nabaz-e-punjab.com

ਮਹਿਲਾ ਸਿਪਾਹੀ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਮੁਲਜ਼ਮ ਗ੍ਰਿਫ਼ਤਾਰ, ਸਾਥੀ ਫਰਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ:
ਮਟੌਰ ਪੁਲੀਸ ਵੱਲੋਂ ਮੁਹਾਲੀ ਇਕ ਮਹਿਲਾ ਸਿਪਾਹੀ ਨਾਲ ਕਥਿਤ ਜਬਰ ਜਨਾਹ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਮੁਹੰਮਦ ਰਫੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਦੋਂਕਿ ਇਕ ਮੁਲਜ਼ਮ ਹਾਲੇ ਵੀ ਫਰਾਰ ਹੈ। ਥਾਣਾ ਮਟੌਰ ਦੇ ਐਸਐਚਓ ਜਗਦੇਵ ਸਿੰਘ ਨੇ ਕਿਹਾ ਕਿ ਜਲਦੀ ਹੀ ਫਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਪੀੜਤ ਮਹਿਲਾ ਸਿਪਾਹੀ ਦੀ ਸ਼ਿਕਾਇਤ ’ਤੇ ਮੁਹੰਮਦ ਰਫੀ ਅਤੇ ਆਮੀਰ ਦੋਵੇਂ ਵਾਸੀ ਮਲੇਰਕੋਟਲਾ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 376ਡੀ, 506,384 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਪੀੜਤ ਮਹਿਲਾ ਸਿਪਾਹੀ ਦੀ ਸ਼ਿਕਾਇਤ ਮੁਤਾਬਕ ਮੁਹੰਮਦ ਰਫੀ ਨਾਲ ਉਸ ਦੀ ਦੋਸਤੀ ਜੁਲਾਈ 2018 ਵਿੱਚ ਹੋਈ ਅਤੇ ਉਸ ਨੇ ਆਪਣਾ ਨਾਂ ਰਾਜਬੀਰ ਸ਼ਰਮਾ ਦੱਸਿਆ ਸੀ। ਮੁਲਜ਼ਮ ਨੇ ਉਸ ਨੂੰ ਵਿਆਹ ਦਾ ਝਾਂਸਾ ਦਿੱਤਾ ਅਤੇ ਆਪਣੇ ਦੋਸਤ ਨਾਲ ਮਿਲ ਕੇ ਉਸ ਨੂੰ ਇੱਥੋਂ ਦੇ ਸੈਕਟਰ-71 ਦੇ ਇਕ ਹੋਟਲ ਵਿੱਚ ਲੈ ਗਿਆ। ਜਿੱਥੇ ਉਸ ਨਾਲ ਜਬਰ ਜਨਾਹ ਕੀਤਾ ਗਿਆ। ਇਸ ਮਗਰੋਂ ਉਹ ਉਸ ਨੂੰ ਪੀਜੀ ਵਿੱਚ ਛੱਡਣ ਗਏ। ਜਿੱਥੇ ਵੀ ਪੀਜੀ ਦੇ ਬਾਹਰ ਕਾਰ ਵਿੱਚ ਉਸ ਨਾਲ ਜ਼ਬਰਦਸਤੀ ਜਬਰ ਜਨਾਹ ਕੀਤਾ ਗਿਆ। ਪੀੜਤ ਮਹਿਲਾ ਸਿਪਾਹ ਅਨੁਸਾਰ ਮੁਲਜ਼ਮ ਮੁਹੰਮਦ ਰਫੀ ਨੇ ਚਲਾਕੀ ਨਾਲ ਉਸ ਦੀ ਅਸ਼ਲੀਲ ਵੀਡੀਓ ਬਣਾਈ ਗਈ ਅਤੇ ਉਸ ਨੂੰ ਬਲੈਕਮੇਲ ਕਰਨਾ ਕਰਨਾ ਸ਼ੁਰੂ ਕਰ ਦਿੱਤਾ। ਇਹੀ ਨਹੀਂ ਮੁਲਜ਼ਮ ਨੇ ਉਸ ਦੇ ਬੈਂਕ ਦੇ ਏਟੀਐਮ ਦੇ ਕਾਰਡ ਦਾ ਪਾਸਵਰਡ ਵੀ ਲੈ ਲਿਆ ਸੀ ਅਤੇ ਬਾਅਦ ਵਿੱਚ ਉਸ ਨੇ ਪੈਸੇ ਕਢਵਾ ਕੇ ਖਰਚਾ ਕਰਨਾ ਸ਼ੁਰੂ ਕਰ ਦਿੱਤਾ। ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…