Nabaz-e-punjab.com

ਏਡੀਸੀ (ਵਿਕਾਸ) ਵੱਲੋਂ ਬਾਬਾ ਸਾਹਿਬ ਡਾ. ਅੰਬੇਦਕਰ ਦੇ ਆਦਰਸ਼ਾਂ ਉੱਤੇ ਚੱਲਣ ਦਾ ਸੱਦਾ

ਭਾਰਤੀ ਸੰਵਿਧਾਨ ਦਿਵਸ ਦੇ ਮੌਕੇ ਸਹੁੰ ਚੁੱਕ ਸਮਾਗਮ ਦੀ ਕੀਤੀ ਪ੍ਰਧਾਨਗੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ:
ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਏਡੀਸੀ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨੇ ਦੇਸ਼ ਨੂੰ ਇਕਮੁੱਠ ਤੇ ਖ਼ੁਸ਼ਹਾਲ ਬਣਾਉਣ ਲਈ ਲੋਕਾਂ ਨੂੰ ਭਾਰਤੀ ਸੰਵਿਧਾਨ ਵਿੱਚ ਦਿਖਾਏ ਰਾਹ ਉਤੇ ਚੱਲਣ ਦੀ ਅਪੀਲ ਕੀਤੀ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ. ਨਗਰ ਵਿੱਚ ਕੌਮੀ ਸੰਵਿਧਾਨ ਦਿਵਸ ਮੌਕੇ ਮੰਗਲਵਾਰ ਨੂੰ ਕਰਵਾਏ ਸਹੁੰ ਚੁੱਕ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਜੈਨ ਨੇ ਕਿਹਾ ਕਿ ਸੰਵਿਧਾਨ ਨੇ ਨਾ ਸਿਰਫ਼ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ, ਸਗੋਂ ਭਾਰਤ ਨੂੰ ਪ੍ਰਗਤੀਸ਼ੀਲ ਤੇ ਤਾਕਤਵਰ ਰਾਸ਼ਟਰ ਬਣਾਉਣ ਵੀ ਬਣਾਇਆ ਹੈ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਦਕਰ ਨੇ ਇਸ ਦਿਨ 1949 ਵਿੱਚ ਸੰਵਿਧਾਨ ਦੀ ਸ਼ਕਲ ਵਿੱਚ ਦੇਸ਼ ਨੂੰ ਚਲਾਉਣ ਲਈ ਨਿਯਮਾਂਵਲੀ ਦਿੱਤੀ ਹੈ। ਸ੍ਰੀਮਤੀ ਜੈਨ ਨੇ ਕਿਹਾ ਕਿ ਸੰਵਿਧਾਨ ਵਿੱਚ ਲੋਕਾਂ ਨੂੰ ਜਾਤ, ਰੰਗ, ਨਸਲ ਤੇ ਲਿੰਗ ਦੇ ਵਿਤਕਰੇ ਨੂੰ ਦਰਕਿਨਾਰ ਕਰਦਿਆਂ ਬਰਾਬਰ ਅਧਿਕਾਰ ਦਿੱਤੇ ਗਏ ਹਨ। ਸਹੁੰ ਚੁੱਕਣ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀਮਤੀ ਰੁਪਿੰਦਰ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਡੀਕੇ ਸਾਲਦੀ, ਡੀਪੀਆਰਓ ਅਮਨਪ੍ਰੀਤ ਸਿੰਘ ਮਨੌਲੀ, ਏਪੀਆਰਓ ਬਲਜਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…