ਧਾਰਮਿਕ ਸਮਾਗਮ ਵਿੱਚ ਹੁੱਲੜਬਾਜ਼ੀ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 8 ਫਰਵਰੀ:
ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਮੀਆਂਪੁਰ ਚੰਗਰ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਕੁਝ ਵਿਅਕਤੀਆਂ ਵੱਲੋਂ ਹੁੱਲੜਬਾਜ਼ੀ ਕਰਨ ‘ਤੇ ਪਿੰਡ ਵਾਸੀਆਂ ਵੱਲੋਂ ਪੁਲੀਸ ਥਾਣਾ ਮਾਜਰੀ ਵਿਖੇ ਸ਼ਿਕਾਇਤ ਦਿੱਤੀ ਗਈ ਸੀ, ਜਿਸ ਦੇ ਚੱਲਦਿਆਂ ਰੁੱਲਦਾ ਸਿੰਘ, ਗੱਗੀ, ਮੀਤਾ ਤੇ ਜੱਗੀ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਪਰ ਪੁਲਿਸ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਹੀਂ ਸੀ ਕਰ ਰਹੀ ਅਤੇ ਇਸ ਦੇ ਵਿਰੋਧ ਵਿਚ ਪਿਛਲੇ ਦਿਨੀਂ ਪਿੰਡ ਵਾਸੀਆਂ ਵੱਲੋਂ ਰੋਸ ਧਰਨਾ ਵੀ ਦਿੱਤਾ ਗਿਆ ਸੀ। ਧਰਨੇ ਦੌਰਾਨ ਪੁਲਿਸ ਨੇ ਧਰਨਾਕਾਰੀਆਂ ਨਾਲ ਵਾਅਦਾ ਕੀਤਾ ਸੀ ਜਲਦ ਹੀ ਦੋਸ਼ੀ ਗ਼ਿਰਫਤਾਰ ਕਰ ਲਏ ਜਾਣਗੇ, ਜਿਸ ਦੇ ਚੱਲਦਿਆਂ ਪੁਲੀਸ ਵੱਲੋਂ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਸਬੰਧੀ ਐਸਐਚਓ ਗੁਰਸੇਵਕ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਕੱਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲੀਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ।