Share on Facebook Share on Twitter Share on Google+ Share on Pinterest Share on Linkedin ਪ੍ਰਸਤਾਵਿਤ ਨੈਸ਼ਨਲ ਹਾਈਵੇਅ ਲਈ ਘੱਟ ਭਾਅ ’ਤੇ ਜ਼ਮੀਨਾਂ ਐਕਵਾਇਰ ਕਰਨ ਦਾ ਮਾਮਲਾ ਭਖਿਆ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਨ ਆਏ ਕਿਸਾਨਾਂ ਨੇ ਡੀਸੀ ਦਫ਼ਤਰ ਦੇ ਬਾਹਰ ਕੀਤੀ ਨਾਅਰੇਬਾਜ਼ੀ ਸ਼ੁੱਕਰਵਾਰ ਨੂੰ ਮੀਟਿੰਗ ਵਿੱਚ ਮਸਲਾ ਹੱਲ ਨਾ ਹੋਣ ’ਤੇ ਲੜੀਵਾਰ ਭੁੱਖ-ਹੜਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ: ਮੁਹਾਲੀ ਤੋਂ ਕੁਰਾਲੀ ਤੱਕ ਬਣਾਏ ਜਾਣ ਵਾਲੇ ਪ੍ਰਸਤਾਵਿਤ ਨੈਸ਼ਨਲ ਹਾਈਵੇਅ 205-ਏ ਲਈ ਘੱਟ ਭਾਅ ’ਤੇ ਜ਼ਮੀਨਾਂ ਐਕਵਾਇਰ ਕਰਨ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਅੱਜ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਨ ਆਏ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਰੱਜ ਕੇ ਕੋਸਿਆ। ਬੀਤੇ ਦਿਨੀਂ ਡੀਸੀ ਦਫ਼ਤਰ ਦਾ ਗੇਟ ਬੰਦ ਕਰਕੇ ਕਿਸਾਨ ਧਰਨੇ ’ਤੇ ਬੈਠ ਗਏ ਸੀ ਪ੍ਰੰਤੂ ਐਸਐਸਪੀ ਅਤੇ ਐਸਡੀਐਮ ਨੇ ਕਿਸਾਨਾਂ ਦੀ ਅੱਜ ਪ੍ਰਸ਼ਾਸਨ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕਰਵਾਇਆ ਗਿਆ ਸੀ ਲੇਕਿਨ ਅੱਜ ਕਿਸੇ ਕਾਰਨ ਡੀਸੀ ਅਤੇ ਐਸਐਸਪੀ ਨਾਲ ਕਿਸਾਨਾਂ ਦੀ ਸਾਂਝੀ ਮੀਟਿੰਗ ਨਹੀਂ ਹੋ ਸਕੀ। ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨਿਆਮੀਆਂ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਕਰਾਲਾ ਅਤੇ ਕਮਲਜੀਤ ਸਿੰਘ ਲਾਂਡਰਾਂ ਨੇ ਕਿਹਾ ਕਿ ਨਵੇਂ ਨੈਸ਼ਨਲ ਹਾਈਵੇਅ ਲਈ ਵੱਖ-ਵੱਖ ਪਿੰਡਾਂ ਦੀ ਕਰੀਬ 400 ਏਕੜ ਜ਼ਮੀਨ ਪੰਜਾਬ ਸਰਕਾਰ ਸਸਤੇ ਭਾਅ ’ਤੇ ਐਕਵਾਇਰ ਕਰਕੇ ਨੈਸ਼ਨਲ ਹਾਈਵੇਅ ਅਥਾਰਟੀ (ਐਨਐਚਆਈ) ਨੂੰ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਪਿੰਡਾਂ ਦੇ ਕਿਸਾਨ ਘੱਟ ਭਾਅ ’ਤੇ ਆਪਣੀ ਜ਼ਮੀਨਾਂ ਦਾ ਇਕ ਟੁਕੜਾ ਵੀ ਐਕਵਾਇਰ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਨੂੰ ਮੀਟਿੰਗ ਲਈ ਸੱਦਿਆ ਗਿਆ ਸੀ ਲੇਕਿਨ ਐਨ ਮੌਕੇ ਮੀਟਿੰਗ ਮੁਲਤਵੀ ਹੋ ਗਈ। ਉਨ੍ਹਾਂ ਕਿਹਾ ਕਿ ਜੇਕਰ ਸ਼ੁੱਕਰਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਡੀਸੀ ਦਫ਼ਤਰ ਦਾ ਘਿਰਾਓ ਕਰਕੇ ਲੜੀਵਾਰ ਭੁੱਖ-ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਦੌਰਾਨ ਪੈਦਾ ਹੋਣ ਵਾਲੇ ਹਾਲਾਤਾਂ ਲਈ ਸਰਕਾਰ ਖ਼ੁਦ ਜ਼ਿੰਮੇਵਾਰੀ ਹੋਵੇਗੀ। ਇਸ ਮੌਕੇ ਕਿਸਾਨ ਆਗੂ ਰਣਬੀਰ ਸਿੰਘ ਗਰੇਵਾਲ, ਅਵਤਾਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਡਕੌਂਦਾ ਗਰੁੱਪ, ਗੁਰਮੀਤ ਸਿੰਘ ਖੂਨੀਮਾਜਰਾ, ਹਰਵਿੰਦਰ ਸਿੰਘ, ਰਾਣਾ ਝੰਜੇੜੀ, ਚਰਨਜੀਤ ਸਿੰਘ ਸਿੰਬਲ ਮਾਜਰਾ, ਹਰਵਿੰਦਰ ਸਿੰਘ ਗੁਡਾਣਾ, ਜਸਵੀਰ ਸਿੰਘ ਗੋਬਿੰਦਗੜ੍ਹ, ਮਹਿੰਦਰ ਸਿੰਘ ਅਤੇ ਹੋਰ ਕਿਸਾਨ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ