ਆਪ ਦੀ ਸਰਕਾਰ ਬਣਨ ’ਤੇ ਸਿੱਧੂ ਤੇ ਹੋਰ ਦਾਗੀ ਮੰਤਰੀਆਂ ਵਿਰੁੱਧ ਹੋਵੇਗੀ ਕਾਰਵਾਈ: ਕੁਲਵੰਤ ਸਿੰਘ

ਸਿੱਧੂ ਦੀਆਂ ਵਧੀਕੀਆਂ ਤੋਂ ਤੰਗ ਆਏ ਪਿੰਡਾਂ ਦੇ ਸੈਂਕੜੇ ਲੋਕਾਂ ਨੇ ਆਪ ਵਿੱਚ ਸ਼ਾਮਲ ਹੋਣ ਦਾ ਕੀਤਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਬੁੱਧਵਾਰ ਨੂੰ ਦਰਜਨਾਂ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਇਸ ਦੌਰਾਨ ਪਿੰਡ ਨੰਡਿਆਲੀ ਅਤੇ ਰਾਏਪੁਰ ਕਲਾਂ ਸਮੇਤ ਹੋਰਨਾਂ ਦੇ ਵਸਨੀਕਾਂ ਨੇ ਕੁਲਵੰਤ ਸਿੰਘ ਦੀ ਅਗਵਾਈ ਹੇਠ ਭਰੋਸਾ ਪ੍ਰਗਟ ਕਰਦਿਆਂ ‘ਆਪ’ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਕੁਲਵੰਤ ਸਿੰਘ ਨੇ ਕਿਹਾ ਕਿ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੀਆਂ ਜ਼ਿਆਦਤੀਆਂ ਅਤੇ ਰਵੱਈਏ ਤੋਂ ਤੰਗ ਆ ਕੇ ਪਿੰਡਾਂ ਦੇ ਲੋਕ ਆਪ ਮੁਹਾਰੇ ਉਨ੍ਹਾਂ ਨਾਲ ਜੁੜ ਰਹੇ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪ ਆਗੂ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਹਲਕੇ ਵਿੱਚ ਸਾਬਕਾ ਮੰਤਰੀ ਨੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਤੱਕ ਨਹੀਂ ਛੱਡੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਸਿਹਤ ਵਿਭਾਗ ਦਾ ਮੰਤਰੀ ਹੁੰਦਿਆਂ ਕਰੋਨਾ ਕਾਲ ਦੌਰਾਨ ਪੀਪੀਈ ਕਿੱਟਾਂ ਅਤੇ ਦਵਾਈਆਂ ਦੀ ਖ਼ਰੀਦ ਵਿੱਚ ਵੱਡੇ ਪੱਧਰ ’ਤੇ ਕਥਿਤ ਘੁਟਾਲਾ ਕੀਤਾ। ਜਿਸ ਕਾਰਨ ਜਿਸ ਕਾਂਗਰਸ ਪਾਰਟੀ ਨੇ ਸਿੱਧੂ ਨੂੰ ਦੁਬਾਰਾ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਕੁੱਝ ਦਿਨ ਪਹਿਲਾਂ ਕਾਂਗਰਸ ਹਾਈ ਕਮਾਂਡ ਨੇ ਹੀ ਉਸ ਨੂੰ ਚੰਨੀ ਵਜ਼ਾਰਤ ’ਚੋਂ ਆਊਟ ਕੀਤਾ ਗਿਆ ਸੀ। ਉਨ੍ਹਾਂ ਕਾਂਗਰਸ ਨੂੰ ਸਵਾਲ ਕੀਤਾ ਕਿ ਕੀ ਹੁਣ ਸਿੱਧੂ ਦੁੱਧ ਧੋਤੇ ਹੋ ਗਏ ਹਨ? ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ’ਤੇ ਬਲਬੀਰ ਸਿੱਧੂ ਅਤੇ ਹੋਰ ਦਾਗੀ ਮੰਤਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਏ ਜਾਣਗੇ।
ਇਸ ਮੌਕੇ ਸਾਬਕਾ ਸਰਪੰਚ ਰਸ਼ਪਾਲ ਕੌਰ, ਸੱਜਣ ਸਿੰਘ, ਕਰਮਜੀਤ ਸਿੰਘ, ਚੰਨਣ ਰਾਮ, ਕਰਨੈਲ ਸਿੰਘ, ਮਾਨ ਸਿੰਘ, ਰਵਿੰਦਰ ਸਿੰਘ, ਮਨਮੋਹਨ ਸਿੰਘ, ਮਨੋਜ ਕੁਮਾਰ, ਦਿਲਸ਼ਾਦ ਮਲਿਕ, ਅਵਤਾਰ ਸਿੰਘ, ਰਣਧੀਰ ਸਿੰਘ, ਰਾਕੇਸ਼ ਕੁਮਾਰ, ਰਵਿੰਦਰ ਸਿੰਘ, ਬੇਅੰਤ ਸਿੰਘ, ਪੰਚ ਦੀਪ ਚੰਦ, ਬਲਵਿੰਦਰ ਸਿੰਘ, ਗੁਰਜੀਤ ਸਿੰਘ, ਬਿਕਰਮਜੀਤ ਸਿੰਘ, ਮਨਦੀਪ ਸ਼ਰਮਾ, ਵਿਜੇ ਸ਼ਰਮਾ, ਅਮਰੀਕ ਸਿੰਘ ਅਤੇ ਮੋਹਿਤ ਨੇ ਆਪ ਵਿੰਚ ਸ਼ਾਮਲ ਹੋਣ ਦਾ ਐਲਾਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…