ਜਾਅਲੀ ਇੰਸ਼ੋਰੈਂਸ ਰਾਹੀਂ ਧੋਖਾਧੜੀ ਕਰਨ ਵਾਲਾ ਮੁਲਜ਼ਮ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਜ਼ਿਲ੍ਹਾ ਪੁਲੀਸ ਨੇ ਜਾਅਲੀ ਇੰਸ਼ੋਰੈਂਸ ਰਾਹੀਂ ਧੋਖਾਧੜੀ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਬੂਟਾ ਸਿੰਘ ਨਾਂਅ ਦੇ ਵਿਅਕਤੀ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਨੇ ਆਪਣੀ ਸਕਾਰਪਿਓ ਗੱਡੀ ਦੀ ਇੰਸ਼ੋਰੈਂਸ ਕਰਵਾਉਣ ਲਈ ਵਰਿੰਦਰ ਸਿੰਘ ਨਾਂਅ ਦੇ ਵਿਅਕਤੀ ਨਾਲ ਸੰਪਰਕ ਕੀਤਾ ਸੀ। ਜਿਸ ਨੇ ਉਸ ਨੂੰ ਜਾਅਲੀ ਇੰਸ਼ੋਰੈਂਸ ਕਰਵਾ ਕੇ ਉਸ ਨਾਲ ਧੋਖਾਧੜੀ ਕੀਤੀ ਹੈ। ਮੁੱਢਲੀ ਜਾਂਚ ਤੋਂ ਬਾਅਦ ਵਰਿੰਦਰ ਕੁਮਾਰ ਦੇ ਖ਼ਿਲਾਫ਼ ਧਾਰਾ 406,420,465,467, 468 ਤਹਿਤ ਲਾਲੜੂ ਥਾਣੇ ਵਿੱਚ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਐੱਸਐੱਸਪੀ ਨੇ ਦੱਸਿਆ ਕਿ ਮੁਹਾਲੀ ਦੇ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਏਐਸਪੀ ਡੇਰਾਬੱਸੀ ਡਾ. ਦਰਪਨ ਆਹਲੂਵਾਲੀਆ ਦੀ ਨਿਗਰਾਨੀ ਹੇਠ ਲਾਲੜੂ ਥਾਣਾ ਦੇ ਐਸਐਚਓ ਅਜੀਤੇਸ਼ ਕੌਸ਼ਲ ਦੀ ਅਗਵਾਈ ਵਾਲੀ ਟੀਮ ਨੇ ਤਕਨੀਕੀ ਅਤੇ ਹਿਊਮਨ ਸੋਰਸ ਦੀ ਸਹਾਇਤਾ ਨਾਲ ਵਰਿੰਦਰ ਸਿੰਘ ਵਾਸੀ ਪਿੰਡ ਹੰਸਾਲਾ (ਮੁਹਾਲੀ) ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸਾਲ 2019 ਵਿੱਚ ਇੱਕ ਇੰਸ਼ੋਰੈਂਸ ਕੰਪਨੀ ਵਿੱਚ ਸੰਗਰੂਰ ਵਿਖੇ ਨੌਕਰੀ ਕਰਦਾ ਸੀ। ਜਿਸ ਨੂੰ ਕੰਪਨੀ ਦੇ ਕਰਮਚਾਰੀਆਂ ਦੇ ਲਾਗਇੰਨ ਆਈਡੀ ਪਾਸਵਰਡ ਬਾਰੇ ਜਾਣਕਾਰੀ ਸੀ। ਜਿਨ੍ਹਾਂ ਦੀ ਵਰਤੋਂ ਕਰਕੇ ਮੁਲਜ਼ਮ ਨੇ ਜਾਅਲੀ ਪਾਲਿਸੀ ਬਣਾ ਕੇ ਸ਼ਿਕਾਇਤ ਕਰਤਾ ਤੋਂ ਪੈਸੇ ਵਸੂਲ ਕੇ ਉਸ ਨਾਲ ਧੋਖਾਧੜੀ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਦੋ ਜਾਅਲੀ ਪਲਿਸੀਆਂ ਦਾ ਪਤਾ ਲੱਗਾ ਹੈ ਅਤੇ 4 ਹੋਰ ਪਲਿਸੀਆਂ ਦਾ ਰਿਕਾਰਡ ਹਾਸਲ ਕੀਤਾ ਜਾ ਰਿਹਾ ਹੈ। ਤਫ਼ਤੀਸ਼ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Load More Related Articles
Load More By Nabaz-e-Punjab
Load More In General News

Check Also

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ, ਮੁਹਾਲ…