nabaz-e-punjab.com

ਏਡੀਸੀ (ਵਿਕਾਸ) ਸੰਜੀਵ ਗਰਗ ਵੱਲੋਂ ਖਰੜ ਦੇ ਬੀਡੀਪੀਓ ਦਫ਼ਤਰ ਦੀ ਅਚਨਚੇਤ ਚੈਕਿੰਗ

ਇੰਦਰਾ ਅਵਾਸ ਯੋਜਨਾ ਤਹਿਤ ਲਾਭਪਾਤਰੀਆਂ ਦੀ ਪੜਤਾਲ ਦਾ ਕੰਮ ਜਾਰੀ: ਸੰਜੀਵ ਗਰਗ

ਨਬਜ਼-ਏ-ਪੰਜਾਬ ਬਿਊਰੋ, ਖਰੜ, 20 ਜੁਲਾਈ
ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਗਰਗ ਨੇ ਕਿਹਾ ਕਿ ਸਰਕਾਰੀ ਡਿਊਟੀ ਵਿਚ ਗੈਰ ਹਾਜ਼ਰ, ਕੋਤਾਹੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਖਰੜ ਦੇ ਦਫ਼ਤਰ ਦੀ ਕੀਤੀ ਗਈ ਅਚਨਚੇਤ ਚੈਕਿੰਗ ਤੋਂ ਬਾਅਦ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਦਫਤਰ ਦਾ ਏ.ਈ. ਬਰਜਿੰਦਰ ਸਿੰਘ ਗੈਰ ਹਾਜ਼ਰ ਪਾਇਆ ਗਿਆ ਅਤੇ ਦਫਤਰ ਵਿਚ ਕਲਰਕ ਤਾਇਨਾਤ ਰਜ਼ਨੀ 9-25 ਵਜੇ ਚੈਕਿੰਗ ਦੌਰਾਨ ਹਾਜ਼ਰ ਆਈ ਅਤੇ ਉਸਨੇ ਲਿਖ ਕੇ ਦਿੱਤਾ ਕਿ ਉਸ ਬੱਚੇ ਦੇ ਸਕੂਲ ਵਿਚ ਮੀਟਿੰਗ ਸੀ ਜਿਸ ਕਾਰਨ ਉਹ ਲੇਟ ਹੋ ਗਈ ਅਤੇ ਅੱਗੋ ਉਹ ਸਮੇਂ ਸਿਰ ਦਫਤਰ ਆਵੇਗੀ। ਉਨ੍ਹਾ ਅੱਗੇ ਕਿਹਾ ਕਿ ਇੰਦਰਾ ਅਵਾਸ ਯੋਜਨਾ ਤਹਿਤ 653 ਲਾਭਪਾਤਰੀ ਹਨ ਜਿਨ੍ਹਾਂ ਦੀ ਪੜਤਾਲ ਦਾ ਕੰਮ ਚੱਲ ਰਿਹਾ ਹੈ ਅਤੇ ਅਗਲੇ ਮਹੀਨੇ ਦੇ ਮੱਧ ਤੱਕ ਲਾਭਪਾਤਰੀਆਂ ਦਾ ਰਿਕਾਰਡ ਵਿਚ ਆਨ ਲਾਈਨ ਕਰ ਦਿੱਤਾ ਜਾਵੇਗਾ। ਉਨ੍ਹਾਂ ਵਲੋਂ ਜਿਲੇ ਦੇ ਸਾਰੇ ਬੀ.ਡੀ.ਪੀ.ਓ.ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ ਇੰਦਰਾ ਅਵਾਸ ਯੋਜਨਾ ਦੇ ਲਾਭਪਾਤਰੀ ਨੂੰ ਨਜਾਇਜ਼ ਤੌਰ ਤੇ ਗਰਾਂਟ ਨਾ ਦਿੱਤੀ ਜਾਵੇਗਾ। ਏ.ਡੀ.ਸੀ. ਨੇ ਅੱਗੇ ਕਿਹਾ ਕਿ ਜਿਲ੍ਹਾ ਐਸ.ਏ.ਐਸ.ਨਗਰ ਵਿਚ ਸਵੱਛ ਭਾਰਤ ਮੁਹਿੰਮ ਤਹਿਤ ਸਫਾਈ ਪੰਦਰਵਾੜਾ ਮਨਾਇਆ ਜਾ ਰਿਹਾ ਅਤੇ ਬੀ.ਡੀ.ਪੀ.ਓ.ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਉਹ ਸਫਾਈ ਮੁਹਿੰਮ ਦੀ ਸ਼ੁਰੂਆਤ ਆਪਣੇ ਦਫਤਰਾਂ ਤੋਂ ਕਰਨ। ਦਫਤਰਾਂ ਦਾ ਆਲਾ ਦੁਆਲਾ, ਸਰਕਾਰੀ ਫਾਈਲਾਂ ਦੀ ਸਾਂਭ ਸੰਭਾਲ ਤੋਂ ਕੀਤੀ ਜਾਵੇ ਉਸ ਤੋਂ ਬਾਅਦ ਪੰਚਾਇਤਾਂ ਦੇ ਸਹਿਯੋਗ ਨਾਲ ਪਿੰਡਾਂ ਵਿਚ ਸ਼ੁਰੂ ਕੀਤੀ ਜਾਵੇ। ਉਨ੍ਹਾਂ ਜਿਲੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੇਣ। ਇਸ ਮੌਕੇ ਬੀ.ਡੀ.ਪੀ.ਓ.ਖਰੜ ਜਤਿੰਦਰ ਸਿੰਘ ਢਿੱਲੋਂ ਸਮੇਤ ਹੋਰ ਕਰਮਚਾਰੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ …