nabaz-e-punjab.com

ਏਡੀਸੀ ਸੰਜੀਵ ਗਰਗ ਤੇ ਐਸਡੀਐਮ ਬਰਾੜ ਵੱਲੋਂ ਸਬ ਤਹਿਸੀਲ ਮਾਜਰੀ ਵਿੱਚ ਅਧਿਕਾਰੀਆਂ ਨਾਲ ਮੀਟਿੰਗ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 25 ਅਗਸਤ:
ਸੀਬੀਆਈ ਦੀ ਪੰਚਕੂਲਾ ਸਥਿਤ ਵਿਸ਼ੇਸ਼ ਅਦਾਲਤ ਵੱਲੋਂ ਡੇਰਾ ਸਿਰਸਾ ਦੇ ਸਾਧ ਗੁਰਮੀਤ ਰਾਮ ਰਹੀਮ ਨੂੰ ਜਿਨਸੀ ਸ਼ੋਸ਼ਣ ਦੇ ਕੇਸ ਨੂੰ ਦੇਖਦਿਆਂ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਗਰਗ ਮੁਹਾਲੀ ਅਤੇ ਖਰੜ ਦੀ ਐਸਡੀਐਮ ਅਮਨਿੰਦਰ ਕੌਰ ਬਰਾੜ ਨੇ ਇਲਾਕਾ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬਾਲ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਬਲਾਕ ਮਾਜਰੀ ਵਿਖੇ ਵੱਖ ਵੱਖ ਮਹਿਕਮੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਇਲਾਕੇ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹੇਠਲੇ ਪੱਧਰ ਤੱਕ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਲਾਕੇ ਵਿੱਚ ਚੌਕਸੀ ਵਰਤਣ ਅਤੇ ਵੱਖ ਵੱਖ ਪਿੰਡਾਂ ਵਿੱਚ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਰਾਜੇਸ਼ ਕਪੂਰ ਪੰਚਾਇਤ ਅਫ਼ਸਰ, ਰਾਜਵਿੰਦਰ ਸਿੰਘ, ਬੀਡੀਓ ਓਂਕਾਰ ਸਿੰਘ, ਸੈਕਟਰੀ ਸੁਖਅਰਮਨ ਸਿੰਘ, ਗੁਰਦੀਪ ਸਿੰਘ, ਪਰਮਜੀਤ ਸਿੰਘ, ਸੰਦੀਪ ਕੌਰ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…