Share on Facebook Share on Twitter Share on Google+ Share on Pinterest Share on Linkedin ਏਡੀਜੀਪੀ ਏਐਸ ਰਾਏ ਨੇ ਮੁਨੀਸ਼ ਜਿੰਦਲ ਦੀ ਚਲੰਤ ਮਾਮਲਿਆਂ ਬਾਰੇ ਲਿਖੀ ਕਿਤਾਬ “ਦਿ ਪੰਜਾਬ ਰਵਿਊ” ਕੀਤੀ ਰੀਲੀਜ਼ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 18 ਜਨਵਰੀ: ਅਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਐਨ.ਆਰ.ਆਈ. ਮਾਮਲੇ ਅਮਰਦੀਪ ਸਿੰਘ ਰਾਏ ਨੇ ਅੱਜ ਮੁਨੀਸ ਜਿੰਦਲ ਵਲੋਂ ਪੰਜਾਬ ਦੇ ਚਲੰਤ ਮਾਮਲਿਆਂ ਬਾਰੇ ਲਿਖੀ ਇਕ ਕਿਤਾਬ “ਦਿ ਪੰਜਾਬ ਰਵਿਊ” ਜਾਰੀ ਕੀਤੀ। ਏ.ਡੀ.ਜੀ.ਪੀ. ਰਾਏ ਨੇ ਲੇਖਕ ਮੁਨੀਸ ਜਿੰਦਲ ਨੂੰ ਵਧਾਈ ਦਿੱਤੀ ਅਤੇ ਉਨਾਂ ਦੀਆਂ ਕਿਤਾਬਾਂ ਰਾਹੀਂ ਪੰਜਾਬ ਸਿਵਲ ਸਰਵਿਸਿਜ (ਪੀ.ਸੀ.ਐੱਸ.) ਅਤੇ ਪੰਜਾਬ ਦੀਆਂ ਹੋਰਨਾਂ ਪ੍ਰਤੀਯੋਗੀ ਪ੍ਰੀਖਿਆਵਾਂ ਦੇਣ ਦੇ ਇਛੁੱਕ ਉਮੀਦਵਾਰਾਂ ਦੀ ਸਹਾਇਤਾ ਲਈ ਉਨਾਂ ਦੇ ਨਿਰੰਤਰ ਯਤਨਾਂ ਦੀ ਸਲਾਘਾ ਕੀਤੀ। ਏਡੀਜੀਪੀ ਰਾਏ ਨੇ ਇਸ ਪੁਸਤਕ ਦੀ ਭੂਮਿਕਾ ਵੀ ਲਿਖੀ। ਸ੍ਰੀ ਜਿੰਦਲ ਨੇ ਇਸ ਐਡੀਸਨ ਨੂੰ ਲਿਖਣ ਲਈ ਏਡੀਜੀਪੀ ਅਮਰਦੀਪ ਸਿੰਘ ਰਾਏ ਵਲੋਂ ਪ੍ਰੇਰਿਤ ਕਰਨ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ। ਇਸ ਕਿਤਾਬ ਬਾਰੇ ਵੇਰਵੇ ਸਾਂਝੇ ਕਰਦਿਆਂ ਸ੍ਰੀ ਜਿੰਦਲ ਨੇ ਕਿਹਾ ਕਿ ਪੰਜਾਬ ਭਰ ਦੇ ਹਜਾਰਾਂ ਵਿਦਿਆਰਥੀ ਪੰਜਾਬ ਪੀਸੀਐਸ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਭਾਗ ਲੈਂਦੇ ਹਨ ਪਰ ਬਹੁਤ ਸਾਰੇ ਵਿਦਿਆਰਥੀ ਵਿਸੇ ਬਾਰੇ ਪੂਰੀ ਜਾਣਕਾਰੀ ਨਾ ਹੋਣ ਜਾਂ ਪ੍ਰੀਖਿਆ ਦੀ ਲੋੜ ਅਨੁਸਾਰ ਸਹੀ ਮਾਰਗ ਦਰਸਨ ਦੀ ਘਾਟ ਕਾਰਨ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਅਸਫਲ ਰਹਿੰਦੇ ਹਨ। ਉਹਨਾਂ ਕਿਹਾ ਕਿ ਬਹੁਤ ਸਾਰੇ ਵਿਦਿਆਰਥੀ ਕੋਚਿੰਗ ਲੈਣ ਵਿਚ ਅਸਮਰੱਥ ਹੁੰਦੇ ਹਨ। ਇਸ ਤਰਾਂ, ਕਿਤਾਬਾਂ ਸਸਤੀਆਂ ਅਤੇ ਤਿਆਰੀ ਦਾ ਸਰਬੋਤਮ ਸਰੋਤ ਹੁੰਦੀਆਂ ਹਨ ਜੇਕਰ ਇਹ ਪ੍ਰੀਖਿਆ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦਿਆਂ ਲਿਖੀਆਂ ਜਾਣ। ਉਹਨਾਂ ਕਿਹਾ ਕਿ ‘ਦਿ ਪੰਜਾਬ ਰਵਿਊ‘ ਕਿਤਾਬ ਇਹਨਾਂ ਪਹਿਲੂਆਂ ਨੂੰ ਧਿਆਨ ਵਿਚ ਰੱਖ ਕੇ ਲਿਖੀ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਪਿਛਲੀ ਕਿਤਾਬ ਵਿਚ ਪੰਜਾਬ ਦੇ ਹਿੱਸੇ ਜਿਵੇਂ ਕਿ ਇਤਿਹਾਸ, ਸੱਭਿਆਚਾਰ, ਪ੍ਰਸ਼ਾਸ਼ਕੀ ਢਾਂਚੇ ਨੂੰ ਕਾਫ਼ੀ ਸੁਚੱਜੇ ਢੰਗ ਨਾਲ ਪੇਸ਼ ਕੀਤਾ ਗਿਆ। ਉਹਨਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੀ ਹਰੇਕ ਪ੍ਰਤੀਯੋਗੀ ਪ੍ਰੀਖਿਆ ਜਿਵੇਂ ਕਿ ਪੀਸੀਐਸ ਜਾਂ ਨਾਇਬ ਤਹਿਸੀਲਦਾਰ ਜਾਂ ਕਿਸੇ ਹੋਰ ਪ੍ਰੀਖਿਆ ਵਿਚ ਪੰਜਾਬ ਦੇ ਚਲੰਤ ਮਾਮਲਿਆਂ ਬਾਰੇ ਸਵਾਲ ਪੁੱਛੇ ਜਾਂਦੇ ਹਨ। ਸ੍ਰੀ ਜਿੰਦਲ ਨੇ ਕਿਹਾ ਕਿ ਇਸ ਕਿਤਾਬ ਵਿਚ ਉਹਨਾਂ ਨੇ ਪੰਜਾਬ ਦੇ ਪਿਛਲੇ ਇੱਕ ਸਾਲ ਦੇ ਚਲੰਤ ਮਾਮਲਿਆਂ ਨੂੰ ਕਵਰ ਕਰਨ ਦੀ ਕੋਸਸਿ ਕੀਤੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਦੇ ਬਜਟ, ਪੰਜਾਬ ਦੇ ਆਰਥਿਕ ਸਰਵੇਖਣ ਅਤੇ ਪਿਛਲੇ ਦੋ ਸਾਲਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਬਾਰੇ ਚਾਨਣਾ ਪਾਇਆ ਹੈ। ਉਹਨਾਂ ਕਿਹਾ ਕਿ ਇਸ ਕਿਤਾਬ ਵਿਚ ਪੰਜਾਬੀ ਭਾਸ਼ਾ ਅਤੇ ਰਾਜਨੀਤਿਕ ਥਿਊਰੀ ਬਾਰੇ ਇਕ ਅਧਿਆਏ ਵੀ ਹੈ। ਇਸ ਤੋਂ ਇਲਾਵਾ ਕਿਤਾਬ ਦੇ ਅੰਤ ਵਿਚ ਪਿਛਲੇ ਸਾਲ ਦੇ ਪੇਪਰ ਅਤੇ ਮਾਡਲ ਟੈਸਟ ਪੇਪਰ ਵੀ ਦਿੱਤੇ ਗਏ ਹਨ ਜੋ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਤਿਆਰੀਆਂ ਦੇ ਮੁਲਾਂਕਣ ਵਿਚ ਸਹਾਈ ਹੋਣਗੇ। ਸ੍ਰੀ ਮੁਨੀਸ਼ ਜਿੰਦਲ ਨੇ ਕਿਹਾ, “ਮੇਰੀ ਪਿਛਲੀ ਕਿਤਾਬ ‘ਸਾਡਾ ਪੰਜਾਬ‘ ਨੂੰ ਪਾਠਕਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਨੂੰ ਵੇਖਦਿਆਂ, ਮੈ ਆਸ ਕਰਦਾ ਹਾਂ ਕਿ ਪਾਠਕ ਮੇਰੀ ਇਸ ਕਿਤਾਬ ਨੂੰ ਵੀ ਉਨਾਂ ਹੀ ਪਿਆਰ ਦੇਣਗੇ।”
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ