Share on Facebook Share on Twitter Share on Google+ Share on Pinterest Share on Linkedin ਨਾਬਾਲਗ ਮੰਦਬੱੁਧੀ ਲੜਕੀ ਨਾਲ ਜਬਰ ਜਨਾਹ, ਮੁਲਜ਼ਮ ਗ੍ਰਿਫ਼ਤਾਰ ਪੁਲੀਸ ਅਨੁਸਾਰ ਪੀੜਤ ਲੜਕੀ ਢਾਈ ਮਹੀਨੇ ਦੀ ਗਰਭਵਤੀ, ਸਰਕਾਰੀ ਹਸਪਤਾਲ ’ਚ ਮੈਡੀਕਲ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ: ਇੱਥੋਂ ਦੇ ਸੈਕਟਰ-80 ਸਥਿਤ ਮੌਲੀ ਬੈਦਵਾਨ ਵਿੱਚ ਇਕ ਨਾਬਾਲਗ ਮੰਦਬੁੱਧੀ ਲੜਕੀ ਨਾਲ ਕਾਫੀ ਸਮੇਂ ਤੱਕ ਕਥਿਤ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਅਧਿਕਾਰੀ ਏਐਸਆਈ ਸਿਕੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪੀੜਤ ਲੜਕੀ ਦੀ ਮਾਂ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਅਨੂਪ ਸਿੰਘ ਵਾਸੀ ਮੌਲੀ ਬੈਦਵਾਨ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਅਨੁਸਾਰ ਪੀੜਤ ਮੰਦਬੁੱਧੀ ਨਾਲ ਸਰੀਰਕ ਸ਼ੋਸ਼ਣ ਦਾ ਉਸ ਸਮੇਂ ਖੁਲਾਸਾ ਹੋਇਆ ਜਦੋਂ ਉਸ ਨੂੰ ਪੀਰੀਅਡ ਆਉਣੇ ਬੰਦ ਹੋ ਗਏ ਅਤੇ ਉਹ ਗਰਭਵਤੀ ਹੋ ਗਈ। ਇਸ ਬਾਰੇ ਜਦੋਂ ਮਾਂ ਨੇ ਲੜਕੀ ਨੂੰ ਪਿਆਰ ਨਾਲ ਪੁੱਛਿਆ ਕਿ ਉਸ ਨੂੰ ਪੀਰੀਅਡ ਕਿਉਂ ਨਹੀਂ ਆ ਰਹੇ ਤਾਂ ਉਸ ਨੇ ਦੱਸਿਆ ਕਿ ਅਨੂਪ ਸਿੰਘ ਨਾਂ ਦਾ ਵਿਅਕਤੀ ਉਨ੍ਹਾਂ (ਮਾਪਿਆਂ) ਦੀ ਗੈਰਹਾਜ਼ਰੀ ਵਿੱਚ ਅਕਸਰ ਉਨ੍ਹਾਂ ਦੇ ਘਰ ਆ ਜਾਂਦਾ ਸੀ ਅਤੇ ਉਸ ਨੂੰ ਡਰਾ ਧਮਕਾ ਕੇ ਉਸ ਨਾਲ ਜਬਰ ਜਨਾਹ ਕਰਦਾ ਸੀ। ਇਹ ਸਿਲਸਿਲਾ ਕਾਫੀ ਦੇਰ ਤੱਕ ਜਾਰੀ ਰਿਹਾ ਹੈ। ਪੁਲੀਸ ਨੇ ਮਾਪਿਆਂ ਦੇ ਹਵਾਲੇ ਨਾਲ ਦੱਸਿਆ ਕਿ ਪੀੜਤ ਲੜਕੀ ਕਰੀਬ ਢਾਈ ਮਹੀਨਿਆਂ ਦੀ ਗਰਭਵਤੀ ਹੈ। ਉਸ ਦਾ ਸਰਕਾਰੀ ਹਸਪਤਾਲ ਫੇਜ਼-6 ਵਿੱਚ ਮੈਡੀਕਲ ਕਰਵਾਇਆ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅੱਜ ਮੁਲਜ਼ਮ ਨੂੰ ਮੁਹਾਲੀ ਦੀ ਜੁਡੀਸ਼ਲ ਮੈਜਿਸਟਰੇਟ ਹਰਜਿੰਦਰ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਮੁਲਜ਼ਮ ਨੂੰ ਰੂਪਨਗਰ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ