ਏਡੀਸੀ ਤੇ ਐਸਪੀ ਨੇ ਭਾਗੋਮਾਜਰਾ ਤੇ ਖਰੜ ਮੰਡੀ ਦਾ ਦੌਰਾ ਕਰਕੇ ਲਿਆ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ:
ਮੌਸਮ ਸਾਫ਼ ਹੋਣ ਤੋਂ ਬਾਅਦ ਮੁਹਾਲੀ ਜ਼ਿਲ੍ਹੇ ਵਿੱਚ ਕਣਕ ਦੀ ਵਾਢੀ ਨੇ ਮੁੜ ਜ਼ੋਰ ਫੜ ਲਿਆ ਹੈ ਅਤੇ ਮੰਡੀਆਂ ਵਿੱਚ ਫ਼ਸਲ ਦੀ ਆਮਦ ਜਾਰੀ ਹੈ। ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਐਸਪੀ (ਟਰੈਫ਼ਿਕ) ਐਚਐਸ ਮਾਨ ਨੇ ਸੋਮਵਾਰ ਨੂੰ ਬਾਅਦ ਦੁਪਹਿਰ ਲਾਂਡਰਾਂ ਨੇੜੇ ਭਾਗੋਮਾਜਰਾ ਮੰਡੀ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਆਪਣੀ ਫ਼ਸਲ ਵੇਚਣ ਆਏ ਨੇੜਲੇ ਪਿੰਡਾਂ ਦੇ ਕਿਸਾਨਾਂ, ਆੜ੍ਹਤੀਏ ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵੀ ਗੱਲ ਕੀਤੀ।
ਅਧਿਕਾਰੀਆਂ ਨੇ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਅਨਾਜ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਤੋਂ ਬਚਣ ਲਈ ਖਰੀਦੀ ਗਈ ਫ਼ਸਲ ਦੀ ਲਿਫ਼ਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਭਾਗੋਮਾਜਰਾ ਮੰਡੀ ਜਿੱਥੇ ਲਿਫ਼ਟਿੰਗ ਦਾ ਕੰਮ ਢਿੱਲਾ ਸੀ, ਨੂੰ ਤੇਜ਼ ਕਰ ਦਿੱਤਾ ਗਿਆ ਹੈ।
ਏਡੀਸੀ ਸ੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਹੁਣ ਤੱਕ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 57823 ਮੀਟਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ’ਚੋਂ 57284 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਲਿਫ਼ਟਿੰਗ ਦੇ ਕੰਮ ਵਿੱਚ ਥੋੜੀ ਰੁਕਾਵਟ ਆਈ ਹੈ ਪ੍ਰੰਤੂ ਹੁਣ ਮੌਸਮ ਸਾਫ਼ ਹੋਣ ਉਪਰੰਤ ਲਿਫ਼ਟਿੰਗ ਦਾ ਕੰਮ ਮੁੜ ਤੇਜ਼ ਕਰ ਦਿੱਤਾ ਗਿਆ ਤਾਂ ਜੋ ਅਨਾਜ ਦੀ ਸਾਂਭ-ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚੋਂ 17400 ਮੀਟਰਿਕ ਟਨ ਅਨਾਜ ਦੀ ਲਿਫ਼ਟਿੰਗ ਹੋ ਚੁੱਕੀ ਹੈ।
ਏਡੀਸੀ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਕਿਸਾਨਾਂ ਨੂੰ 111.05 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਕਿ ਭੁਗਤਾਨ ਕਰਨ ਦੀ 48 ਘੰਟਿਆਂ ਦੀ ਸ਼ਰਤ ਦੇ ਮੁਕਾਬਲੇ 121 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੇ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਇਸੇ ਦੌਰਾਨ ਉਕਤ ਅਧਿਕਾਰੀਆਂ ਨੇ ਖਰੜ ਅਨਾਜ ਮੰਡੀ ਦਾ ਦੌਰਾ ਕਰਕੇ ਲਿਫ਼ਟਿੰਗ ਅਤੇ ਥਾਂ ਦੀ ਤੰਗ ਨਾਲ ਸਬੰਧਤ ਮਸਲਿਆਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਮਿਸ਼ਨ ਏਜੰਟਾਂ ਨੂੰ ਹੁਣ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…