ਜ਼ਖ਼ਮੀ ਪੁਲੀਸ ਮੁਲਾਜ਼ਮ ਦੀ ਖ਼ਬਰਸਾਰ ਲੈਣ ਸਰਕਾਰੀ ਹਸਪਤਾਲ ਪਹੁੰਚੇ ਏਡੀਜੀਪੀ ਅਰਪਿਤ ਸ਼ੁਕਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਮੁਹਾਲੀ-ਚੰਡੀਗੜ੍ਹ ਦੀ ਹੱਦ ਉੱਤੇ ਬੁੱਧਵਾਰ ਨੂੰ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਅਤੇ ਪੁਲੀਸ ਵਿਚਕਾਰ ਹੋਏ ਟਕਰਾਅ ਦੌਰਾਨ ਜ਼ਖ਼ਮੀ ਹੋਏ ਮੁਹਾਲੀ ਪੁਲੀਸ ਦੇ ਇੱਕ ਕਰਮਚਾਰੀ ਦੀ ਖ਼ਬਰ-ਸਾਰ ਲੈਣ ਲਈ ਪੰਜਾਬ ਪੁਲੀਸ ਦੇ ਏਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਇੱਥੋਂ ਦੇ ਸਰਕਾਰੀ ਹਸਪਤਾਲ ਫੇਜ਼-6 ਵਿੱਚ ਪਹੁੰਚੇ ਅਤੇ ਜ਼ਖ਼ਮੀ ਪੁਲੀਸ ਮੁਲਾਜ਼ਮ ਨੂੰ ਹੌਸਲਾ ਦਿੰਦੇ ਹੋਏ ਉਕਤ ਘਟਨਾ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਵਾਪਰੀ ਉਕਤ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆਂ ਨਹੀਂ ਜਾਵੇਗਾ। ਇਸ ਮੌਕੇ ਰੂਪਨਗਰ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ, ਡੀਆਈਜੀ ਹਰਚਰਨ ਸਿੰਘ ਭੁੱਲਰ, ਐੱਸਐੱਸਪੀ ਡਾ. ਸੰਦੀਪ ਗਰਗ, ਐਸਪੀ ਜਗਜੀਤ ਸਿੰਘ ਜੱਲ੍ਹਾ ਵੀ ਮੌਜੂਦ ਸਨ। ਇੱਥੇ ਇਹ ਦੱਸਣਯੋਗ ਹੈ ਕਿ ਮੁਹਾਲੀ ਪੁਲੀਸ ਵੱਲੋਂ ਮਟੌਰ ਥਾਣੇ ਵਿੱਚ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਖ਼ਿਲਾਫ਼ ਧਾਰਾ-307 ਸਮੇਤ 147, 148, 149, 186, 332, 335 ਅਤੇ ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੇ ਬੈਨਰ ਹੇਠ ਬੁੱਧਵਾਰ ਨੂੰ ਪੰਜਾਬ ਸਰਕਾਰ ’ਤੇ ਦਬਾਅ ਪਾਉਣ ਲਈ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਵੱਲ ਕੂਚ ਕਰਨ ਸਮੇਂ ਸਥਿਤੀ ਤਣਾਅ ਪੂਰਨ ਬਣ ਗਈ ਸੀ। ਜਿਸ ਕਾਰਨ ਚੰਡੀਗੜ੍ਹ ਪੁਲੀਸ ਨੂੰ ਜਲ ਤੋਪਾਂ ਦੀ ਵਰਤੋਂ ਕਰਨ ਸਮੇਤ ਹਲਕਾ ਲਾਠੀਚਾਰਜ ਵੀ ਕਰਨਾ ਪਿਆ ਸੀ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਸਾਜ਼ਿਸ਼ ਤਹਿਤ ਯੂਟੀ ਦੇ ਪਿੰਡ ਕਜਹੇੜੀ ਵਿੱਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਪ੍ਰਦਰਸ਼ਨਕਾਰੀਆਂ ਉੱਤੇ ਪਥਰਾਅ ਕੀਤਾ ਗਿਆ ਤਾਂ ਜੋ ਮੋਰਚੇ ਨੂੰ ਢਾਹ ਲਾਈ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…