ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਬਾਹਰ ਕੱਢਣ ਲਈ ਜਿਨਸਾਂ ਦਾ ਸਹੀ ਮੁੱਲ ਮਿਲਣਾ ਜ਼ਰੂਰੀ: ਸੰਧਵਾਂ

ਇੰਡੀਅਨ ਸਕੂਲ ਆਫ਼ ਬਿਜ਼ਨਸ ਵਿੱਚ ਫ਼ਸਲੀ ਵਿਭਿੰਨਤਾ ਵਿਸ਼ੇ ’ਤੇ ਸੈਮੀਨਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੂਨ:
ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਕੱਢਣ ਲਈ ਜਿਨਸਾਂ ਦਾ ਸਹੀ ਮੁੱਲ ਦੇਣਾ ਅਤਿ ਜ਼ਰੂਰੀ ਹੈ। ਫ਼ਸਲੀ ਚੱਕਰ ’ਚੋਂ ਨਿਕਲ ਕੇ ਕਿਸਾਨ ਆਪਣੀ ਆਰਥਿਕ ਸਥਿਤੀ ਨੂੰ ਹੋਰ ਵੀ ਬਿਹਤਰ ਕਰ ਸਕਦੇ ਹਨ। ਇਹ ਗੱਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿਖੇ ਫ਼ਸਲੀ ਵਿਭਿੰਨਤਾ ਵਿਸ਼ੇ ’ਤੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਆਖੀ।
ਸਪੀਕਰ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਮੰਤਵ ਲਈ ਕਿਸਾਨਾਂ ਦਾ ਖ਼ੁਸ਼ਹਾਲ ਹੋਣਾ ਬਹੁਤ ਲਾਜ਼ਮੀ ਹੈ। ਜੇਕਰ ਕਿਸਾਨ ਖ਼ੁਸ਼ਹਾਲ ਹੋਣਗੇ ਤਾਂ ਪੰਜਾਬ ਅਤੇ ਦੇਸ਼ ਖ਼ੁਦ ਖ਼ੁਸ਼ਹਾਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਫ਼ਸਲੀ ਵਿਭਿੰਨਤਾ ਅਪਣਾਉਣਾ ਜ਼ਰੂਰੀ ਹੈ। ਇਸ ਸਬੰਧੀ ਲਈ ਸਾਨੂੰ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਣਾ ਹੋਵੇਗਾ ਕਿ ਜੇਕਰ ਉਹ ਫ਼ਸਲੀ ਵਿਭਿੰਨਤਾ ਅਪਣਾ ਕਿ ਦੂਜੀਆਂ ਫ਼ਸਲਾਂ ਬੀਜਦੇ ਹਨ ਤਾਂ ਉਸ ਨੂੰ ਆਪਣੇ ਝਾੜ ਦਾ ਵਾਧੂ ਮੁੱਲ ਮਿਲੇਗਾ। ਉਨ੍ਹਾਂ ਕਿਹਾ ਕਿ ਐਮਐਸਪੀ ਬਹੁਤ ਜ਼ਰੂਰੀ ਹੈ ਅਤੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਸਾਨੂੰ ਵੱਧ ਤੋਂ ਵੱਧ ਐਮਐਸਪੀ ਦੇਣੀ ਹੋਵੇਗੀ।
ਸੰਧਵਾਂ ਨੇ ਕਿਹਾ ਕਿ 60 ਫੀਸਦੀ ਤੋਂ ਵੱਧ ਜਨਸੰਖਿਆ ਸਿੱਧੇ ਜਾਂ ਅਸਿੱਧੇ ਤੌਰ ’ਤੇ ਕਿਸਾਨੀ ਨਾਲ ਜੁੜੀ ਹੋਈ ਹੈ। ਕਿਸਾਨਾਂ ਨੂੰ ਫ਼ਸਲੀ ਚੱਕਰ ’ਚੋਂ ਨਿਕਲ ਕੇ ਸਬਜ਼ੀਆਂ, ਫਲ ਅਤੇ ਮਿਲਟ ਸਮੇਤ ਉਨ੍ਹਾਂ ਚੀਜ਼ਾਂ ਦੀ ਖੇਤੀ ਕਰਨੀ ਚਾਹੀਦੀ ਹੈ, ਜਿਸ ਦੀ ਜ਼ਿਆਦਾ ਮੰਗ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਨਾਲ ਸਬੰਧਤ ਛੋਟੇ ਯੂਨਿਟ ਲਗਾਉਣਾ ਸਮੇਂ ਦੀ ਮੰਗ ਹੈ। ਇਸ ਨਾਲ ਪੰਜਾਬ ਦੀ ਖੇਤੀ ਹੋਰ ਵੀ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਹੁਣ ਜਾਗਰੂਕ ਹੋਣ ਦੀ ਲੋੜ ਹੈ। ਫ਼ਸਲੀ ਵਿਭਿੰਨਤਾ ’ਚੋਂ ਨਿਕਲਣ ਲਈ ਉਨ੍ਹਾਂ ਨੂੰ ਖੇਤੀ ਮਾਹਰਾਂ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਵਿਗਿਆਨਕ ਤਰੀਕੇ ਨਾਲ ਆਪਣੀ ਫ਼ਸਲਾਂ ਦੇ ਝਾੜ ਵਿੱਚ ਵਾਧਾ ਕਰਨਾ ਚਾਹੀਦਾ ਹੈ। ਇਸ ਮੌਕੇ ਐਸਡੀਐਮ ਸ੍ਰੀਮਤੀ ਸਰਬਜੀਤ ਕੌਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Load More Related Articles

Check Also

VB nabs General Manager PUNSUP red handed accepting Rs 1 lakh bribe

VB nabs General Manager PUNSUP red handed accepting Rs 1 lakh bribe Official car also take…