Nabaz-e-punjab.com

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸਪੀ ਨੇ ਕੀਤਾ ਵਲਨਰੇਬਲ ਪੋਲਿੰਗ ਬੂਥਾਂ ਦਾ ਦੌਰਾ

ਲੋਕ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ: ਸ੍ਰੀਮਤੀ ਸਾਹਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ:
ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਐਸਪੀ (ਐੱਚ) ਗੁਰਸੇਵਕ ਸਿੰਘ ਬਰਾੜ ਨੇ ਸ਼ਾਮ ਨੂੰ ਵਲਨਰੇਬਲ ਪੋਲਿੰਗ ਬੂਥਾਂ ਦਾ ਦੌਰਾ ਕਰ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੋਲਿੰਗ ਬੂਥਾਂ ਦੇ ਨੇੜਲੇ ਘਰਾਂ ਵਿੱਚ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਦਿਆਂ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਵੋਟ ਪਾਉਣ ਦੀ ਅਪੀਲ ਕੀਤੀ।
ਉਨ੍ਹਾਂ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਉਹ ਸੰਵਿਧਾਨ ਵੱਲੋਂ ਮਿਲੇ ਵੋਟ ਦੇ ਹੱਕ ਦੀ ਵਰਤੋਂ ਬਿਨਾਂ ਕਿਸੇ ਦਬਾਅ ਤੋਂ ਆਪਣੀ ਸਮਝ ਅਤੇ ਸੂਝਬੂਝ ਨਾਲ ਕਰਨ। ਇਸ ਤੋਂ ਪਹਿਲਾਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਵਲਨਰੇਬਲ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਮੌਕੇ ’ਤੇ ਸਾਹਮਣੇ ਆਈਆਂ ਕੁਝ ਘਾਟਾਂ ਨੂੰ ਤੁਰੰਤ ਦੂਰ ਕਰਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਚੋਣ ਅਮਲੇ ਸਮੇਤ ਪੋਲਿੰਗ ਬੂਥਾਂ ’ਤੇ ਤਾਇਨਾਤ ਸੁਰੱਖਿਆ ਅਮਲੇ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…