Share on Facebook Share on Twitter Share on Google+ Share on Pinterest Share on Linkedin ਮੁਹਾਲੀ ਏਅਰਪੋਰਟ ਸੜਕ ’ਤੇ ਹਾਦਸੇ ਵਿੱਚ ਨੌਜਵਾਨ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ: ਮੁਹਾਲੀ ਏਅਰਪੋਰਟ ਸੜਕ ’ਤੇ ਵਾਪਰੇ ਸੜਕ ਹਾਦਸੇ ਵਿੱਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਪਨ ਕੁਮਾਰ (19) ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਉਹ ਇੱਥੋਂ ਦੇ ਸੈਕਟਰ-82 ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਇੱਥੇ ਹੀ ਇਕ ਪ੍ਰਾਈਵੇਟ ਟੈਲੀ ਕੌਮਨੀਕੇਸ਼ਨ ਕੰਪਨੀ ਵਿੱਚ ਨੌਕਰੀ ਕਰਦਾ ਸੀ। ਪੁਲੀਸ ਨੇ ਆਲਟੋ ਕਾਰ ਦੇ ਅਣਪਛਾਤੇ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੇਰ ਰਾਤ ਵਾਪਰੀ ਦੱਸੀ ਗਈ ਹੈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਵਿਪਨ ਕੁਮਾਰ ਉਸ ਨਾਲ ਕੰਪਨੀ ਵਿੱਚ ਬਤੌਰ ਸੁਪਰਵਾਈਜ਼ਰ ਤਾਇਨਾਤ ਚਰਨਜੀਤ ਯਾਦਵ ਨੂੰ ਮਿਲਣ ਲਈ ਹੋਮਲੈਂਡ ਹਾਈਟ ਸੈਕਟਰ-70 ਵਿੱਚ ਗਿਆ ਹੋਇਆ ਸੀ। ਉਨ੍ਹਾਂ ਨੇ ਰਾਤ ਨੂੰ ਇਕੱਠਿਆਂ ਖਾਣਾ-ਖਾਧਾ ਅਤੇ ਇਸ ਤੋਂ ਬਾਅਦ ਸੁਪਰਵਾਈਜ਼ਰ ਚਰਨਜੀਤ ਯਾਦਵ ਆਪਣੇ ਮੋਟਰ ਸਾਈਕਲ ਦੇ ਪਿੱਛੇ ਬਿਠਾ ਕੇ ਵਿਪਨ ਕੁਮਾਰ ਨੂੰ ਬੀਤੀ ਰਾਤ ਕਰੀਬ ਸਾਢੇ 8 ਵਜੇ ਸੈਕਟਰ-82 ਵਿੱਚ ਛੱਡਣ ਲਈ ਜਾ ਰਿਹਾ ਸੀ। ਉਸ ਨੇ ਰਸਤੇ ਵਿੱਚ ਸੈਕਟਰ-79 ਅਤੇ ਸੈਕਟਰ-68 ਨੂੰ ਵੰਡਦੀ ਮੁੱਖ ਏਅਰਪੋਰਟ ਸੜਕ ’ਤੇ ਸਥਿਤ ਪੈਟਰੋਲ ਨੇੜੇ ਮੋਟਰ ਸਾਈਕਲ ਰੋਕ ਖੁੱਲ੍ਹੇ ਵਿੱਚ ਬਾਥਰੂਮ ਚਲਾ ਗਿਆ ਅਤੇ ਵਿਪਨ ਕੁਮਾਰ ਮੋਟਰ ਸਾਈਕਲ ਨੇੜੇ ਹੀ ਖੜਾ ਸੀ। ਇਸ ਦੌਰਾਨ ਪਿੱਛੋਂ ਤੇਜ਼ ਰਫ਼ਤਾਰ ਆ ਰਹੀ ਆਲਟੋ ਕਾਰ ਨੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਹਾਦਸਾ ਗ੍ਰਸਤ ਕਾਰ ਨੇ ਉੱਥੇ ਖੜੇ ਵਿਪਨ ਕੁਮਾਰ ਨੂੰ ਵੀ ਆਪਣੇ ਲਪੇਟੇ ਵਿੱਚ ਲੈ ਲਿਆ ਅਤੇ ਕੁਝ ਦੂਰ ਤੱਕ ਖਿੱਚ ਕੇ ਲੈ ਗਈ। ਜਿਸ ਕਾਰਨ ਵਿਪਨ ਕੁਮਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਦੋਂਕਿ ਕਾਰ ਚਾਲਕ ਰਾਤ ਦੇ ਹਨੇਰੇ ਅਤੇ ਸੁੰਨੀ ਸੜਕ ਦਾ ਫਾਈਦਾ ਚੁੱਕ ਕੇ ਮੌਕੇ ਤੋਂ ਫਰਾਰ ਹੋ ਗਿਆ। ਸੜਕ ਹਾਦਸੇ ਦਾ ਖੜਾਕ ਸੁਣ ਕੇ ਸੜਕ ਤੋਂ ਪਿੱਛੇ ਹਟ ਕੇ ਬਾਥਰੂਮ ਗਿਆ ਸੁਪਰਵਾਈਜ਼ਰ ਚਰਨਜੀਤ ਯਾਦਵ ਵੀ ਤੁਰੰਤ ਉੱਥੇ ਪਹੁੰਚ ਗਿਆ। ਇਸ ਦੌਰਾਨ ਸੜਕ ਤੋਂ ਲੰਘ ਰਹੇ ਇਕ ਰਾਹਗੀਰ ਨੇ ਹਾਦਸਾਗ੍ਰਸਤ ਕਾਰ ਦਾ ਨੰਬਰ ਨੋਟ ਕੇ ਚਰਨਜੀਤ ਯਾਦਵ ਨੂੰ ਦਿੱਤਾ ਗਿਆ। ਕੰਪਨੀ ਸੁਪਰਵਾਈਜ਼ਰ ਨੇ ਰਾਹਗੀਰਾਂ ਦੀ ਮਦਦ ਨਾਲ ਤੁਰੰਤ ਵਿਪਨ ਕੁਮਾਰ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਪਹੁੰਚਾਇਆ ਗਿਆ ਲੇਕਿਨ ਉਦੋਂ ਤੱਕ ਜ਼ਖ਼ਮੀ ਦੀ ਮੌਤ ਹੋ ਚੁੱਕੀ ਸੀ। ਡਾਕਟਰਾਂ ਨੇ ਮੁੱਢਲੀ ਜਾਂਚ ਦੌਰਾਨ ਵਿਪਨ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ। ਉਧਰ, ਸੂਚਨਾ ਮਿਲਦੇ ਹੀ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਕੰਪਨੀ ਸੁਪਰਵਾਈਜ਼ਰ ਚਰਨਜੀਤ ਯਾਦਵ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਪੁਲੀਸ ਨੇ ਆਲਟੋ ਕਾਰ ਦੇ ਅਣਪਛਾਤੇ ਚਾਲਕ ਦੇ ਖ਼ਿਲਾਫ਼ ਧਾਰਾ 279 ਅਤੇ 304ਏ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਰਾਹਗੀਰ ਵੱਲੋਂ ਦੱਸੇ ਹਾਦਸਾਗ੍ਰਸਤ ਕਾਰ ਦੇ ਨੰਬਰ ਬਾਰੇ ਆਰਟੀਏ ਦਫ਼ਤਰ ਨਾਲ ਤਾਲਮੇਲ ਕਰਕੇ ਕਾਰ ਚਾਲਕ ਦਾ ਪਤਾ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਪੁਲੀਸ ਵੱਲੋਂ ਫਰਾਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ