ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਹਰੇਕ ਪੋਲਿੰਗ ਸਟੇਸ਼ਨ ’ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ’ਤੇ ਕੀਤੀ ਚਰਚਾ

ਨਬਜ਼-ਏ-ਪੰਜਾਬ, ਮੁਹਾਲੀ, 21 ਫਰਵਰੀ:
ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ ਤਿੜਕੇ ਨੇ ਮੁਹਾਲੀ ਜ਼ਿਲ੍ਹੇ ਦੀ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ’ਤੇ ਬੀਐਲਏ (ਬੂਥ ਲੈਵਲ ਏਜੰਟ) ਲਗਾਏ ਜਾਣੇ ਹਨ। ਇਸ ਸਬੰਧੀ ਉਨ੍ਹਾਂ ਹਰੇਕ ਪਾਰਟੀ ਨੂੰ ਜ਼ੋਰ ਦੇ ਕੇ ਆਖਿਆ ਕਿ ਪ੍ਰੋਫਾਰਮਾ ਬੀਐਲ-1 ਅਤੇ 2 ਭਰਕੇ 24 ਫਰਵਰੀ 2025 ਤੱਕ ਡੀਸੀ ਦਫ਼ਤਰ ਨੂੰ ਭੇਜੇ ਜਾਣ। ਬੀਐਲਏ-1 ਸਬੰਧੀ ਪ੍ਰੋਫਾਰਮਾ ਪਾਰਟੀ ਦੇ ਪ੍ਰਧਾਨ/ਸੈਕਟਰੀ ਵੱਲੋਂ ਭਰਿਆ ਜਾਣਾ ਹੈ।
ਇਸ ਪ੍ਰੋਫਾਰਮੇ ਵਿੱਚ ਪ੍ਰਧਾਨ/ਸੈਕਟਰੀ, ਜ਼ਿਲ੍ਹਾ/ਹਲਕਾ ਪੱਧਰ ਤੇ ਬੀਐਲਏ ਨਿਯੁਕਤ ਕਰਨ ਲਈ ਅਧਿਕਾਰਤ ਵਿਅਕਤੀ ਦੀ ਨਿਯੁਕਤ ਕਰੇਗਾ। ਬੀਐਲਏ-1 ਪ੍ਰੋਫਾਰਮੇ ਵਿੱਚ ਨਿਯੁਕਤ ਕੀਤੇ ਗਏ ਅਧਿਕਾਰਤ ਵਿਅਕਤੀ ਵੱਲੋਂ ਬੀਐਲਏ-2 ਪ੍ਰੋਫਾਰਮਾ ਭਰਕੇ ਦਿੱਤਾ ਜਾਵੇਗਾ। ਜਿਸ ਵਿੱਚ ਉਹ ਬੂਥ ਲੈਵਲ ਤੇ ਬੀਐਲਏ ਦੀ ਨਿਯੁਕਤੀ ਕਰੇਗਾ। ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰਬਰ-6 ਨਵੀਂ ਵੋਟ ਲਈ, ਫਾਰਮ ਨੰਬਰ-7 ਵੋਟ ਕੱਟਣ ਲਈ, ਫਾਰਮ ਨੰਬਰ-8 ਦਰੁਸਤੀ/ਸ਼ਿਫਟਿੰਗ/ਦਿਵਿਆਂਗ ਮਾਰਕਿੰਗ/ਡੁਪਲੀਕੇਟ ਵੋਟਰਾਂ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ https://voters.eci.gov.in ਅਤੇ Voter help line app ’ਤੇ ਭਰਿਆ ਜਾਵੇ। ਵਧੇਰੇ ਜਾਣਕਾਰੀ ਲਈ ਟੋਲ ਫ਼ਰੀ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਮੀਟਿੰਗ ਵਿੱਚ ‘ਆਪ’ ਦੇ ਆਗੂ ਬਹਾਦਰ ਸਿੰਘ ਚਹਿਲ, ਭਾਜਪਾ ਆਗੂ ਅਨਿਲ ਕੁਮਾਰ ਤੇ ਰਾਧੇ ਸ਼ਾਮ, ਕਾਂਗਰਸ ਆਗੂ ਹਰਕੇਸ਼ ਚੰਦ ਸ਼ਰਮਾ, ਅਕਾਲੀ ਆਗੂ ਹਰਪ੍ਰੀਤ ਸਿੰਘ ਬੈਦਵਾਨ, ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ, ਚੋਣ ਕਾਨੂੰਗੋਈ ਸੁਰਿੰਦਰ ਕੁਮਾਰ, ਜੂਨੀਅਰ ਸਹਾਇਕ ਜਗਤਾਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਾਕਾ ਨਨਕਾਣਾ ਸਾਹਿਬ ਦੇ 104 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ

ਸਾਕਾ ਨਨਕਾਣਾ ਸਾਹਿਬ ਦੇ 104 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 21 ਫਰਵਰੀ…