nabaz-e-punjab.com

ਏਡੀਸੀ ਮਾਨ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ, ਵੋਟਰ ਸੂਚੀਆਂ ਦਾ ਖਰੜਾ ਸੌਂਪਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ 1 ਸਤੰਬਰ ਤੋਂ 31 ਅਕਤੂਬਰ ਤੱਕ: ਮਾਨ
ਸਮੂਹ ਰਾਜਨੀਤਿਕ ਪਾਰਟੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ ਆਪਣੇ ਪੋਲਿੰਗ ਏਜੰਟ ਬਣਾਉਣੇ ਯਕੀਨੀ ਬਣਾਉਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਵੋਟਰ ਸੂਚੀਆਂ ਦੀ ਵਿਸ਼ੇਸ ਸਰਸਰੀ ਸੁਧਾਈ ਲਈ ਸ਼ੁਰੂ ਕੀਤੇ ਜਾ ਰਹੇ ਪ੍ਰੋਗਰਾਮ ਦੌਰਾਨ ਦਾਅਵੇ ਅਤੇ ਇਤਰਾਜ਼ 01 ਸਤੰਬਰ ਤੋਂ 31 ਅਕਤੂਬਰ 2018 ਤੱਕ ਦਿੱਤੇ ਜਾ ਸਕਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਉਪਰੰਤ ਪ੍ਰਕਾਸ਼ਤ ਖਰੜਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਗ੍ਰਾਮ ਸਭਾ ਦੀ ਮੀਟਿੰਗ ਵਿੱਚ ਬੀਐਲਓਜ਼ ਵੱਲੋਂ 8 ਸਤੰਬਰ ਅਤੇ 15 ਸਤੰਬਰ ਨੂੰ ਵੋਟਰ ਸੂਚੀਆਂ ਪੜ੍ਹ ਕੇ ਨਾਵਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ।
ਸ੍ਰੀ ਮਾਨ ਨੇ ਦੱਸਿਆ ਕਿ ਸਪੈਸ਼ਲ ਮੁਹਿੰਮ ਤਹਿਤ 9 ਸਤੰਬਰ (ਐਤਵਾਰ) ਅਤੇ 16 ਸਤੰਬਰ (ਐਤਵਾਰ) ਨੂੰ ਆਮ ਜਨਤਾ ਦੀ ਸਹਾਇਤਾ ਹਿੱਤ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 30 ਨਵੰਬਰ ਨੂੰ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2019 ਨੂੰ ਕੀਤੀ ਜਾਵੇਗੀ।
ਸ੍ਰੀ ਮਾਨ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਹਰੇਕ ਬੂਥ ’ਤੇ ਆਪਣੇ-ਆਪਣੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਕਰਨ ਨੂੰ ਯਕੀਨੀ ਬਣਾਉਣ। ਉਹਨਾਂ ਦੱਸਿਆ ਕਿ ਕੋਈ ਵੀ ਐਸਾ ਵਿਅਕਤੀ ਜਿਸ ਦੀ ਉਮਰ 01 ਜਨਵਰੀ 2019 ਨੂੰ 18 ਸਾਲ ਦੀ ਹੋ ਜਾਂਦੀ ਹੈ ਤਾਂ ਉਹ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਾਉਣ ਲਈ ਫਾਰਮ ਨੰ: 6, ਵੋਟਰ ਸੂਚੀ ਵਿੱਚ ਪ੍ਰਵਾਸੀ ਭਾਰਤੀ (ਐਨ.ਆਰ.ਆਈ) ਵੋਟਰ ਦੇ ਰੂਪ ਵਿਚ ਨਾਂ ਦਰਜ ਕਰਵਾਉਣ ਲਈ ਫਾਰਮ ਨੰਬਰ 6 ਏ, ਵੋਟਰ ਸੂਚੀ ਵਿੱਚੋਂ ਨਾਂ ਕਟਵਾਉਣ ਲਈ ਫਾਰਮ ਨੰ: 7, ਵੋਟਰ ਸੂਚੀ ਵਿੱਚ ਦਰਜ ਨਾਂ, ਪਿਤਾ ਦਾ ਨਾਂ, ਜਨਮ ਮਿਤੀ ਅਤੇ ਪਤੇ ਆਦਿ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰ: 8 ਅਤੇ ਇੱਕੋ ਵਿਧਾਨ ਸਭਾ ਚੋਣ ਹਲਕੇ ਵਿੱਚ ਇਕ ਪੋਲਿੰਗ ਸਟੇਸ਼ਨ ਤੋਂ ਦੂਜੇ ਪੋਲਿੰਗ ਸਟੇਸ਼ਨ ਤੇ ਵੋਟ ਤਬਦੀਲ ਕਰਨ ਲਈ ਫਾਰਮ ਨੰ: 8 ੳ ਭਰਕੇ ਆਪਣੇ ਬੂਥ ਲੈਵਲ ਅਫਸਰ ਜਾਂ ਆਪਣੇ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ (ਈਆਰਓ) ਪਾਸ 01 ਸਤੰਬਰ ਤੋਂ 31 ਅਕਤੂਬਰ ਤੱਕ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਲੋੜੀਂਦੇ ਫਾਰਮ ਸਬੰਧਤ ਬੂਥ ਲੈਵਲ ਅਫਸਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਉਪਰੋਕਤ ਫਾਰਮ ਭਾਰਤ ਚੋਣ ਕਮਿਸ਼ਨ ਦੀ ਵੈਬ ਸਾਈਟ http://www.nvsp.in ’ਤੇ ਆਨ ਲਾਈਨ ਵੀ ਭਰੇ ਜਾ ਸਕਦੇ ਹਨ। ਆਨ ਲਾਇਨ ਫਾਰਮ ਭਰਦੇ ਸਮੇਂ ਬਿਨੈਕਾਰ ਦੀ ਫੋਟੋ, ਜਨਮ ਮਿਤੀ ਦਾ ਸਬੂਤ ਅਤੇ ਰਿਹਾਇਸ਼ ਦੇ ਪਤੇ ਦਾ ਸਬੂਤ ਵੀ ਅਪਲੋਡ ਕੀਤਾ ਜਾਵੇ।
ਸ੍ਰੀ ਮਾਨ ਨੇ ਇਹ ਵੀ ਅਪੀਲ ਕੀਤੀ ਕਿ ਕੋਈ ਵੀ ਯੋਗ ਵਿਆਕਤੀ ਵੋਟਰ ਬਣਨ ਤੋਂ ਵਾਝਾਂ ਨਾ ਰਹਿ ਜਾਏ । ਇਸ ਵਿਸ਼ੇਸ ਸਰਸਰੀ ਸੁਧਾਈ ਮੁਹਿੰਮ ਦੌਰਾਨ ਯੋਗ ਨੌਜਵਾਨਾਂ, ਅੌਰਤਾਂ, ਅਪਾਹਿਜ ਵਿਅਕਤੀਆਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਖਾਸ ਤਰਜੀਹ ਦਿੱਤੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰ ਦੇ ਰੂਪ ਵਿੱਚ ਦੋ ਜਾਂ ਇਸ ਤੋਂ ਵੱਧ ਜਗ੍ਹਾਂ ਤੇ ਰਜਿਸਟਰਡ ਹੋਣਾ ਲੋਕ ਪ੍ਰਤੀਨਿਧਤਾ ਐਕਟ 1950 ਅਧੀਨ ਜ਼ੁਰਮ ਹੈ। ਇਸ ਮੌਕੇ ਤਹਿਸੀਲਦਾਰ (ਚੋਣਾ) ਸੰਜੇ ਕੁਮਾਰ, ਜ਼ਿਲ੍ਹਾ ਕੋਸ਼ਾਧੀਆਕਸ਼ ਭਾਰਤੀ ਜਨਤਾ ਪਾਰਟੀ (ਮੁਹਾਲੀ) ਜੋਗਿੰਦਰ ਸਿੰਘ ਕੰਵਰ, ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਅਸ਼ਵਨੀ ਕੁਮਾਰ ਸੰਭਾਲਕੀ, ਜਗਤਾਰ ਸਿੰਘ ਸਮੇਤ ਰਾਜਨੀਤਿਕ ਪਾਰਟੀਆਂ ਦੇ ਹੋਰ ਨੁਮਾਇੰਦੇ ਅਤੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …