nabaz-e-punjab.com

ਮੁਹਾਲੀ ਹਵਾਈ ਅੱਡੇ ’ਤੇ ਹਾਦਸਾ: ਬਿਜਲੀ ਦਾ ਕਰੰਟ ਲੱਗਣ 1 ਨੌਜਵਾਨ ਦੀ ਮੌਤ, ਛੋਟੇ ਭਰਾ ਸਣੇ 4 ਗੰਭੀਰ ਜ਼ਖ਼ਮੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ:
ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹੋਏ ਇੱਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋੱਕਿ ਇੱਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੈ। ਇਹਨਾਂ ਦੋਵਾਂ ਤੋੱ ਇਲਾਵਾ 3 ਹੋਰ ਵਿਅਕਤੀ ਵੀ ਜ਼ਖਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ 5 ਵਿਅਕਤੀ ਹਵਾਈ ਅੱਡੇ ਦੇ ਕਾਰਗੋ ਵਿੱਚ ਬਿਜਲੀ ਦੀ ਮੁਰੰਮਤ ਕਰਨ ਦਾ ਕੰਮ ਕਰ ਰਹੇ ਸੀ ਅਤੇ ਇੱਕ ਪੌੜੀ ਲੈ ਕੇ ਉੱਥੇ ਖੰਭਿਆਂ ਤੇ ਲਾਈਟਾਂ ਠੀਕ ਕਰ ਰਹੇ ਸੀ। ਇਸ ਦੌਰਾਨ ਇੱਕ ਖੰਭੇ ਤੋਂ ਦੂਜੇ ਵੱਲ ਜਾਣ ਵੇਲੇ ਇਹਨਾਂ ਦੀ ਪੌੜੀ ਉੱਪਰੋਂ ਜਾ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਈ। ਜਿਸ ਵਿੱਚ ਬਿਜਲੀ ਦਾ ਕਰੰਟ ਆਉਣ ਕਾਰਨ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਹੋਰ ਦੀ ਹਾਲਤ ਗੰਭੀਰ ਹੈ।
ਉਧਰ, ਏਅਰਪੋਰਟ ਥਾਣੇ ਦੇ ਐਸਐਚਓ ਹਰਸਿਮਰਨ ਸਿੰਘ ਬੱਲ ਨੇ ਸੰਪਰਕ ਕਰਨ ਤੇ ਦੱਸਿਆ ਕਿ ਕਾਰਗੋ ਖੇਤਰ ਵਿੱਚ ਹੋਏ ਇੱਕ ਹਾਦਸੇ ਵਿੱਚ ਵਿਅਕਤੀ ਦੀ ਮੌਤ ਹੋਈ ਹੈ। ਉਹਨਾਂ ਦੱਸਿਆ ਕਿ ਇਸ ਹਾਦਸੇ ਵਿੱਚ ਸ਼ੰਕਰ ਸਾਹੂ ਨਾਮ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਉਹਨਾਂ ਦੱਸਿਆ ਕਿ ਵੇਦ ਪ੍ਰਕਾਸ਼, ਹਰੀ ਸ਼ੰਕਰ, ਮਨੋਜ ਅਤੇ ਸੂਰਜਭਾਨ ਦੇ ਚਾਰ ਹੋਰ ਕਰਮਚਾਰੀ ਸ਼ੰਕਰ ਦੇ ਨਾਲ ਮੁਰੰਮਤ ਦਾ ਕੰਮ ਕਰ ਰਹੇ ਸਨ ਜਦੋਂ ਅਚਾਨਕ ਹਾਦਸਾ ਵਾਪਰ ਗਿਆ। ਇਹਨਾਂ ਸਾਰਿਆਂ ਨੂੰ ਮੁੱਢਲੇ ਇਲਾਜ ਲਈ ਸਥਾਨਕ ਫੋਰਟਿਸ ਹਸਪਤਾਲ ਭੇਜਿਆ ਗਿਆ ਹੈ। ਜਿੱਥੇ ਡਾਕਟਰਾਂ ਨੇ ਮੁੱਢਲੀ ਮੈਡੀਕਲ ਸਹਾਇਤਾ ਦੇਣ ਮਗਰੋਂ ਸਾਰੇ ਜ਼ਖ਼ਮੀਆਂ ਨੂੰ ਸੈਕਟਰ-32, ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…