nabaz-e-punjab.com

ਏਡੀਸੀ ਵੱਲੋਂ ਝੋਨੇ ਦੀ ਖ਼ਰੀਦ ਤੇ ਚੁਕਾਈ ਲਈ ਸੁਚਾਰੂ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

ਰਾਤ ਵੇਲੇ ਕੰਬਾਈਨਾਂ ਰਾਹੀਂ ਝੋਨਾ ਕੱਟਣ ’ਤੇ ਮੁਕੰਮਲ ਪਾਬੰਦੀ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਕਤੂਬਰ:
ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ ਨੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਐਸਡੀਐਮਜ਼ ਅਤੇ ਤਹਿਸੀਲਦਾਰਾਂ ਨੂੰ ਆਦੇਸ਼ ਦਿੱਤਾ ਹੈ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਤੇ ਚੁਕਾਈ ਲਈ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾਣ। ਇੱਥੇ ਅੱਜ ਜਾਰੀ ਹੁਕਮ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਿਣਸ ਨੂੰ ਜਲਦੀ ਤੋਂ ਜਲਦੀ ਖਰੀਦਣਾ ਅਤੇ ਚੁਕਾਈ ਯਕੀਨੀ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਰੱਖਣ ਲਈ ਵਚਨਬੱਧ ਹੈ ਅਤੇ ਅਧਿਕਾਰੀਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਸਰਕਾਰ ਦੇ ਇਸ ਫੈਸਲੇ ਨੂੰ ਹਰ ਹੀਲੇ ਲਾਗੂ ਕਰਨ।
ਸ੍ਰੀਮਤੀ ਸਾਹਨੀ ਨੇ ਇਹ ਵੀ ਕਿਹਾ ਕਿ ਅਧਿਕਾਰੀ ਆਪਣੇ ਅਧਿਕਾਰ ਖੇਤਰ ਵਾਲੇ ਇਲਾਕਿਆਂ ਦੀਆਂ ਅਨਾਜ ਮੰਡੀਆਂ ਦਾ ਬਾਕਾਇਦਾ ਦੌਰਾ ਕਰਨ ਅਤੇ ਇਸ ਦੀ ਰੋਜ਼ਾਨਾ ਰਿਪੋਰਟ ਜਮ੍ਹਾਂ ਕਰਨ। ਉਨ੍ਹਾਂ ਸਬੰਧਤ ਐਸਡੀਐਮਜ਼ ਨੂੰ ਕਿਹਾ ਕਿ ਉਹ ਖ਼ਰੀਦ ਪ੍ਰਬੰਧਾਂ ਉਤੇ ਨਜ਼ਰ ਰੱਖਣ ਤਾਂ ਕਿ ਮੰਡੀਆਂ ਵਿੱਚ ਜਿਣਸ ਦੇ ਅੰਬਾਰ ਨਾ ਲੱਗਣ ਅਤੇ ਚੁਕਾਈ ਛੇਤੀ ਹੋਣੀ ਯਕੀਨੀ ਬਣੇ। ਸ੍ਰੀਮਤੀ ਸਾਹਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਰੋਜ਼ਾਨਾ ਖ਼ਰੀਦ ਪ੍ਰਬੰਧਾਂ ਦੀ ਰਿਪੋਰਟ ਦੇਣ, ਜਿਸ ਵਿੱਚ ਦੱਸਿਆ ਜਾਵੇ ਕਿ ਕਿੰਨੀ ਜਿਣਸ ਆਈ, ਕਿੰਨੀ ਖ਼ਰੀਦੀ ਗਈ ਅਤੇ ਕਿੰਨੀ ਦੀ ਚੁਕਾਈ ਹੋਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਵਿਆਪਕ ਪ੍ਰਬੰਧ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ।
(ਬਾਕਸ ਆਈਟਮ)
ਮੁਹਾਲੀ ਦੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਸੀਆਰਪੀਸੀ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੁਹਾਲੀ ਦੀ ਹੱਦ ਅੰਦਰ ਸ਼ਾਮ ਨੂੰ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਈਨਾਂ ਰਾਹੀਂ ਝੋਨਾ ਵੱਢਣ ਅਤੇ ਪਰਾਲੀ ਸਾੜਨ ਉੱਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਨਵੰਬਰ 2019 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …