nabaz-e-punjab.com

3 ਕਰੋੜ 50 ਲੱਖ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿੱਚ ਵਾਧੂ ਕਮਰਿਆਂ ਦੀ ਉਸਾਰੀ ਕੀਤੀ: ਡੀਈਓ

ਬੇਟੀ ਬਚਾਓ ਤੇ ਬੇਟੀ ਪੜਾਓ ਸਕੀਮ ਪ੍ਰਤੀ ਆਮ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੂਨ:
ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਸਰਕਾਰੀ ਸਕੂਲਾਂ ’ਚ ਪੜ੍ਹਦੇ ਬੱਚਿਆਂ ਨੂੰ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਦੀ ਯੋਜਨਾ ਤਹਿਤ ਜ਼ਿਲ੍ਹੇ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਦੇ 69 ਸਕੂਲਾਂ ਵਿੱਚ ਵਾਧੂ ਕਮਰਿਆਂ ਦੀ ਉਸਾਰੀ ਤੇ 03 ਕਰੋੜ 50 ਲੱਖ 50 ਹਜਾਰ ਦੀ ਰਾਸ਼ੀ ਖਰਚ ਕੀਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ)ਸੁਭਾਸ਼ ਮਹਾਜਨ ਨੇ ਦਿੰਦਿਆਂ ਦੱਸਿਆ ਕਿ ਦਿਹਾਤੀ ਅਤੇ ਸ਼ਹਿਰੀ ਖੇਤਰ ਦੇ 51 ਸਕੂਲਾਂ ਵਿੱਚ ਵਾਧੂ ਕਲਾਸ ਰੂਮ ਦੀ ਉਸਾਰੀ ਲਈ 02 ਕਰੋੜ 69 ਲੱਖ 50 ਹਜਾਰ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ ਅਤੇ ਹਰੇਕ ਸਕੂਲ ਵਿੱਚ ਵਾਧੂ ਕਲਾਸ ਰੂਮ ਬਣਾਉਣ ਲਈ ਪ੍ਰਤੀ ਕਮਰਾ 05 ਲੱਖ 50 ਹਜਾਰ ਰੁਪਏ ਦੀ ਰਾਸ਼ੀ ਦਿੱਤੀ ਗਈ। ਬਕਾਇਆ ਰਾਸੀ ਜਲਦੀ ਹੀ ਵਾਧੂ ਕਮਰਿਆਂ ਦੀ ਉਸਾਰੀ ਤੇ ਖਰਚ ਕੀਤੀ ਜਾਵੇਗੀ।
ਸ੍ਰੀ ਮਹਾਜਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੇ 18 ਹੋਰ ਸਕੂਲਾਂ ਵਿੱਚ ਵੀ ਵਾਧੂ ਕਮਰਿਆਂ ਦੀ ਉਸਾਰੀ ਤੇ 81 ਲੱਖ 378 ਰੁਪਏ ਖਰਚ ਕੀਤੇ ਗਏ ਹਨ ਅਤੇ ਪ੍ਰਤੀ ਕਮਰੇ ਲਈ 07 ਲੱਖ 398 ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ’ਚ 11 ਸਕੂਲਾ ਵਿੱਚ 27 ਕਮਰਿਆਂ ਦੀ ਮੁਰੰਮਤ ਕਰਾਉਣ ਤੇ 20 ਲੱਖ 08 ਹਜਾਰ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ। ਸ੍ਰੀ ਮਹਾਜਨ ਨੇ ਦੱਸਿਆ ਕਿ ਜ਼ਿਲ੍ਹੇ ਦੇ 07 ਸਕੂਲਾਂ ਵਿੱਚ ਲਾਇਬ੍ਰੇਰੀਆਂ ਅਤੇ ਸਾਇੰਸ ਲੈਬ ਸਥਾਪਿਤ ਕਰਨ ਲਈ 64 ਲੱਖ 01 ਹਜਾਰ 739 ਰੁਪਏ ਦੀ ਰਾਸ਼ੀ ਖਰਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਕੂਲਾਂ ’ਚ ਲਾਇਬ੍ਰੇਰੀਆਂ ਸਥਾਪਿਤ ਹੋਣ ਨਾਲ ਜਿੱਥੇ ਬੱਚਿਆਂ ਅੰਦਰ ਕਿਤਾਬਾਂ ਅਤੇ ਅਖਬਾਰਾਂ ਪੜ੍ਹਨ ਦੀ ਦਿਲਚਸਪੀ ਪੈਦਾ ਹੁੰਦੀ ਹੈ। ਉÎੱਥੇ ਲੈਬਾਂ ਸਥਾਪਿਤ ਹੋਣ ਨਾਲ ਮੈਡੀਕਲ ਅਤੇ ਨਾਨ ਮੈਡੀਕਲ ਪੜ੍ਹ ਰਹੇ ਬੱਚਿਆਂ ਨੂੰ ਵੀ ਲੈਬ ਦੀਆਂ ਸਹੂਲਤਾਂ ਪ੍ਰਾਪਤ ਹੋਈਆਂ ਹਨ।
ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਅਧੀਨ ਪੈਂਦੇ 10 ਸਕੂਲਾਂ ਵਿੱਚ 28 ਕਮਰਿਆਂ ਦੀ ਮੁਰੰਮਤ ਲਈ 17 ਲੱਖ 891 ਰੁਪਏ ਦੀ ਗਰਾਂਟ ਪ੍ਰਾਪਤ ਹੋਈ ਹੈ। ਅਤੇ ਇਨ੍ਹਾਂ ਸਕੂਲਾਂ ਦੇ ਕਮਰਿਆਂ ਦੀ ਮੁਰੰਮਤ ਦਾ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਸਕੂਲਾਂ ਦੇ ਮਾਧਿਅਮ ਰਾਂਹੀ ਜ਼ਿਲ੍ਹੇ ’ਚ ਬੇਟੀ ਬਚਾਓ ਅਤੇ ਬੇਟੀ ਪੜਾਓ ਸਕੀਮ ਪ੍ਰਤੀ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਨੂੰ ਸਵੈ ਰੱਖਿਆ ਦੇ ਨਾਲ ਨਾਲ ਲੜਕੀਆਂ ਨੂੰ ਭੈਅ ਮੁਕਤ ਅਤੇ ਸੁਰੱਖਿਅਤ ਵਾਤਾਵਰਣ ਉਪਲਬਧ ਕਰਾਉਣ ਦੇ ਨਾਲ ਨਾਲ ਦਹੇਜ਼ ਰੋਕਥਾਮ ਐਕਟ ਤੇ ਬਾਲ ਵਿਵਾਹ ਰੋਕੂ ਐਕਟ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…