ਓਵਰਲੋਡ ਟਿੱਪਰਾਂ ਤੇ ਸੜਕ ਸੁਰੱਖਿਆ ਨਿਯਮਾਂ ਦੀ ਅਣਦੇਖੀ ਕਰਕੇ ਚਲਾਈਆਂ ਜਾ ਰਹੀਆਂ ਸਕੂਲੀ ਬੱਸਾਂ ਖ਼ਿਲਾਫ਼ ਕਾਰਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਵਾਹਨਾਂ ਦੀ ਆਵਾਜਾਈ ਕਾਰਨ ਪੈਦਾ ਹੋਣ ਵਾਲੀ ਸਮੱਸਿਆ ਦੇ ਹੱਲ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਮੁਹਾਲੀ ਸਮੇਤ ਖਰੜ ਅਤੇ ਡਰਾਬੱਸੀ ਵਿੱਚ ਸਕੂਲੀ ਬੱਸਾਂ ਅਤੇ ਸੜਕਾਂ ’ਤੇ ਬੇਖ਼ੌਫ਼ ਦੌੜ ਰਹੇ ਓਵਰਲੋਡ ਟਿੱਪਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਕਈ ਓਵਰਲੋਡ ਚੱਲ ਰਹੇ ਟਿੱਪਰਾਂ ਨੂੰ ਜ਼ਬਤ ਕੀਤਾ ਗਿਆ ਜਦੋਂਕਿ ਸੜਕ ਸੁਰੱਖਿਆ ਨਿਯਮਾਂ ਦੀ ਅਣਦੇਖੀ ਕਰਕੇ ਚਲਾਈਆਂ ਜਾ ਰਹੀਆਂ ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ।
ਅੱਜ ਇੱਥੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਦੇ ਸਕੱਤਰ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਸਮੂਹ ਉਪ ਮੰਡਲ ਮੈਜਿਸਟ੍ਰੇਟ (ਐਸਡੀਐਮਜ਼) ਵੱਲੋਂ ਓਵਰਲੋਡ ਚੱਲ ਰਹੇ ਟਿੱਪਰਾਂ ਅਤੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।
ਆਰਟੀਏ ਦੇ ਸਕੱਤਰ ਵੱਲੋਂ ਜੀਰਕਪੁਰ, ਡੇਰਾਬੱਸੀ ਏਰੀਆ ਵਿਖੇ ਚੱਲ ਰਹੇ 16 ਓਵਰਲੋਡ ਟਿੱਪਰ/ਟਰੱਕ ਬੰਦ ਕੀਤੇ ਗਏ ਅਤੇ 3 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ 2 ਬਿਨਾ ਟੈਕਸ ਜਮ੍ਹਾ ਕਰਵਾਏ ਚੱਲ ਰਹੀਆਂ ਟੂਰਿਸਟ ਬੱਸਾਂ ਵੀ ਬੰਦ ਕੀਤੀਆਂ ਗਈਆਂ। ਇਨ੍ਹਾਂ ਬੰਦ ਕੀਤੇ 24 ਗੱਡੀਆਂ ਤੋਂ ਲਗਪਗ 4 ਲੱਖ 90 ਹਜ਼ਾਰ ਰੁਪਏ ਸਮਝੌਤਾ ਫੀਸ ਵਸੂਲੀ ਗਈ। ਉਨ੍ਹਾਂ ਕਿਹਾ ਕਿ ਸੁਰੱਖਿਅਤ ਸਕੂਲ ਵਾਹਨ ਸਕੀਮ ਤਹਿਤ ਬੱਸਾਂ ਵਿੱਚ ਸਫ਼ਰ ਕਰਦੇ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਹਿੱਤ ਐਸਡੀਐਮ ਡੇਰਾਬੱਸੀ ਨੇ ਚੈਕਿੰਗ ਦੌਰਾਨ 10 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਜਿਨ੍ਹਾਂ ਕੋਲੋਂ 70 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਕੀਤਾ ਗਿਆ। ਇੰਜ ਹੀ ਖਰੜ ਵਿੱਚ ਐਸਡੀਐਮ ਵੱਲੋਂ ਵੀ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 14 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਸਕੱਤਰ ਨੇ ਦੱਸਿਆ ਗਿਆ ਕਿ ਟਰਾਂਸਪੋਰਟ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਓਵਰਲੋਡ ਚੱਲਦੇ ਵਾਹਨਾਂ ਅਤੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿੱਚ ਸਕੂਲ ਬੱਸਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।

ਮੁਹਾਲੀ ਦੇ ਐਸਡੀਐਮ-ਕਮ-ਸੜਕ ਸੁਰੱਖਿਆ ਕਮੇਟੀ ਦੇ ਚੇਅਰਮੈਨ ਹਰਬੰਸ ਸਿੰਘ ਨੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਸਮੂਹ ਸਬੰਧਤ ਵਿਭਾਗਾਂ ਨੂੰ ਸੜਕ ਸੁਰੱਖਿਆ ਨਿਯਮਾਂ ਤਹਿਤ ਸਕੂਲੀ ਬੱਸਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੇ ਜਾਨ ਖਿਲਵਾੜ ਕਰਨ ਅਤੇ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਨੂੰ ਬਿਲਕੁਲ ਵੀ ਬਖ਼ਸ਼ਿਆਂ ਨਹੀਂ ਜਾਵੇਗਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…