nabaz-e-punjab.com

ਡੀਸੀ ਵੱਲੋਂ ਵੱਖ-ਵੱਖ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪ੍ਰਾਈਵੇਟ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਨੂੰ ਮਰੀਜ਼ਾਂ ਦਾ ਮੁਕੰਮਲ ਰਿਕਾਰਡ ਨਾ ਰੱਖਣ ’ਤੇ ਨੋਟਿਸ ਜਾਰੀ ਕਰਨ ਦੇ ਆਦੇਸ਼
ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਸੈਕਟਰ-66 ਵਿੱਚ ਸੰਗੀਤ ਤੇ ਡਾਂਸ ਸਿਖਾਉਣ ਦਾ ਕੀਤਾ ਜਾਵੇਗਾ ਪ੍ਰਬੰਧ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਸੈਕਟਰ-66, ਗੁਰੂਮੇਹਰ ਫਾਂਉਡੇਸ਼ਨ (ਰਜਿ) ਡਰੱਗ ਕਾਂਉਸਲਿੰਗ ਪੁਨਰਵਾਸ ਕੇਂਦਰ, ਸਿਵਾਲਿਕ ਸਿਟੀ, ਲਾਂਡਰਾਂ ਰੋਡ, (ਖਰੜ) ਅਤੇ ਫਰੀਡਮ ਫਾਉਂਡੇਸਨ ਡਰੱਗ ਕਾਉਂਸਲਿੰਗ ਤੇ ਰਿਹੈਬਲੀਟੇਸ਼ਨ ਸੈਂਟਰ ਚਨਾਲੋ ਸਮੇਤ ਹੋਰਨਾ ਨਸ਼ਾ ਛੁਡਾਊ ਕੇਂਦਰਾਂ ਦਾ ਅਚਨਚੇਤੀ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਪ੍ਰਾਈਵੇਟ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਜਿਨ੍ਹਾਂ ਨੇ ਕਿ ਮਰੀਜ਼ਾਂ ਦੇ ਇਲਾਜ ਲਈ ਆਉਣ ਅਤੇ ਜਾਣ ਦਾ ਰਿਕਾਰਡ ਨਹੀਂ ਰੱਖਿਆ ਉਨ੍ਹਾਂ ਨੂੰ ਸ਼ੋਅ ਕਾਜ਼ ਨੋਟਿਸ ਜਾਰੀ ਕਰਨ ਲਈ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੂੰ ਹਦਾਇਤਾਂ ਦਿੱਤੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਨੂੰ ਮਰੀਜ਼ਾਂ ਦਾ ਮੁਕੰਮਲ ਰਿਕਾਰਡ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਇਹ ਵੀ ਰਿਕਾਰਡ ਰੱਖਣ ਲਈ ਕਿਹਾ ਗਿਆ ਹੈ ਕਿ ਮਰੀਜ ਕਦੋ ਦਾਖ਼ਲ ਹੋਇਆ ਸੀ ਅਤੇ ਕਦੋਂ ਇਲਾਜ ਉਪਰੰਤ ਵਾਪਸ ਗਿਆ ਹੈ। ਡੀਸੀ ਨੇ ਦੱਸਿਆ ਕਿ ਦੌਰੇ ਉਪਰੰਤ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਜਿਹੜੇ ਮਰੀਜ਼ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਆਉਂਦੇ ਹਨ। ਉਨ੍ਹਾਂ ਦੇ ਮਾਤਾ ਪਿਤਾ ਦੀ ਵੀ ਕੌਂਸਲਿੰਗ ਹੋਣੀ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਦੇ ਬੱਚੇ ਨਸ਼ਾ ਤਿਆਗ ਕੇ ਘਰ ਜਾਂਦੇ ਹਨ ਉਨ੍ਹਾਂ ਨਾਲ ਕੁੜਤਣ ਨਾਲ ਨਹੀਂ ਸਗੋਂ ਪਿਆਰ ਨਾਲ ਪੇਸ ਆਇਆ ਜਾਵੇ ਤਾਂ ਜੋ ਉਹ ਮੁੜ ਤੋਂ ਆਪਣੀ ਜ਼ਿੰਦਗੀ ਇੱਕ ਚੰਗੇ ਨਾਗਰਿਕ ਦੀ ਤਰ੍ਹਾਂ ਬਸਰ ਕਰ ਸਕਣ।
ਡੀਸੀ ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸਮੂਹ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਨੁੰੂ ਪੰਜਾਬ ਸਬਸਟਾਂਸ ਯੂਜ਼ ਡਿਸਆਰਡਰ ਟਰੀਟਮੈਂਟ ਐਂਡ ਰਿਹੈਬਲਿਟੇਸ਼ਨ ਐਂਡ ਕੌਂਸਲਿੰਗ ਸੈਂਟਰ ਰੂਲਜ਼ 2011 ਅਤੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਨੁੰੂ ਚਲਾਉਣ ਸਬੰਧੀ ਦਿੱਤੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਨਸ਼ਾ ਛੁਡਾਉ ਅਤੇ ਮੁੜ ਵਸੇਬਾ ਕੇਂਦਰ ਸੈਕਟਰ-66 ਵਿਖੇ ਨਸ਼ਾ ਛੱਡਣ ਆਏ ਵਿਅਕਤੀਆਂ ਲਈ ਸੰਗੀਤ ਅਤੇ ਡਾਂਸ ਦੀਆਂ ਕਲਾਸਾਂ ਇੱਕ ਹਫਤੇ ਦੇ ਅੰਦਰ ਅੰਦਰ ਸ਼ੁਰੂ ਕਰਵਾਇਆ ਜਾਣਗੀਆਂ। ਇਸ ਤੋਂ ਇਲਾਵਾ ਸਕਿੱਲ ਸੈਂਟਰ ਖੋਲ੍ਹਣ ਲਈ ਮੁੱਢਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਤਾਂ ਜੋ ਨਸ਼ਿਆਂ ਦੇ ਮਰੀਜ ਨਸ਼ੇ ਤਿਆਗ ਕੇ ਆਪਣੇ ਕਾਰੋਬਾਰ ਸ਼ੁਰੂ ਕਰ ਸਕਣ। ਇਸ ਮੌਕੇ ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਖਰੜ ਦੇ ਐਸ.ਡੀ.ਐਮ ਵਿਨੋਦ ਬਾਂਸਲ, ਡਾ. ਰਾਕੇਸ਼ ਸਿੰਗਲਾ, ਡਾ. ਪੂਜਾ ਗਰਗ, ਡਾ. ਅੰਸੂ ਗਰਗ, ਤਹਿਸੀਲਦਾਰ ਰਵਿੰਦਰ ਕੁਮਾਰ ਬਾਂਸਲ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…