ਏਡੀਸੀ ਮੁਹਾਲੀ ਵੱਲੋਂ ਜ਼ਿਲ੍ਹੇ ਦੇ ਸਮੂਹ ਮੈਰਿਜ ਪੈਲੇਸਾਂ ਦੇ ਮਾਲਕਾਂ ਮੀਟਿੰਗ

ਮੈਰਿਜ ਪੈਲੇਸ ਮਾਲਕਾਂ ਨੂੰ ਹੁਣ ਜ਼ਿਲ੍ਹਾ ਪ੍ਰਸ਼ਾਸਨ ਨੂੰ ਰੋਜ਼ਾਨਾ ਦੇਣੀ ਪਏਗੀ ਬੁਕਿੰਗ ਸਬੰਧੀ ਰਿਪੋਰਟ: ਅਮਨਦੀਪ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ:
ਪੰਜਾਬ ਵਿੱਚ 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਆਮ ਚੋਣਾਂ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਮੈਰਿਜ ਪੈਲੇਸਾਂ ਦੇ ਮਾਲਕ ਆਪਣੇ ਪੈਲੇਸਾਂ ਵਿੱਚ ਹੋਣ ਵਾਲੇ ਸਮਾਗਮਾਂ ਸਬੰਧੀ ਮੁਕੰਮਲ ਰਿਪੋਰਟ ਰੋਜ਼ਾਨਾ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਭੇਜਣੀ ਯਕੀਨੀ ਬਣਾਉਣ। ਇਹ ਹਦਾਇਤਾਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਨਦੀਪ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਮੈਰਿਜ ਪੈਲੇਸਾਂ ਦੇ ਮਾਲਕਾਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ।
ਸ੍ਰੀਮਤੀ ਅਮਨਦੀਪ ਕੌਰ ਨੇ ਮੈਰਿਜ ਪੈਲੇਸ ਮਾਲਕਾਂ ਨੂੰ ਇਹ ਵੀ ਕਿਹਾ ਕਿ ਪੈਲਸ ਬੁੱਕ ਕਰਨ ਵਾਲੇ ਵਿਅਕਤੀ ਦਾ ਨਾਮ, ਟੈਲੀਫੋਨ ਨੰਬਰ ਤੇ ਉਸ ਦਾ ਪਤਾ ਜਰੂਰ ਦਰਸਾਇਆ ਜਾਵੇ ਅਤੇ ਜਿਸ ਮੰਤਵ ਲਈ ਮੈਰਿਜ ਪੈਲੇਸ ਬੁੱਕ ਕੀਤਾ ਗਿਆ ਹੈ ਉਸ ਦਾ ਵੇਰਵਾ ਵੀ ਜਰੂਰ ਭੇਜਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮੈਰਿਜ ਪੈਲੇਸ ਬੁੱਕ ਕਰਨ ਵਾਲੇ ਵਿਅਕਤੀ ਵੱਲੋਂ ਕੀਤੀ ਗਈ ਅਦਾਇਗੀ ਦਾ ਵੇਰਵਾ ਵੀ ਦੱਸਿਆ ਜਾਵੇ ਤਾਂ ਜੋ ਚੋਣਾਂ ਸਬੰਧੀ ਮੈਰਿਜ ਪੈਲੇਸ ਬੁੱਕ ਕਰਨ ਵਾਲੇ ਸਬੰਧਤ ਵਿਅਕਤੀ ਜਾਂ ਸਿਆਸੀ ਪਾਰਟੀ ਦੇ ਚੋਣ ਖਰਚ ਵਿੱਚ ਇਹ ਖਰਚਾ ਸ਼ਾਮਲ ਕੀਤਾ ਜਾ ਸਕੇ।
ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਸਮੂਹ ਮੈਰਿਜ ਪੈਲੇਸਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਭੇਜੀ ਜਾਣ ਵਾਲੀ ਰਿਪੋਰਟ ਆਪਣੇ ਲੈਟਰ ਪੈਡ ’ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੂੰ ਭੇਜੀ ਜਾਵੇ, ਜਿਸ ’ਤੇ ਮਾਲਕ ਦਾ ਨਾਮ, ਪਤਾ ਤੇ ਟੈਲੀਫੋਨ ਨੰਬਰ ਦਰਸਾਇਆ ਗਿਆ ਹੋਵੇ। ਉਨ੍ਹਾਂ ਕਿਹਾ ਕਿ ਇਸ ਰਿਪੋਰਟ ਦੀ ਇੱਕ ਕਾਪੀ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਵੀ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਮੈਰਿਜ ਪੈਲੇਸਾਂ ਦੇ ਮਾਲਕਾਂ ਨੂੰ ਮੈਰਿਜ ਪੈਲੇਸਾਂ ਦੀ ਰੇਟ ਲਿਸਟ ਦੇਣ ਲਈ ਵੀ ਕਿਹਾ। ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਮੈਰਿਜ ਪੈਲੇਸਾਂ ਦੇ ਮਾਲਕਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…