ਏਡੀਸੀ ਨੇ ਸੰਨੀ ਸਿਟੀ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜਰਨੈਲ ਬਾਜਵਾ ਨਾਲ ਕੀਤੀ ਮੀਟਿੰਗ

ਕਲੋਨਾਈਜਰ ਜਰਨੈਲ ਬਾਜਵਾ ਨੇ ਸੰਨੀ ਸਿਟੀ ਦੇ ਲੋਕਾਂ ਦੀਆਂ ਮੁਸ਼ਕਲਾਂ ਛੇਤੀ ਹੱਲ ਕਰਨ ਦਾ ਦਿੱਤਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ
ਸੰਨੀ ਸਿਟੀ ਦੇ ਵਸਨੀਕਾਂ ਵੱਲੋਂ ਇਲਾਕੇ ਵਿੱਚ ਸੜਕਾਂ ਪਾਣੀ ਤੇ ਬਿਜਲੀ ਸਪਲਾਈ ਦੇ ਨਾਲ-ਨਾਲ ਹੋਰਨਾਂ ਬੁਨਿਆਂਦੀ ਸਹੂਲਤਾਂ ਦੀ ਅਣਹੋਂਦ ਸਬੰਧੀ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ ਗਰੇਵਾਲ ਦੀ ਪ੍ਰਧਾਨਗੀ ਹੇਠ ਮਿਊਂਸੀਪਲ ਕਮੇਟੀ ਖਰੜ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬਾਜਵਾ ਡਿਵੈਲਪਰ ਦੇ ਐਮਡੀ ਜਰਨੈਲ ਸਿੰਘ ਬਾਜਵਾ ਦੇ ਨਾਲ ਨਾਲ ਬਿਜਲੀ ਵਿਭਾਗ, ਨਗਰ ਕੌਂਸਲ ਖਰੜ ਦੇ ਅਧਿਕਾਰੀ ਅਤੇ ਸੰਨੀ ਸਿਟੀ ਦੇ ਵਸਨੀਕ ਸ਼ਾਮਲ ਹੋਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਪੂਜਾ ਐਸ ਗਰੇਵਾਲ ਨੇ ਦੱਸਿਆ ਕਿ ਸੰਨੀ ਸਿਟੀ ਵਿੱਚ ਰਹਿੰਦੇ ਵਸਨੀਕਾਂ ਦੀਆਂ ਮੰਗਾਂ ਨੂੰ ਬਾਜਵਾ ਡਿਵੈਲਪਰ ਦੇ ਐਮਡੀ ਜਰਨੈਲ ਸਿੰਘ ਰੱਖਿਆ ਗਿਆ ਅਤੇ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਇਹ ਹਦਾਇਤ ਕੀਤੀ ਗਈ ਕਿ ਲੋਕਾਂ ਦੀਆਂ ਜਾਇਜ਼ ਬੁਨਿਆਂਦੀ ਸਹੂਲਤਾਂ ਨੂੰ ਫੋਰੀ ਤੌਰ ਤੇ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਕੰਮ ਵਿੱਚ ਮਿਊਂਸੀਪਲ ਕਮੇਟੀ ਖਰੜ ਹਰ ਤਰ੍ਹਾਂ ਦਾ ਸਹਿਯੋਗ ਅਤੇ ਸੇਵਾਵਾਂ ਮੁਹੱਈਆ ਕਰਵਾਏਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਸ੍ਰੀ ਬਾਜਵਾ ਨੇ ਇਹ ਭਰੋਸਾ ਦਿਵਾਇਆ ਕਿ ਉਹ ਸੰਨੀ ਸਿਟੀ ਵਿੱਚ ਬਿਜਲੀ ਦੇ ਟਰਾਂਸਫ਼ਾਰਮਰ 15 ਦਿਨਾਂ ਵਿੱਚ ਲਗਾ ਦਿੱਤੇ ਜਾਣਗੇ ਅਤੇ ਕਲੌਨੀ ਦੇ ਅੰਦਰਲੀਆਂ ਸੜਕਾਂ ਦਾ ਨਿਰਮਾਣ ਵੀ ਛੇਤੀ ਹੀ ਕਰਵਾ ਦਿੱਤਾ ਜਾਵੇਗਾ। ਇਸ ਮੀਟਿੰਗ ਵਿੱਚ ਖਰੜ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਰਾਜੇਸ਼ ਸ਼ਰਮਾ, ਵਿਜੈ ਮਹਾਜਨ ਅਤੇ ਸੰਨੀ ਸਿਟੀ ਦੇ ਵਸਨੀਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…