4500 ਟਰਾਮਾਡੋਲ ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਨਸ਼ਾ ਤਸ਼ਕਰੀ ਦੀ ਰੋਕਥਾਮ ਸਬੰਧੀ ਦਿੱਤੀਆਂ ਹਦਾਇਤਾਂ ਅਨੁਸਾਰ ਪੁਲੀਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਐਸਪੀ ਦਿਹਾਤੀ ਡਾਕਟਰ ਰਵਜੋਤ ਕੌਰ ਗਰੇਵਾਲ ਡੀਐਸਪੀ ਡੇਰਾਬੱਸੀ ਸਰਕਲ ਗੁਰਬਖਸ਼ੀਸ਼ ਸਿੰਘ ਦੀ ਨਿਗਰਾਨੀ ਹੇਠ ਲਾਲੜੂ ਥਾਣਾ ਦੇ ਐਸਐਚਓ ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਵੱਲੋਂ 24 ਫਰਵਰੀ ਨੂੰ ਗਸਤ ਦੌਰਾਨ ਸਰਕਾਰੀ ਸਕੂਲ ਲਾਲੜੂ ਸਟੇਡੀਅਮ, ਸਲਿੱਪ ਰੋਡ ਨੇੜਿਓਂ ਇੱਕ ਨੌਜਵਾਨ ਨੂੰ ਸ਼ੱਕ ਦੀ ਬਿਨਾਹ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਬੈਗ ’ਚੋਂ 4500 ਟਰਾਮਾਡੋਲ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਐਸਐਸਪੀ ਨੇ ਦੱਸਿਆ ਕਿ ਪੁਲੀਸ ਨੇ ਰਮਨਦੀਪ ਸਿੰਘ ਵਾਸੀ ਪਿੰਡ ਗਹਿਲ, ਥਾਣਾ ਟੱਲੇਵਾਲ, ਜ਼ਿਲ੍ਹਾ ਬਰਨਾਲਾ ਦੇ ਖ਼ਿਲਾਫ਼ ਲਾਲੜੂ ਥਾਣੇ ਵਿੱਚ ਐਨਡੀਪੀਐਸ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਮੁਖੀ ਸੁਖਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਡੇਰਾਬੱਸੀ ਅਦਾਲਤ ਵਿੱਚ ਕਰਕੇ 1 ਦਿਨ ਦਾ ਪੁਲੀਸ ਰਿਮਾਡ ਹਾਸਲ ਕੀਤਾ ਗਿਆ ਹੈ। ਮੁਲਜ਼ਮ ਨੇ ਆਪਣੀ ਪੁੱਛਗਿੱਛ ਵਿੱਚ ਦੱਸਿਆ ਕਿ ਉਹ ਸਹਾਰਨਪੁਰ (ਯੂਪੀ ) ਤੋਂ ਨਸ਼ੀਲੀ ਗੋਲੀਆਂ ਲਿਆਇਆ ਸੀ ਜੋ ਮੁਹਾਲੀ ਵਿਖੇ ਜਮਾਟੋ ਕੰਪਨੀ ਵਿੱਚ ਨੋਕਰੀ ਕਰਦਾ ਹੈ। ਉਸ ਨੇ ਮੁਹਾਲੀ ਅਤੇ ਬਰਨਾਲਾ ਵਿਖੇ ਘੁੰਮ ਫਿਰ ਕੇ ਇਹ ਨਸ਼ੀਲੀ ਗੋਲੀਆਂ ਵੇਚਣੀਆ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Load More Related Articles
Load More By Nabaz-e-Punjab
Load More In Crime & Police

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …