Share on Facebook Share on Twitter Share on Google+ Share on Pinterest Share on Linkedin 550 ਨਸ਼ੇ ਦੇ ਟੀਕੇ ਅਤੇ 560 ਸ਼ੀਸ਼ੀਆ ਸਮੇਤ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ: ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਾ ਤਸ਼ਕਰੀ ਦੀ ਰੋਕਥਾਮ ਸਬੰਧੀ ਦਿੱਤੀਆਂ ਹਦਾਇਤਾਂ ਅਨੁਸਾਰ ਮੁਹਾਲੀ ਪੁਲੀਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਐਸਪੀ ਦਿਹਾਤੀ ਡਾਕਟਰ ਰਵਜੋਤ ਕੌਰ ਗਰੇਵਾਲ, ਡੀਐਸਪੀ ਡੇਰਾਬੱਸੀ ਸਰਕਲ ਗੁਰਬਖਸ਼ੀਸ਼ ਸਿੰਘ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਸੁਖਬੀਰ ਸਿੰਘ ਮੁੱਖ ਅਫ਼ਸਰ ਥਾਣਾ ਲਾਲੜੂ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਵੱਲੋਂ ਮਿਤੀ 20/02/2021 ਨੂੰ ਗਸਤ ਦੌਰਾਨ ਭੈੜੇ ਤੇ ਸ਼ੱਕੀ ਵਿਅਕਤੀਆ ਦੀ ਤਲਾਸ਼ ਵਿੱਚ ਸਰਕਾਰੀ ਸਕੂਲ ਲਾਲੜੂ ਨੇੜੇ ਸਲਿੱਪ ਰੋਡ ਲਾਲੜੂ ਕੋਲ ਇੱਕ ਨੌਜਵਾਨ ਇੱਕ ਵਜਨਦਾਰ ਬੈਗ ਲਏ ਸੜਕ ’ਤੇ ਖੜ੍ਹਾ ਸੀ। ਬੈਗ ਦੀ ਤਲਾਸ਼ੀ ਲੈਣ ’ਤੇ 550 ਨਸ਼ੀਲੇ ਟੀਕੇ ਅਤੇ 560 ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ। ਮੁਲਜ਼ਮ ਨੇ ਆਪਣਾ ਨਾਮ ਕਰਨ ਕੁਮਾਰ ਵਾਸੀ ਨੇੜੇ ਰਵੀਦਾਸ ਮੰਦਰ ਪਿਪਲਾ ਵਾਲਾ ਮੁਹੱਲਾ ਪਿੰਡ ਪੱਟੀ ਜ਼ਿਲ੍ਹਾ ਤਰਨਤਾਰਨ ਦੱਸਿਆ। ਅਸਐਸਪੀ ਨੇ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਮੁਕੱਦਮਾ ਨੰ 30 ਮਿਤੀ 20/02/2021 ਅ/ਧ 22/61/85 ਐਨਡੀਪੀਐਸ ਐਕਟ ਥਾਣਾ ਲਾਲੜੂ ਦਰਜ ਰਜਿਸਟਰ ਕਰਕੇ ਉਕਤ ਵਿਅਕਤੀ ਨੂੰ ਮੁਕੱਦਮਾ ਵਿੱਚ ਹਸਬ ਜਾਬਤਾ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਮੁਲਜ਼ਮ ਨੂੰ ਮਿਤੀ 21/02/2021 ਨੂੰ ਡੇਰਾਬੱਸੀ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮੁਲਜ਼ਮ ਨੇ ਆਪਣੀ ਪੁੱਛਗਿੱਛ ਵਿੱਚ ਦੱਸਿਆ ਹੈ ਕਿ ਉਹ ਸਹਾਰਨਪੁਰ (ਯੂਪੀ) ਤੋਂ ਨਸ਼ੀਲੇ ਟੀਕੇ ਅਤੇ ਸ਼ੀਸ਼ੀਆ ਲਿਆ ਕੇ ਤਰਨਤਾਰਨ ਵਿੱਚ ਵੇਚਦਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ