
ਏਡੀਸੀ ਬਰਾੜ ਨੇ ਪੌਦੇ ਲਗਾ ਕੇ ਵਾਤਾਵਰਨ ਦੀ ਸ਼ੁੱਧਤਾ ਦਾ ਦਿੱਤਾ ਸੁਨੇਹਾ
ਆਕਸੀਜਨ ਮਨੁੱਖ ਦੀ ਸਭ ਤੋਂ ਵੱਡੀ ਲੋੜ: ਸ੍ਰੀਮਤੀ ਬਰਾੜ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ 5 ਜੂਨ ਨੂੰ ਵਿਆਪਕ ਪੱਧਰ ’ਤੇ ਮਨਾਏ ਜਾਣ ਵਾਲੇ ਵਿਸ਼ਵ ਵਾਤਾਵਰਨ ਦਿਵਸ ਦੀਆਂ ਤਿਆਰੀਆਂ ਵਜੋਂ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਈਵੀਐਮ ਵੇਅਰ ਹਾਊਸ ਦੇ ਆਲੇ ਦੁਆਲੇ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਗਏ ਅਤੇ ਮੁਹਾਲੀ ਜ਼ਿਲ੍ਹੇ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ ਦਿੱਤਾ।
ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਦੀ ਥੀਮ ‘ਟੁਵਾਰਡਜ਼ ਕਲੀਨਰ ਇੰਨਵਾਇਰਮੈਂਟ ਐਂਡ ਸਟਰੋਂਗ ਡੈਮੋਕਰੇਸੀ’ ਦੇ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਦੀ ਦੇਖਰੇਖ ਹੇਠ ਈਵੀਐਮ ਵੇਅਰਹਾਊਸ ਦੇ ਆਲੇ ਦੁਆਲੇ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਗਏ। ਸ੍ਰੀਮਤੀ ਬਰਾੜ ਨੇ ਖ਼ੁਦ ਆਪਣੇ ਹੱਥੀਂ ਪੌਦਾ ਲਗਾਇਆ ਅਤੇ ਹੋਰਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ 2-2 ਪੌਦੇ ਲਗਾਉਣ ਅਤੇ ਭਵਿੱਖ ਵਿੱਚ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ 5 ਜੂਨ ਨੂੰ ਇੱਕ ਆਨਲਾਈਨ ਈਵੈਂਟ ਦਾ ਆਯੋਜਨ ਕੀਤਾ ਜਾਵੇਗਾ। ਜਿਸ ਦਾ ਲਿੰਕ https://youtu.be/vf“ixX5N4wg ਹੈ। ਉਨ੍ਹਾਂ ਦੱਸਿਆ ਕਿ ਏਡੀਸੀ ਸ੍ਰੀਮਤੀ ਬਰਾੜ ਨੇ ਸਮੂਹ ਬੀਐਲਓਜ਼/ਈਐਲਸੀ ਮੈਂਬਰਜ਼ ਨੂੰ ਇਸ ਈਵੈਂਟ ਵਿੱਚ ਸ਼ਾਮਲ ਹੋਣ ਦੀਆਂ ਹਦਾਇਤਾਂ ਦਿੱਤੀਆਂ ਅਤੇ ਆਮ ਲੋਕਾਂ ਨੂੰ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੌਦੇ ਲਗਾਉਣ ਦੀ ਅਪੀਲ ਕੀਤੀ ਗਈ।