nabaz-e-punjab.com

ਜੱਟ ਮਹਾਂ ਸਭਾ ਦੇ ਪ੍ਰਧਾਨ ਬਡਹੇੜੀ ਵੱਲੋਂ ਬਾਬਾ ਬੇਦੀ ਅਤੇ ਭਾਈ ਰਣਜੀਤ ਸਿੰਘ ਦੀਆਂ ਸਰਗਰਮੀਆਂ ਦੀ ਸ਼ਲਾਘਾ

ਬਾਦਲ ਪਰਿਵਾਰ ਤੋਂ ਐਸਜੀਪੀਸੀ ਨੂੰ ਆਜ਼ਾਦ ਕਰਵਾਉਣਾ ਸਮੇਂ ਦੀ ਮੁੱਖ ਲੋੜ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਅਪਰੈਲ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਅਕਾਲੀ ਦਲ (1920) ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈਸ ਬਿਆਨ ਰਾਹੀਂ ਸੰਤ ਸਮਾਜ ਦੇ ਪ੍ਰਮੁੱਖ ਬਾਬਾ ਸਰਬਜੋਤ ਸਿੰਘ ਬੇਦੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਵਾਲੀ ‘ਪੰਥਕ ਅਕਾਲੀ ਲਹਿਰ’ ਅਤੇ ‘ਲੋਕ ਇਨਸਾਫ ਪਾਰਟੀ’ ਦੇ ਆਗੂਆਂ ‘ਬੈਂਸ ਭਰਾਵਾਂ’ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤੀਆਂ ਜਾ ਰਹੀਆਂ ਸਰਗਰਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇੱਕ ਆਗਾਜ਼ ਹੈ।
ਬਡਹੇੜੀ ਨੇ ਆਖਿਆ ਕਿ ਬਾਦਲ ਦਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਕਰਨ ਲਈ ਬਾਦਲ ਵਿਰੋਧੀ ਧਿਰਾਂ ਨੂੰ ਇੱਕ ਮੰਚ ‘ਤੇ ਇਕੱਠੇ ਹੋ ਕੇ ਜੱਦੋ ਜਹਿਦ ਕਰਨ ਲਈ ਬਾਦਲ ਵਿਰੋਧੀ ਧਿਰਾਂ ਸਰਦਾਰ ਰਵੀਇੰਦਰ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ-1920, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼ਰੋਮਣੀ ਅਕਾਲੀ ਦਲ ਦਿੱਲੀ,ਆਪਣਾ ਪੰਜਾਬ ਪਾਰਟੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਧੜਿਆਂ ਨੂੰ ਸੰਪਰਕ ਕਰਨ ਤਾਂ ਜੋ ਬਾਦਲ ਵਿਰੋਧੀ ਧਿਰਾਂ ਦੀ ਸ਼ਕਤੀ ਵੰਡੀ ਨਾ ਜਾਵੇ ਅਤੇ ਸਿੱਖਾਂ ਦੀ ਸਿਰਮੌਰ ਸੰਸਥਾ ਨੂੰ ਆਜ਼ਾਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਜਾ ਸਕੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੌਜ਼ੂਦਾ ਪ੍ਰਬੰਧ ਬਹੁਤ ਹੀ ਗਰਕ ਚੁੱਕਿਆ ਹੈ ਧਰਮ ਪ੍ਰਚਾਰ ਦੀ ਥਾਂ ਕੇਵਲ ’ਤੇ ਕੇਵਲ ਬਾਦਲ ਪਰਿਵਾਰ ਦੀ ਸਿਆਸਤ ਲਈ ਹੀ ਵਰਤਿਆ ਜਾਂਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਾਉਣਾ ਬਹੁਤ ਹੀ ਜ਼ਰੂਰੀ ਹੈ ਤਾਂ ਜੋ ਸਿੱਖ ਕੌਮ ਦੇ ਹਿੱਤਾਂ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਮਹਿਫੂਜ਼ ਕੀਤਾ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…