Share on Facebook Share on Twitter Share on Google+ Share on Pinterest Share on Linkedin ਵੱਧ ਪੈਸੇ ਵਸੂਲਣ ਦਾ ਦੋਸ਼: ਸਰਕਾਰੀ ਹਸਪਤਾਲ ਵਿਚਲਾ ਜੂਸ-ਕਮ-ਸਨੈਕਸ ਬਾਰ ਕੀਤਾ ਬੰਦ ਹਸਪਤਾਲ ਪ੍ਰਸ਼ਾਸਨ ਨੇ ਪੰਜਾਬ ਐਗਰੋ ਨੂੰ ਪੱਤਰ ਲਿਖ ਕੇ ਮਾਮਲੇ ਦੀ ਪੜਤਾਲ ਲਈ ਕਿਹਾ ਨਬਜ਼-ਏ-ਪੰਜਾਬ, ਮੁਹਾਲੀ, 18 ਅਪਰੈਲ: ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਕੰਪਲੈਕਸ ਵਿੱਚ ਚੱਲ ਰਹੇ ਜੂਸ-ਕਮ-ਸਨੈਕਸ ਬਾਰ ਨੂੰ ਫਿਲਹਾਲ ਬੰਦ ਕਰਵਾ ਦਿੱਤਾ ਗਿਆ ਹੈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਐਸਐਮਓ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਦੁਕਾਨਦਾਰ ਖ਼ਿਲਾਫ਼ ਵੱਧ ਵਸੂਲੀ ਦੀਆਂ ਗੰਭੀਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਸਬੰਧੀ ਇੱਕ ਵੀਡੀਓ ਵੀ ਵਾਇਰਲ ਹੋਈ ਸੀ। ਜਿਸ ਨੂੰ ਆਧਾਰ ਬਣਾ ਕੇ ਇਹ ਕਾਰਵਾਈ ਕੀਤੀ ਗਈ ਹੈ। ਜੂਸ-ਕਮ-ਸਨੈਕਸ ਬਾਰ ਦਾ ਦੁਕਾਨਦਾਰ ਗਾਹਕਾਂ ਕੋਲੋਂ ਵੱਧ ਤੋਂ ਵੱਧ ਪਰਚੂਨ ਕੀਮਤ (ਐਮਆਰਪੀ) ਤੋਂ ਵੱਧ ਪੈਸੇ ਵਸੂਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੀਡੀਓ ਵਿੱਚ ਦੋਸ਼ ਲਗਾਏ ਗਏ ਹਨ ਕਿ ਸਬੰਧਤ ਦੁਕਾਨਦਾਰ ਜੂਸ, ਪਾਣੀ ਆਦਿ ਦੀ ਬੋਤਲ ’ਤੇ ਗਾਹਕਾਂ ਕੋਲੋਂ ਤੈਅ ਕੀਮਤ ਨਾਲੋਂ ਵੱਧ ਪੈਸੇ ਵਸੂਲ ਰਿਹਾ ਹੈ। ਇਸ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਵੱਲੋਂ ਆਪਣੇ ਪੱਧਰ ’ਤੇ ਕਰਵਾਈ ਗਈ ਮੁੱਢਲੀ ਪੜਤਾਲ ਵਿੱਚ ਦੁਕਾਨਦਾਰ ਨੂੰ ਕਸੂਰਵਾਰ ਪਾਏ ਜਾਣ ’ਤੇ ਇਹ ਕਾਰਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਹ ਦੁਕਾਨ ਪੰਜਾਬ ਐਗਰੋ ਜੂਸਜ਼ ਲਿਮਟਿਡ ਵੱਲੋਂ ਦੁਕਾਨਦਾਰ ਨਾਲ ਕੀਤੇ ਗਏ ਇਕਰਾਰਨਾਮੇ ਅਧੀਨ ਖੋਲ੍ਹੀ ਗਈ ਹੈ ਅਤੇ ਸਰਕਾਰ ਹਸਪਤਾਲ ਪ੍ਰਸ਼ਾਸਨ ਵੱਲੋਂ ਸਿਰਫ਼ ਹਸਪਤਾਲ ਕੰਪਲੈਕਸ ਅੰਦਰ ਲੋੜੀਂਦੀ ਜਗ੍ਹਾ ਉਪਲਬਧ ਕਰਵਾਈ ਗਈ ਹੈ। ਇਸ ਤੋਂ ਇਲਾਵਾ ਹਸਪਤਾਲ ਪ੍ਰਸ਼ਾਸਨ ਵੱਲੋਂ ਪੰਜਾਬ ਐਗਰੋ ਜੂਸਜ਼ ਲਿਮਟਿਡ ਨੂੰ ਅਗਲੀ ਕਾਰਵਾਈ ਲਈ ਲੋੜੀਂਦੀ ਸੂਚਨਾ ਭੇਜਦੇ ਹੋਏ ਅਪਣੇ ਤੌਰ ’ਤੇ ਸਮੁੱਚੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਨ ਲਈ ਕਿਹਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਵਿਭਾਗ ਦੀ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ