nabaz-e-punjab.com

ਖਰੜ ਸਬ ਡਿਵੀਜਨ ਵਿੱਚ ਸੁਰੱਖਿਆਂ ਪ੍ਰਬੰਧਾਂ ਬਾਰੇ ਏਡੀਸੀ ਮਾਨ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਏਡੀਸੀ ਮਾਨ ਵੱਲੋਂ ਆਮ ਲੋਕਾਂ ਨੂੰ ਅਮਨ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਪੁਰਜ਼ੋਰ ਅਪੀਲ

ਐਸਡੀਐਮ ਖਰੜ ਦੇ ਦਫ਼ਤਰ ਵਿੱਚ ਸਬ ਡਿਵੀਜ਼ਨ ਪੱਧਰੀ ਕੰਟਰੋਲ ਸਥਾਪਿਤ:

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 23 ਅਗਸਤ:
ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ ਨੇ ਕਿਹਾ ਕਿ ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਬਾਰੇ ਆਉਣ ਵਾਲੇ ਫੈਸਲੇ ਤੋਂ ਬਾਅਦ ਪੈਦਾ ਹੋਣ ਵਾਲੇ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਹਾਲਾਤ ਉੱਤੇ ਤਿੱਖੀ ਨਜਰ ਰੱਖੀ ਜਾ ਰਹੀ ਹੈ ਅਤੇ ਅਮਨ ਕਾਨੂੰਨ ਦੇ ਮਾਹੌਲ ਨੂੰ ਕਿਸੇ ਵੀ ਕੀਮਤ ’ਤੇ ਵਿਗੜਨ ਨਹੀਂ ਦਿੱਤਾ ਜਾਵੇਗਾ। ਮਾਹੌਲ ਨੂੰ ਜਾਣਬੁਝ ਕੇ ਖਰਾਬ ਕਰਨ ’ਤੇ ਗੜਬੜ ਪੈਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਮਾਨ ਅੱਜ ਐਸਡੀਐਮ ਦਫ਼ਤਰ ਖਰੜ ਵਿੱਚ ਸਿਵਲ ਪ੍ਰਸ਼ਾਸਨ, ਪੁਲੀਸ, ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਤੋ ਬਾਅਦ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਸਬ ਡਿਵੀਜ਼ਨ ਖਰੜ ਵਿਖੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਅਤੇ ਕਿਸੇ ਤਰ੍ਹਾਂ ਦੀ ਸੂਚਨਾ ਦੇਣ ਲਈ ਐਸ ਡੀ ਐਮ ਦਫ਼ਤਰ ਖਰੜ ਨੂੰ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ। ਜਿਸ ਦਾ ਨੰਬਰ: 0160-2280222 ਹੈ।
ਏਡੀਸੀ ਨੇ ਅੱਗੇ ਦੱਸਿਆ ਕਿ ਸਬ ਡਿਵੀਜ਼ਨ ਖਰੜ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਕਰੜੇ ਸੁਰੱਖਿਆ ਪ੍ਰਬੰਧ ਕੀਤਾ ਜਾ ਚੁੱਕੇ ਹਨ ਅਤੇ ਡਿਊਟੀ ਮੈਜਿਸਟੇ੍ਰਟ ਤਾਇਨਾਤ ਕਰ ਦਿੱਤੇ ਗਏ ਹਨ। ਇਸ ਸਬ ਡਵੀਜ਼ਨ ਵਿਚ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਗਰਗ ਨੂੰ ਤਾਇਨਾਤ ਕੀਤਾ ਗਿਆ ਹੈ ਤੇ ਪੁਲਿਸ ਵਲੋਂ ਗਸ਼ਤ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਸਬ ਡਵੀਜ਼ਨ ਵਿਚ ਅਮਨ ਕਾਨੂੰਨ ਬਹਾਲ ਰੱਖਣ ਲਈ ਪ੍ਰਸ਼ਾਸ਼ਨ ਵਲੋਂ ਸਾਰੇ ਵਰਗ ਤੇ ਧਰਮ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਬਹਾਲ ਰੱਖਿਆ ਜਾਵੇਗਾ ਅਤੇ ਜੋ ਲੋਕ ਧਰਨੇ ਵਿਚ ਜਾਣਗੇ ਉਨ੍ਹਾਂ ਦੀ ਅਤੇ ਸਬ ਡਵੀਜ਼ਨ ਵਿਚ ਰਹਿੰਦੇ ਵਸਨੀਕਾਂ ਦੀ ਸੁਰੱਖਿਆ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਵਲੋਂ ਪਹਿਲਾਂ ਹੀ ਅਧਿਕਾਰੀਆਂ, ਕਰਮਚਾਰੀਆਂ ਦੀਆਂ ਛੁੱਟੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਸਬ ਡਵੀਜਨ ਖਰੜ ਵਿਚ ਪੁਲਿਸ ਨਾਕੇ, ਡਿਊਟੀ ਮੈਜਿਸਟੇ੍ਰਟ, ਰਿਕਵਰੀ ਵੈਨ, ਐਬੂਲੈਸ, ਸਰਕਾਰੀ ਮਸ਼ੀਨਰੀ ਸਮੇਤ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਅਮਨਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਗਰ ਕਿਤੇ ਵੀ ਕੋਈ ਘਟਨਾ ਵਾਪਰਦੀ ਹੈ ਤਾਂ ਉਹ ਤੁਰੰਤ ਪ੍ਰਸ਼ਾਸਨ ਅਤੇ ਪੁਲੀਸ ਨੂੰ ਸੂਚਿਤ ਕਰਨ ਤਾਂ ਕਿ ਮੌਕਾ ’ਤੇ ਪੁੱਜ ਕੇ ਸਥਿਤੀ ਨੂੰ ੰਭਾਲਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ, ਪੁਲੀਸ ਵੱਲੋਂ ਲਾਊਡ ਸਪੀਕਰਾਂ ਰਾਹੀਂ ਵੀ ਲੋਕਾਂ ਨੂੰ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਜਾਣਕਾਰੀ ਦਿੱਤੀ ਜਾਵੇਗੀ। ਕੋਈ ਵੀ ਖੁੱਲਾ ਪੈਟਰੋਲ, ਡੀਜ਼ਲ ਨਹੀਂ ਵੇਚ ਸਕੇਗੀ ਅਤੇ ਸਰਕਾਰੀ ਮਸ਼ੀਨਰੀ ਲਈ ਹਦਾਇਤ ਕੀਤੀ ਗਈ ਹੈ ਪੈਟਰੋਲ, ਡੀਜ਼ਲ ਮੁਹੱਈਆ ਕਰਵਾਇਆ ਜਾਵੇ।
ਮੀਟਿੰਗ ਵਿੱਚ ਐਸਡੀਐਮ ਖਰੜ ਅਮਨਿੰਦਰ ਕੌਰ ਬਰਾੜ, ਡੀਐਸਪੀ ਦੀਪ ਕਮਲ, ਤਹਿਸੀਲਦਾਰ ਤਰਸੇਮ ਸਿੰਘ ਮਿੱਤਲ, ਨਾਇਬ ਤਹਿਸੀਲਦਾਰ ਖਰੜ ਹਰਿੰਦਰਜੀਤ ਸਿੰਘ, ਨਾਇਬ ਤਹਿਸੀਲਦਾਰ ਮਾਜਰੀ ਵਰਿੰਦਰਪਾਲ ਧੂਤ ਸਮੇਤ ਹੋਰ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਇਸ ਤੋਂ ਪਹਿਲਾਂ ਸਬ ਡਵੀਜ਼ਨ ਦੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ, ਪਟਵਾਰੀਆਂ, ਸਮਾਜ ਸੇਵੀ ਸੰਸਥਾਵਾਂ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ। ਮੀਟਿੰਗ ਵਿਚ ਮਲਕੀਅਤ ਸਿੰਘ ਸਕੱਤਰ ਮਾਰਕੀਟ ਕਮੇਟੀ ਖਰੜ, ਡੀਐਫਐਚਓ ਸਿਫਾਲੀ ਚੋਪੜਾ, ਡਾ. ਹਰਸੰਗੀਤ ਸਿੰਘ, ਪੁਲੀਸ ਸਟੇਸ਼ਨਾਂ ਦੇ ਐਸ.ਐਚ.ਓਜ਼ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …