ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਦਾ ਸਰਗਰਮ ਮੈਂਬਰ ਅਸਲਾ ਤੇ ਬੀਐਮ ਡਬਲਿਊ ਕਾਰ ਸਣੇ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਸਤੰਬਰ:
ਜ਼ਿਲ੍ਹਾ ਪੁਲੀਸ ਨੇ ਖੂੰਖਾਰ ਗੈਂਗਸਟਰ ਲਾਰੈਂਸ ਗਰੋਹ ਦੇ ਇੱਕ ਸਰਗਰਮ ਮੈਂਬਰ ਮਨਪ੍ਰੀਤ ਸਿੰਘ ਉਰਫ਼ ਭੀਮਾ ਵਾਸੀ ਵਿਸ਼ਵਕਰਮਾ ਰੋਡ ਦੋਰਾਹਾ, ਜ਼ਿਲ੍ਹਾ ਲੁਧਿਆਣਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਲ ਕੀਤੀ ਹੈ। ਪੁਲੀਸ ਨੇ ਮੁਲਜ਼ਮ ਕੋਲੋਂ 11 ਪਿਸਤੌਲ ਅਤੇ ਇੱਕ ਬੀਐਮ ਡਬਲਿਊ ਕਾਰ ਬਰਾਮਦ ਕੀਤੀ ਹੈ। ਇਸ ਗੱਲ ਦਾ ਖੁਲਾਸਾ ਅੱਜ ਮੁਹਾਲੀ ਵਿਖੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਐਸਪੀ (ਡੀ) ਅਮਨਦੀਪ ਸਿੰਘ ਬਰਾੜ ਅਤੇ ਡੀਐਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਮਨਪ੍ਰੀਤ ਭੀਮਾ ਨੂੰ ਕਾਬੂ ਕੀਤਾ ਹੈ।
ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਭੀਮਾ, ਸੁਨੀਲ ਕੁਮਾਰ ਉਰਫ਼ ਮੋਨੂ ਗੁੱਜਰ ਵਾਸੀ ਪਿੰਡ ਹਾਜੀਪੁਰ (ਹੁਸ਼ਿਆਰਪੁਰ), ਜਸਮੀਤ ਸਿੰਘ ਉਰਫ਼ ਲੱਕੀ ਵਾਸੀ ਰਾਏਪੁਰ (ਹੁਸ਼ਿਆਰਪੁਰ) ਅਤੇ ਨਿਖਿਲ ਕਾਂਤ ਸ਼ਰਮਾ ਵਾਸੀ ਮੁਹੱਲਾ ਰੂਪਚੰਦ (ਪਟਿਆਲਾ) ਦਾ ਪੁਰਾਣਾ ਸਾਥੀ ਹੈ। ਉਨ੍ਹਾਂ ਦੱਸਿਆ ਕਿ ਉਕਤ ਸਾਰੇ ਅਸਲੇ ਐਮੂਨੀਸ਼ਨ ਅਸਲੇ ਦੀ ਸਾਰੀ ਸਪਲਾਈ ਅਸ਼ਵਨੀ ਕੁਮਾਰ ਵਾਸੀ ਪਿੰਡ ਖਿੱਜਰਪੁਰ (ਕੁਰੂਕਸ਼ੇਤਰ) ਨੇ ਮਨਪ੍ਰੀਤ ਸਿੰਘ ਉਰਫ਼ ਭੀਮਾ ਸਮੇਤ ਇਨ੍ਹਾਂ ਤਿੰਨਾਂ ਨੂੰ ਕੀਤੀ ਸੀ। ਅਸ਼ਵਨੀ ਨੂੰ ਪਹਿਲਾ ਹੀ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਥਾਣਾ ਸਦਰ ਖਰੜ ਵਿੱਚ ਦਰਜ ਪਰਚੇ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਲਜ਼ਮ ਕੋਲੋਂ ਬਰਾਮਦ ਪਿਸਤੌਲਾਂ ਵਿੱਚ ਇੱਕ ਪਿਸਤੌਲ 9 ਐਮਐਮ (ਮੇਂਡ ਇੰਨ ਅਸਟਰੇਲੀਆ) ਬਾਰੇ ਪਤਾ ਕੀਤਾ ਜਾ ਰਿਹਾ ਹੈ।
ਐੱਸਐੱਸਪੀ ਸੋਨੀ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਉਰਫ਼ ਭੀਮਾ ਖ਼ਿਲਾਫ਼ ਥਾਣਾ ਸਿਟੀ ਖਰੜ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਪੁਲੀਸ ਨੇ ਉਸ ਨੂੰ ਕ੍ਰਿਸਚਨ ਹਾਈ ਸਕੂਲ ਟੀ-ਪੁਆਇੰਟ ਖਰੜ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ 9 ਮਾਰਚ 2019 ਨੂੰ ਧਾਰਾ 379,34,201 ਅਧੀਨ ਥਾਣਾ ਕੁੰਮ ਕਲ੍ਹਾਂ, ਜ਼ਿਲ੍ਹਾ ਲੁਧਿਆਣਾ ਅਤੇ 7 ਜੂਨ 2022 ਨੂੰ ਐਨਡੀਪੀਐਸ ਅਤੇ ਅਸਲਾ ਐਕਟ ਥਾਣਾ ਸਦਰ ਖਰੜ ਵਿੱਚ ਕੇਸ ਦਰਜ ਹਨ। ਇਨ੍ਹਾਂ ਮਾਮਲਿਆਂ ਵਿੱਚ ਵੀ ਉਹ ਪੁਲੀਸ ਨੂੰ ਲੋੜੀਂਦਾ ਸੀ।
ਐੱਸਐੱਸਪੀ ਸੋਨੀ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਬਰਾਮਦ ਬੀਐਮਡਬਲਿਊ ਕਾਰ ਜਸਮੀਤ ਸਿੰਘ ਉਰਫ਼ ਲੱਕੀ ਦੇ ਨਾਮ ’ਤੇ ਹੈ ਅਤੇ ਇਹ ਕਾਰ ਨਸ਼ੇ ਅਤੇ ਅਸਲੇ ਐਮਨੀਸ਼ਨ ਦੀ ਸਪਲਾਈ ਲਈ ਵਰਤੀ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਕੋਲੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲੀਸ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਜਾਂਚ ਪੜਤਾਲ ਕਰ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…