Share on Facebook Share on Twitter Share on Google+ Share on Pinterest Share on Linkedin ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਵੋਟਰਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਪੋਲਿੰਗ ਬੂਥਾਂ ’ਤੇ ਪਾਣੀ, ਪੱਖੇ, ਕੁਰਸੀਆਂ ਸਮੇਤ ਵੋਟਰਾਂ ਦੇ ਬੱਚੇ ਸੰਭਾਲਣ ਲਈ ਕੀਤਾ ਜਾਵੇਗਾ ਕਰੈੱਚ ਦਾ ਵਿਸ਼ੇਸ਼ ਇੰਤਜ਼ਾਮ ਜ਼ਿਲ੍ਹਾ ਮੁਹਾਲੀ ਵਿੱਚ ਕੁੱਲ 7,26,482 ਵੋਟਰ, 749 ਪੋਲਿੰਗ ਬੂਥ ਬਣਾਏ, 377 ਪੋਲਿੰਗ ਬੂਥਾਂ ਦੀ ਹੋਵੇਗੀ ਵੈੱਬਕਾਸਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ: ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਚੋਣ ਅਮਲੇ ਨੂੰ 19 ਮਈ ਨੂੰ ਵੋਟਾਂ ਵਾਲੇ ਦਿਨ ਵੋਟਰਾਂ ਲਈ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਮੱੁਢਲੀਆਂ ਸਹੂਲਤਾਂ ਸਬੰਧੀ ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀ ਸਹੂਲਤ ਲਈ ਪੀਣ ਵਾਲਾ ਪਾਣੀ, ਬੈਠਣ ਲਈ ਕੁਰਸੀਆਂ, ਟੈਂਟ ਦਾ ਪ੍ਰਬੰਧ, ਮੈਡੀਕਲ ਕਿੱਟ, ਗਰਮੀ ਤੋਂ ਬਚਾਅ ਲਈ ਪੱਖੇ ਲਗਾਉਣ, ਬਿਜਲੀ ਦਾ ਇੰਤਜ਼ਾਮ, ਹੈਲਪ ਡੈਸਕ, ਸੰਕੇਤਕ ਚਿੰਨ੍ਹ, ਪਖਾਨੇ, ਵਲੰਟੀਅਰ, ਵੋਟਰਾਂ ਨਾਲ ਆਉਣ ਵਾਲੇ ਛੋਟੇ ਬੱਚਿਆਂ ਲਈ ਕਰੈੱਚ ਅਤੇ ਅਟੈਂਡੈਂਟ, ਤਰਤੀਬਵਾਰ ਵੋਟਰ ਲਾਈਨ ਦੀ ਵਿਵਸਥਾ ਅਤੇ ਵੋਟਰਾਂ ਦੀ ਸਹੂਲਤ ਲਈ ਪੋਸਟਰ ਲੋੜ ਅਨੁਸਾਰ ਲਗਾਏ ਜਾਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੀ.ਡਬਲਿਊ.ਡੀ (ਦਿਵਿਆਂਗ) ਵੋਟਰਾਂ ਲਈ ਪੋਲਿੰਗ ਬੂਥਾਂ ਉੱਤੇ ਵਿਸ਼ੇਸ਼ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਪੋਲਿੰਗ ਬੂਥਾਂ ’ਤੇ ਲਿਆਉਣ ਅਤੇ ਘਰ ਵਾਪਸ ਛੱਡਣ ਲਈ ਜਿੱਥੇ ਲੋੜ ਮੁਤਾਬਕ ਵਾਹਨਾਂ ਦਾ ਵਿਸ਼ੇਸ਼ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਉੱਥੇ ਪੋਲਿੰਗ ਸਟੇਸ਼ਨਾਂ ਵਿੱਚ ਦਿਵਿਆਂਗ ਵੋਟਰਾਂ ਲਈ ਲੋੜ ਅਨੁਸਾਰ ਵ੍ਹੀਲ ਚੇਅਰ, ਰੈਂਪ ਦਾ ਪ੍ਰਬੰਧ, ਪੋਲਿੰਗ ਬੂਥ ਤੱਕ ਜਾਣ ਲਈ ਸਹਾਇਕ ਵਜੋਂ ਵਲੰਟੀਅਰ, ਬਿਨਾਂ ਲਾਈਨ ਵਿੱਚ ਲੱਗੇ ਵੋਟ ਪਾਉਣ ਦੀ ਸਹੂਲਤ, ਬਰੇਲ ਭਾਸ਼ਾ ਵਿੱਚ ਈਵੀਐਮ ਅਤੇ ਸੰਕੇਤਕ ਭਾਸ਼ਾ ਪੋਸਟਰ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ ਕਰੀਬ 3236 ਦਿਵਿਆਂਗ ਵਿਅਕਤੀ ਵੋਟਰਾਂ ਵਜੋਂ ਦਰਜ ਹਨ। ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਉਹ ਦਿਵਿਆਂਗਾਂ ਨੂੰ ਇਹ ਸਹੂਲਤ ਮਿਲਣੀ ਯਕੀਨੀ ਬਣਾਉਣ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਅਤੇ ਪਟਿਆਲਾ ਹਲਕੇ ਅਧੀਨ ਆਉਂਦੇ ਜ਼ਿਲ੍ਹਾ ਮੁਹਾਲੀ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 749 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਮੁਹਾਲੀ ਵਿੱਚ 234, ਖਰੜ ਵਿੱਚ 256 ਅਤੇ ਡੇਰਾਬੱਸੀ ਵਿੱਚ 259 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ ਹਲਕਿਆਂ ਵਿੱਚ ਕੁੱਲ 7 ਲੱਖ 26 ਹਜ਼ਾਰ 482 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਜਿਨ੍ਹਾਂ ਵਿੱਚ 3 ਲੱਖ 81 ਹਜ਼ਾਰ 731 ਪੁਰਸ਼ ਅਤੇ 3 ਲੱਖ 44 ਹਜ਼ਾਰ 725 ਅੌਰਤਾਂ ਅਤੇ 26 ਕਿੰਨਰਾਂ ਦੀਆਂ ਵੋਟਾਂ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ 1863 ਸਰਵਿਸ ਵੋਟਰ ਹਨ, ਜਿਨ੍ਹਾਂ ਵਿੱਚ 1768 ਪੁਰਸ਼ ਅਤੇ 95 ਅੌਰਤਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਵਿੱਚ ਸੇਵਾ ਨਿਭਾਅ ਰਹੇ ਸਰਵਿਸ ਵੋਟਰਾਂ ਲਈ ਇਲੈਕਟ੍ਰਾਨਿਕਲੀ ਟਰਾਂਸਮਿਟਿਡ ਪੋਸਟਲ ਬੈਲਟ ਸਿਸਟਮ (ਈਟੀਪੀਬੀਐਸ) ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਰਾਹੀਂ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਵਾਰ 271 ਪੋਲਿੰਗ ਬੂਥਾਂ ਦੀ ਵਲਨਰੇਬਲ ਪੋਲਿੰਗ ਬੂਥਾਂ ਵਜੋਂ ਸ਼ਨਾਖ਼ਤ ਕੀਤੀ ਗਈ ਹੈ। ਜਿਨ੍ਹਾਂ ਵਿੱਚ ਮੁਹਾਲੀ ਵਿੱਚ 84, ਖਰੜ ਦੇ 75 ਅਤੇ ਡੇਰਾਬੱਸੀ ਦੇ 112 ਪੋਲਿੰਗ ਬੂਥ ਸ਼ਾਮਲ ਹਨ। ਜਦਕਿ ਖਰੜ ਦੇ ਇਕ ਕ੍ਰਿਟੀਕਲ ਪੋਲਿੰਗ ਬੂਥ ਦੀ ਸ਼ਨਾਖ਼ਤ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 377 ਪੋਲਿੰਗ ਬੂਥਾਂ ਦੀ ਵੈੱਬਕਾਸਟਿੰਗ ਕਰਵਾਈ ਜਾਵੇਗੀ, ਜਿਨ੍ਹਾਂ ਵਿੱਚ ਮੁਹਾਲੀ ਦੇ 119, ਡੇਰਾਬੱਸੀ ਦੇ 130 ਅਤੇ ਖਰੜ ਦੇ 128 ਬੂਥ ਹਨ। ਉਨ੍ਹਾਂ ਦੱਸਿਆ ਕਿ ਵੋਟਰ ਦੀ ਸਹੀ ਪਛਾਣ ਕਰਨ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਵੋਟਰ ਫੋਟੋ ਪਛਾਣ ਪੱਤਰ ਤੋਂ ਇਲਾਵਾ ਵੋਟਰ ਪਛਾਣ ਪੱਤਰ ਦੇ ਸਬੂਤ ਵਜੋਂ 11 ਹੋਰ ਦਸਤਾਵੇਜ਼ਾਂ ਨੂੰ ਵਰਤਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ ਨਹੀਂ ਹਨ। ਉਹ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਟਿਡ ਕੰਪਨੀਆਂ ਦੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਛਾਣ ਪੱਤਰ, ਬੈਂਕ/ਡਾਕਖਾਨੇ ਵੱਲੋਂ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਮਾਰਟ ਕਾਰਡ, ਸਿਹਤ ਬੀਮਾ ਕਾਰਡ, ਫੋਟੋ ਸਮੇਤ ਪੈਨਸ਼ਨ ਦਸਤਾਵੇਜ਼ ਅਤੇ ਵਿਧਾਇਕ ਅਤੇ ਸੰਸਦ ਮੈਂਬਰ ਵੱਲੋਂ ਜਾਰੀ ਪਛਾਣ ਪੱਤਰ ਦਿਖਾ ਕੇ ਵੋਟ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਲਕੇ 17 ਮਈ ਨੂੰ ਸ਼ਾਮੀ ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦੇ ਚੋਣ ਸਰਵੇਖਣ (ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ) ’ਤੇ ਵੀ ਚੋਣ ਕਮਿਸ਼ਨ ਵੱਲੋਂ ਪਹਿਲਾਂ ਜਾਰੀ ਹੁਕਮਾਂ ਮੁਤਾਬਕ ਰੋਕ ਜਾਰੀ ਰਹੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ