ਅਰਦਾਸ ਦੀ ਨਕਲ ਦੇ ਦੋਸ਼ੀਆਂ ਨੂੰ ਸਿੱਖ ਸੰਗਤ ਮੂੰਹ ਨਾ ਲਾਵੇ: ਜਥੇਦਾਰ ਸੰਤੋਖਗੜ੍ਹ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ 30 ਦਸੰਬਰ:
ਪੰਜਾਬ ਦੀ ਪੰਥਕ ਅਖਵਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਹਾਜ਼ਰੀ ਵਿੱਚ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਸਿੱਖ ਜਗਤ ਦੀ ਅਰਦਾਸ ਦੀ ਤਰਜ਼ ’ਤੇ ਹਿੰਦੂ ਧਰਮ ਨਾਲ ਜੋੜ ਕੇ ਕੀਤੀ ਅਰਦਾਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਿੱਖ ਸੰਗਤ ਮੂੰਹ ਨਾ ਲਾਵੇ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸਾਰੇ ਧਰਮ, ਧਰਮੀ ਵਿਅਕਤੀਆਂ ਵੱਲੋਂ ਦੂਜਿਆਂ ਦੇ ਧਰਮ ਦਾ ਸਤਿਕਾਰ ਕਰਨ ਦੀ ਮਰਿਆਦਾ ਦਾ ਪਾਲਣ ਕਰਦੇ ਹਨ ਪਰ ਇਸ ਅਰਦਾਸ ਦੇ ਨਾਮ ਹੇਠ ਕੀਤੀ ਕਾਰਵਾਈ ਨੇ ਸਿੱਖਾਂ ਨੂੰ ਚੜ੍ਹਾਉਣ ਵਿਚ ਕੋਈ ਕਸਰ ਨਹੀਂ ਛੱਡੀ ਤੇ ਘਟਨਾ ਨਾਲ ਹਰੇਕ ਸਿੱਖ ਸ਼ਰਧਾਲੂ ਦੇ ਹਿਰਦੇ ਨੂੰ ਠੇਸ ਪਹੁੰਚੀ ਹੈ।
ਜਥੇਦਾਰ ਸੰਤੋਖਗੜ੍ਹ ਨੇ ਕਿਹਾ ਕਿ ਮਲੂਕਾ ਵੱਲੋਂ ਆਪਣੇ ਚੋਣ ਦਫ਼ਤਰ ਦੇ ਮਹੂਰਤ ਮੌਕੇ ਅਰਦਾਸ ਦੀ ਬੇਅਦਬੀ ਕੀਤੀ ਗਈ ਹੈ। ਜਿਸ ਦੀ ਵੀਡੀਓ ਦੇਸ਼ ਵਿਦੇਸ਼ ਵਿੱਚ ਵਾਇਰਲ ਹੋਣ ਕਾਰਨ ਸਿੱਖ ਭਾਈਚਾਰੇ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਮੰਗ ਕੀਤੀ ਕਿ ਸਤਿਕਾਰਯੋਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਇਸ ਘਟਨਾ ਦੇ ਮੁਖ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਹੋਰ ਲੋਕਾਂ ਨੂੰ ਅਜਿਹੀ ਬਜਰ ਗਲਤੀਆਂ ਕਰਨ ਤੋਂ ਪਹਿਲਾਂ ਸੋਚਣਾ ਪਵੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…