸਤਾ ਹਾਲਤ ਸੜਕਾਂ ਦੀ ਮੁਰੰਮਤ ਪਹਿਲ ਦੇ ਆਧਾਰ ’ਤੇ ਕਰਵਾਈ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਪ੍ਰਸ਼ੀਦ ਦੇ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਹਰਚੰਦ ਸਿੰਘ ਗਿੱਲ ਸਰਪੰਚ ਲਾਂਡਰਾਂ, ਗੁਰਮੁੱਖ ਸਿੰਘ ਸਰਪੰਚ ਨਿਊ ਲਾਂਡਰਾਂ, ਬਲਰਾਮ ਸ਼ਰਮਾ ਸਰਪੰਚ ਮੱਛਲੀ ਕਲਾਂ, ਸੋਹਨ ਲਾਲ ਸ਼ਰਮਾ ਮੱਛਲੀ ਕਲਾਂ ਅਤੇ ਜੈ ਕਿਸ਼ਨ ਵਰਮਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…