ਵਿਦੇਸ਼ ਭੇਜਣ ਦੇ ਨਾਂ ’ਤੇ 32 ਲੱਖ ਦੀ ਠੱਗੀ ਕਰਨ ਵਾਲੇ ਖ਼ਿਲਾਫ਼ ਕਾਰਵਾਈ ਮੰਗੀ

ਨਬਜ਼-ਏ-ਪੰਜਾਬ, ਮੁਹਾਲੀ, 27 ਸਤੰਬਰ:
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਮੰਗ ਕੀਤੀ ਕਿ ਵਿਦੇਸ਼ ਭੇਜਣ ਦੇ ਨਾਂ ’ਤੇ 32 ਲੱਖ ਦੀ ਠੱਗੀ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਲਵਿੰਦਰ ਕੁੰਭੜਾ ਨੇ ਦੱਸਿਆ ਕਿ ਪਿਛਲੇ ਦਿਨੀਂ ਹਰਜਿੰਦਰ ਸਿੰਘ ਵਾਸੀ ਪਿੰਡ ਮਦਨਹੇੜੀ ਦੇ ਬੇਟੇ ਜਗਰੂਪ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 32 ਲੱਖ ਦੀ ਠੱਗੀ ਮਾਰੀ ਗਈ ਹੈ। ਇਸ ਸਬੰਧੀ ਉਨ੍ਹਾਂ ਨੇ ਐਸਪੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਬਣਦੀ ਕਾਰਵਾਈ ਕਰਨ ਲਈ 10 ਦਿਨਾਂ ਦਾ ਅਲਟੀਮੇਟਮ ਦਿੱਤਾ ਸੀ। ਜਿਸ ’ਤੇ ਮੁਲਜ਼ਮਾਂ ਖ਼ਿਲਾਫ਼ 24 ਸਤੰਬਰ ਨੂੰ ਪਰਚਾ ਤਾਂ ਦਰਜ ਕਰ ਲਿਆ ਗਿਆ ਹੈ ਪ੍ਰੰਤੂ ਹਾਲੇ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਬਲਵਿੰਦਰ ਕੁੰਭੜਾ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਖਰੜ ਥਾਣੇ ਦੇ ਗੇੜੇ ਮਾਰ ਕੇ ਥੱਕ ਚੁੱਕੇ ਹਨ ਲੇਕਿਨ ਤਫ਼ਤੀਸ਼ੀ ਅਫ਼ਸਰ ਇੱਕ ਵਾਰ ਵੀ ਨਹੀਂ ਮਿਲਿਆ ਅਤੇ ਫੋਨ ਉੱਤੇ ਸੰਪਰਕ ਕਰਨ ’ਤੇ ਵੀ ਗੱਲ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਜਾਂਚ ਅਧਿਕਾਰੀ ਦੀ ਕਾਰਗੁਜ਼ਾਰੀ ਤੋਂ ਇੰਜ ਜਾਪਦਾ ਹੈ ਕਿ ਪੁਲੀਸ ਕਾਰਵਾਈ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇਸ ਸਬੰਧੀ ਐਸਐਚਓ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਤਾਂ ਥਾਣਾ ਮੁਖੀ ਨੇ ਅੱਗਿਓਂ ਇਹ ਜਵਾਬ ਦਿੱਤਾ ਕਿ ਉਹ ਸਿੱਧੇ ਤੌਰ ’ਤੇ ਛਾਪੇਮਾਰੀ ਮੁਲਜ਼ਮ ਨੂੰ ਨਹੀਂ ਫੜ ਸਕਦੇ ਹਨ। ਮੁਲਜ਼ਮਾਂ ਨੂੰ ਫੜਨ ਤੋਂ ਪਹਿਲਾਂ ਇੱਕ ਵਾਰ ਇਤਲਾਹ ਦੇਣੀ ਪੈਂਦੀ ਹੈ। ਸ੍ਰੀ ਕੁੰਭੜਾ ਨੇ ਕਿਹਾ ਕਿ ਇਹ ਕੋਈ ਅਜਿਹਾ ਪਹਿਲਾ ਮਾਮਲਾ ਨਹੀਂ ਸਗੋਂ ਅਜਿਹੇ ਹੋਰ ਬਹੁਤ ਕੇਸ ਹਨ। ਉਨ੍ਹਾਂ ਕਿਹਾ ਕਿ ਪੁਲੀਸ ਦੀ ਢਿੱਲ-ਮੱਠ ਕਾਰਨ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…